13.08C Vancouver
ADS

Nov 21, 2024 1:26 PM -

ਪੀ., ਐੰਮ. ਟਰੂਡੋ ਦੇ ਸਕਦੇ ਹਨ ਕਿ ਕੁਝ ਚੀਜ਼ਾਂ ’ਤੇ ਜੀ.ਐਸ.ਟੀ. ਦੀ ਛੋਟ

Share On
trudeau-expected-to-announce-temporary-gst-break-on-some-items-ndp-says
Trudeau is scheduled to make an announcement alongside Finance Minister Chrystia Freeland on Thursday morning in Toronto.(Photo: The Canadian Press)

ਕੈਨੇਡੀਅਨਾਂ ਨੂੰ ਕਿਸਮਿਸ ਦੀਆਂ ਛੁੱਟੀਆਂ ਤੋਂ ਪਹਿਲਾਂ ਗ੍ਰੋਸਰੀ ਤੋਂ ਲੈ ਕੇ ਕੁਝ ਚੀਜ਼ਾਂ ’ਤੇ ਜੀ.ਐਸ.ਟੀ. ਵਿਚ ਛੋਟ ਮਿਲਣ ਜਾ ਰਹੀ ਹੈ, ਜਿਸ ਦੀ ਘੋਸ਼ਣਾ ਅੱਜ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਇਸ ਵਿਚ ਚੀਜ਼ਾਂ ਦੀ ਇੱਕ ਲੰਮੀ ਸੂਚੀ ਸ਼ਾਮਲ ਕੀਤੀ ਗਈ ਹੈ, ਜਿਸ ਵਿਚ ਬੀਅਰ, ਸ਼ਰਾਬ ਅਤੇ ਬਣੇ-ਬਣਾਏ ਗਰਮ ਖਾਣਾ ਸਮੇਤ ਕੁਝ ਹੋਰ ਕਰਿਆਨੇ ਦੇ ਉਤਪਾਦ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਡਾਇਪਰ, ਬੱਚਿਆਂ ਦੇ ਕੱਪੜੇ, ਜੁੱਤੀਆਂ, ਬੱਚਿਆਂ ਦੀ ਕਾਰ ਸੀਟਾਂ ਅਤੇ ਖਿਡੌਣਿਆਂ ’ਤੇ ਵੀ ਜੀ.ਐਸ.ਟੀ. ਅਸਥਾਈ ਤੌਰ ’ਤੇ ਮੁਅੱਤਲ ਕੀਤਾ ਜਾਵੇਗਾ।

ਸੂਤਰਾਂ ਨੇ ਕਿਹਾ ਕਿ ਇਹ ਕਦਮ ਕੈਨੇਡੀਅਨ ਪਰਿਵਾਰਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਤਿਆਰ ਕੀਤੇ ਗਏ ਮਲਟੀ-ਬਿਲੀਅਨ-ਡਾਲਰ ਪੈਕੇਜ ਦਾ ਹਿੱਸਾ ਹੈ। ਲਿਬਰਲ ਸਰਕਾਰ ਬਸੰਤ ਵਿਚ ਇੱਕ ਨਿਸ਼ਚਿਤ ਆਮਦਨੀ ਬਰੈਕਟ ਤਹਿਤ ਕੁਝ ਕੈਨੇਡੀਅਨਾਂ ਨੂੰ ਚੈੱਕ ਵੀ ਭੇਜੇਗੀ।

ਇਹ ਦੋਵੇਂ ਕਦਮ ਇੱਕੋ ਬਿੱਲ ਵਿਚ ਸ਼ਾਮਲ ਕੀਤੇ ਗਏ ਹਨ। ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਕਿਹਾ ਕਿ ਬੇੱਸ਼ਕ ਇਹ ਰਾਹਤ ਨਾਕਾਫ਼ੀ ਹੈ ਪਰ ਉਹ ਸਰਕਾਰ ਦੇ ਜੀ.ਐਸ.ਟੀ. ਪ੍ਰਸਤਾਵ ਦਾ ਸੰਸਦ ਵਿਚ ਸਮਰਥਨ ਕਰਨਗੇ ਕਿਉਂਕਿ ਕੈਨੇਡੀਅਨਾਂ ਨੂੰ ਮਹਿੰਗਾਈ ਤੋਂ ਤੁਰੰਤ ਰਾਹਤ ਦੀ ਲੋੜ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link