12.32C Vancouver
ADS

Jun 16, 2021 8:49 PM -

ਯੂਰੋਪ ਦੌਰੇ ਤੋਂ ਪਰਤੇ ਟਰੂਡੋ ਦਾ ਕੋਵਿਡ-19 ਟੈਸਟ ਨੈਗੇਟਿਵ, 12 ਘੰਟੇ 'ਚ ਹੋਟਲ ਕੁਆਰੰਟੀਨ ਤੋਂ ਛੁੱਟੀ; ਕੰਜ਼ਰਵੇਟਿਵਸ ਨੇ ਚੁੱਕੇ ਸਵਾਲ

Share On
trudeau-can-check-out-of-quarantine-hotel-after-overnight-stay-from-europe-trip
Canadian Prime Minister Justin Trudeau speaks during a joint news conference with European Council President Charles Michel European Commission President Ursula von der Leyen following the EU-Canada Summit Tuesday June 15, 2021 in Brussels, Belgium. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਗਰੁੱਪ ਨੂੰ ਹੋਟਲ 'ਚ ਕੁਆਰੰਟੀਨ ਤੋਂ ਛੁੱਟੀ ਦੀ ਇਜਾਜ਼ਤ ਮਿਲ ਗਈ ਹੈ।

ਵਿਦੇਸ਼ ਦੌਰੇ ਤੋਂ ਪਰਤਣ ਤੋਂ ਕਰੀਬ 12 ਘੰਟੇ ਬਾਅਦ ਉਨ੍ਹਾਂ ਨੂੰ ਕੁਆਰੰਟੀਨ ਛੱਡਣ ਦੀ ਇਜਾਜ਼ਤ ਮਿਲ ਗਈ।

ਆਮ ਤੌਰ 'ਤੇ ਕੁਆਰੰਟੀਨ ਦਾ ਸਮਾਂ 3 ਰਾਤਾਂ ਦਾ ਹੁੰਦਾ ਹੈ ਅਤੇ ਇਸ ਜਲਦਬਾਜ਼ੀ 'ਚ ਹੋਟਲ ਕੁਆਰੰਟੀਨ ਤੋਂ ਮਿਲੀ ਛੁੱਟੀ 'ਤੇ ਕੰਜ਼ਰਵੇਟਿਵਸ ਨੇ ਸਵਾਲ ਚੁੱਕੇ ਹਨ।

ਪ੍ਰਧਾਨ ਮੰਤਰੀ ਦੇ ਦਫ਼ਤਰ ਦਾ ਕਹਿਣਾ ਸੀ ਕਿ ਔਟਵਾ ਦੇ 3 ਸਿਤਾਰਾ ਲੌਜਿੰਗ 'ਚ ਰੁਕੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਕੋਵਿਡ-19 ਟੈਸਟ ਨੈਗੇਟਿਵ ਪਾਇਆ ਗਿਆ ਹੈ।

ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਹੋਟਲ ਤੋਂ ਜਾਣ ਦੀ ਇਜਾਜਤ ਮਿਲੀ ਹੈ।

ਯਾਦ ਰਹੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਬੀਤੇ ਵੀਰਵਾਰ ਤੋਂ ਵਿਦੇਸ਼ ਦੌਰੇ 'ਤੇ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link