14.56C Vancouver
ADS

Oct 29, 2020 3:41 PM -

ਟਰੂਡੋ ਨੇ ਫਰਾਂਸ ਵਿੱਚ ਚਰਚ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ

Share On
trudeau-condemns-deadly-attack-at-nice-church-that-killed-three
French police officers and forensic officers work on the scene of the knife attack in front of Notre Dame church, in Nice, France, Thursday, Oct. 29, 2020. THE CANADIAN PRESS/AP/Daniel Cole

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫਰਾਂਸ ਦੇ ਨੀਸ ਸ਼ਹਿਰ ਵਿੱਚ ਵਾਪਰੇ ਜਾਨਲੇਵਾ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮਾਰੂ ਅੱਤਵਾਦੀ ਹਮਲਾ ਕਿਹਾ ਹੈ।

ਫਰੈਂਚ ਅਧਿਕਾਰੀਆਂ ਮੁਤਾਬਕ ਵੀਰਵਾਰ ਨੂੰ ਨੌਤਰ ਦਾਮ ਚਰਚ ਦੇ ਬਾਹਰ ਹਮਲਾਵਰ ਨੇ ਚਾਕੂ ਨਾਲ ਹਮਲਾ ਕੀਤਾ ਅਤੇ 3 ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਹਮਲੇ ਤੋਂ ਬਾਅਦ ਦੇਸ਼ ਵਿੱਚ ਸੁਰੱਖਿਆ ਚੇਤਾਵਨੀ ਸਥਿਤੀ ਸਭ ਤੋਂ ਉੱਚੇ ਪੱਧਰ ਦੀ ਕਰ ਦਿੱਤੀ ਗਈ ਹੈ।

ਇੱਕ ਟਵਿਟਰ ਪੋਸਟ ਵਿੱਚ ਟਰੂਡੋ ਨੇ ਪੀੜਤ ਪਰਿਵਾਰਾਂ ਲਈ ਸੋਗ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਨੇਡਾ ਫਰਾਂਸ ਦੇ ਲੋਕਾਂ ਨਾਲ ਏਕਤਾ ਵਿੱਚ ਖੜ੍ਹਾ ਹੈ ਅਤੇ ਹਮਲੇ ਨੂੰ ਨਾਜਾਇਜ਼ ਕਰਾਰ ਦਿੰਦਾ ਹੈ।

ਬਲੌਕ ਕਿਊਬਿਕੁਆ ਦੇ ਲੀਡਰ ਈਵ-ਫਰੌਨਸੁਆ ਬਲਾਨਸ਼ੈਟ ਨੇ ਟਰੂਡੋ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲੇ ਹਮਲਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਵਲੋਂ ਕੀਤੀ ਨਿਖੇਧੀ ਕਾਫੀ ਨਹੀਂ ਸੀ।

ਵੀਰਵਾਰ ਦੀ ਵਾਰਦਾਤ ਫਰਾਂਸ ਵਿੱਚ ਬੀਤੇ 2 ਮਹੀਨੇ ਵਿੱਚ ਹੋਣ ਵਾਲਾ ਤੀਸਰਾ ਹਮਲਾ ਹੈ, ਜਿਸ ਵਿੱਚੋਂ ਇੱਕ ਵਿੱਚ ਇੱਕ ਅਧਿਆਪਕ ਦਾ ਸਿਰ ਵੀ ਕਲਮ ਕਰ ਦਿੱਤਾ ਗਿਆ ਸੀ।

ਅਧਿਕਾਰੀਆਂ ਵਲੋਂ ਮੁਸਲਮਾਨ ਕੱਟੜਪੰਥੀ ਨੂੰ ਇਸ ਹਮਲੇ ਲਈ ਜ਼ਿਮੇਂਵਾਰ ਠਹਿਰਾਇਆ ਗਿਆ ਹੈ।

ਕੁਝ ਸਮਾਂ ਪਹਿਲਾਂ ਚਾਰਲੀ ਹੇਬਦੋ ਅਖਬਾਰ ਵਿੱਚ ਨਬੀ ਮੋਹੰਮਦ ਦੀਆਂ ਵਿਅੰਗਾਤਮਕ ਤਸਵੀਰਾਂ ਦੁਬਾਰਾ ਛਪਣ ਤੋਂ ਬਾਅਦ ਮੁਸਲਮਾਨ ਭਾਈਚਾਰੇ ਵਿੱਚ ਰੋਸ ਦੀ ਲਹਿਰ ਛਾ ਗਈ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link