16.99C Vancouver
ADS

Nov 16, 2022 1:38 AM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਇਰਾਨ ਬਾਰੇ ਕੀਤੇ ਟਵੀਟ ਨੂੰ ਹਟਾਇਆ

Share On
trudeau-deletes-tweet-that-cited-false-information-in-denouncing-the-iranian-regime
Prime Minister Justin Trudeau's office says it deleted a tweet that his account posted overnight denouncing the Iranian regime based on false information that had been circulating on social media. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਨੇ ਟਰੂਡੋ ਦੇ ਟਵਿਟਰ ਖਾਤੇ ਤੋਂ ਇੱਕ ਟਵੀਟ ਹਟਾਉਣ ਸੰਬੰਧੀ ਜਾਣਕਾਰੀ ਦਿੱਤੀ ਹੈ।

ਇਹ ਟਵੀਟ ਇਰਾਨ 'ਚ ਜਾਰੀ ਪ੍ਰਦਰਸ਼ਨਾਂ ਸੰਬੰਧੀ ਸੀ ਅਤੇ ਟਵੀਟ 'ਚ ਆਖਿਆ ਗਿਆ ਸੀ ਕਿ ਇਰਾਨ ਨੇ ਨਿਰਦਈ ਢੰਗ ਨਾਲ 15,000 ਪ੍ਰਦਰਸ਼ਨਕਾਰੀਆਂ ਨੂੰ ਮੌਤ ਦੀ ਸਜਾ ਸੁਣਾਉਣ ਦਾ ਐਲਾਨ ਕੀਤਾ ਹੈ।

ਹਾਲਾਂਕਿ ਇਸ ਗਿਣਤੀ ਨੂੰ ਵੱਡੇ ਪੱਧਰ 'ਤੇ ਡਿਸਕਰੈਡਿਟ ਕੀਤਾ ਗਿਆ ਹੈ ਅਤੇ ਇਸ ਨੂੰ ਗਲਤ ਜਾਣਕਾਰੀ ਦੱਸਿਆ ਗਿਆ ਹੈ।

ਪ੍ਰਧਾਨ ਮੰਤਰੀ ਦੇ ਦਫ਼ਤਰ ਦਾ ਕਹਿਣਾ ਸੀ ਕਿ ਇਹ ਟਵੀਟ ਕਰੀਬ 11 ਘੰਟੇ ਤਕ ਟਵਿਟਰ ਖਾਤੇ 'ਤੇ ਮੌਜੂਦ ਸੀ ਅਤੇ ਇਸ 'ਚ ਸਹੀ ਜਾਣਕਾਰੀ ਨਹੀਂ ਸੀ।

ਯਾਦ ਰਹੇ ਇਸੇ ਟਵੀਟ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਰਕੁਲੇਟ ਹੋ ਰਹੀ ਸੀ ਅਤੇ ਕਈ ਸੈਲੀਬ੍ਰਿਟੀਸ ਨੇ ਇਸ ਨੂੰ ਸਾਂਝਾ ਕੀਤਾ ਸੀ।

ਯਾਦ ਰਹੇ 22 ਸਾਲਾ ਇਰਾਨੀ ਔਰਤ ਮਾਹਸਾ ਆਮੀਨੀ ਨੂੰ 13 ਸਿਤੰਬਰ ਨੂੰ ਤਹਿਰਾਨ 'ਚ ਹੈਡਸਕਾਰਫ ਹੇਠ ਵਾਲ ਦਿਖਾਉਣ ਲਈ ਗ੍ਰਿਫਤਾਰ ਕੀਤਾ ਗਿਆ ਸੀ ਅਤੇ 3 ਦਿਨ ਬਾਅਦ ਉਸ ਨੂੰ ਮ੍ਰਿਤ ਪਾਇਆ ਗਿਆ ਸੀ।

ਇਸ ਘਟਨਾ ਤੋਂ ਬਾਅਦ ਇਰਾਨ 'ਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਜਾਰੀ ਰਹੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link