16.6C Vancouver
ADS

Feb 19, 2020 9:32 PM -

ਪੀ.ਐਮ. ਟਰੂਡੋ: ਕੰਜ਼ਰਵੇਟਿਵਸ ਦਾ ਸੁਝਾਇਆ ਪੁਲਿਸ ਐਕਸ਼ਨ, ਖੜੇ ਕਰ ਸਕਦਾ ਲੰਮੇ ਸਮੇਂ ਦੇ ਅੜਿੱਕੇ

Share On
trudeau-conservative-call-for-hard-line-police-action-to-end-the-protests-would-cause-long-term-disruption
Prime Minister Justin Trudeau speaks with media as he leaves his office following a meeting of the Incident Response Group in Ottawa, Monday February 17, 2020. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੇਲ ਅੜਿੱਕਿਆਂ ਨੂੰ ਲੈਕੇ ਸਰਕਾਰ ਦੀ ਸੰਜੀਦਗੀ ਅਤੇ ਮਸਲੇ ਸੁਲਝਾਉਣ ਦੀ ਰਫਤਾਰ ਬਾਰੇ ਸਵਾਲਾਂ ਨੂੰ ਲੈਕੇ ਟਿੱਪਣੀ ਕਰਦੇ ਹੋਏ, ਸਰਕਾਰ ਦੀ ਮਸਲੇ ਪ੍ਰਤੀ ਪਹੁੰਚ ਨੂੰ ਸਹੀ ਦੱਸਿਆ ਹੈ।

ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਰੇਲ ਅੜਿੱਕਿਆਂ ਨੂੰ ਖਤਮ ਕਰਨ ਪ੍ਰਤੀ ਉਨ੍ਹਾਂ ਦੀ ਪਹੁੰਚ ਕਾਰਨ, ਘਟ ਸਮੇਂ ਲਈ ਤਾਂ ਵਿੱਤੀ ਨੁਕਸਾਨ ਹੋ ਸਕਦੇ ਹਨ, ਪਰ ਲੰਮੇ ਸਮੇਂ ਦੇ ਹਿਸਾਬ ਨਾਲ ਇਹ ਬੇਹਤਰ ਤਰੀਕਾ ਸਾਬਿਤ ਹੋਵੇਗਾ।

ਟਰੂਡੋ ਨੇ ਹਾਊਸ ਆਫ ਕਾਮਨਸ ਦੇ ਵਿੱਚ ਆਪਣੀ ਗੱਲਬਾਤ ਰੱਖਦੇ ਹੋਏ ਕਿਹਾ ਕਿ ਕੰਜ਼ਰਵੇਟਿਵਸ ਦਾ ਸੁਝਾਇਆ ਪੁਲਿਸ ਵੱਲੋਂ ਕੀਤਾ ਜਾਣ ਵਾਲਾ ਸਖਤ ਐਕਸ਼ਨ, ਮਸਲੇ ਨੂੰ ਵਿਗਾੜ ਸਕਦਾ ਹੈ, ਅਤੇ ਇਸਦੇ ਨਾਲ ਲੰਮੇ ਸਮੇਂ ਲਈ ਨੁਕਸਾਨਦਾਇਕ ਨਤੀਜੇ ਹੋ ਸਕਦੇ ਹਨ।

ਯਾਦ ਰਹੇ Via ਰੇਲ ਨੇ ਅੱਜ ਆਪਣੇ 1,000 ਕਰਮਚਾਰੀਆਂ ਨੂੰ ਟੈਂਪਰੇਰੀ ਪੱਧਰ 'ਤੇ ਸਸਪੈਂਡ ਕੀਤੇ ਜਾਣ ਦੀ ਜਾਣਕਾਰੀ ਜਾਰੀ ਕੀਤੀ ਹੈ, ਜਦਕਿ ਕੱਲ CN ਰੇਲ ਨੇ ਜਾਣਕਾਰੀ ਦਿੱਤੀ ਸੀ ਕਿ 450 ਕਰਮਚਾਰੀ ਹਟਾਏ ਜਾ ਰਹੇ ਹਨ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link