12.67C Vancouver
ADS

Aug 21, 2020 3:31 PM -

ਕੈਨੇਡਾ ਵਿੱਚ N95 ਮਾਸਕ ਬਣਾਉਣ ਸੰਬੰਧੀ 3M ਕੰਪਨੀ ਨਾਲ ਸਮਝੌਤੇ ਦਾ ਟਰੂਡੋ ਤੇ ਫ਼ੋਰਡ ਵੱਲੋਂ ਐਲਾਨ

Share On
trudeau-ford-to-unveil-deal-to-produce-n95-masks-at-brockville-ont-3m-plant
File photo of 3M’s N95 Mask. The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਔਂਟੈਰੀਓ ਦੇ ਪ੍ਰੀਮਿਅਰ ਡਗ ਫ਼ੋਰਡ ਨੇ ਅੱਜ ਇੱਕ ਭਾਈਵਾਲੀ ਕਰਾਰ ਦਾ ਐਲਾਨ ਕੀਤਾ ਹੈ, ਜਿਸ ਦੇ ਆਸਰੇ 'ਮੇਡ ਇਨ ਕੈਨੇਡਾ' ਨਿੱਜੀ ਸੁਰੱਖਿਆ ਉਪਕਰਣ ਬਣਾਏ ਜਾਣਗੇ।

ਟਰੂਡੋ ਅਤੇ ਫ਼ੋਰਡ ਅੱਜ ਔਂਟੈਰੀਓ 'ਚ ਬਰੌਕਵਿਲ ਪਹੁੰਚੇ ਹੋਏ ਸਨ, ਜਿੱਥੇ ਕਿ ਇੱਕ ਲੋਕਲ ਪਲਾਂਟ 'ਚ 3M ਵੱਲੋਂ N-95 ਮਾਸਕਸ ਦੀ ਗਿਣਤੀ 'ਚ ਇਜ਼ਾਫ਼ਾ ਕੀਤਾ ਜਾਵੇਗਾ।

ਇਸ ਤਹਿਤ ਹਰ ਸਾਲ 100 ਮਿਲੀਅਨ ਮੈਡਿਕਲ ਗ੍ਰੇਡ N-95 ਮਾਸਕ ਤਿਆਰ ਕੀਤੇ ਜਾਣਗੇ।

ਆਪਣੇ $23.3 ਮਿਲੀਅਨ ਦੇ ਯੋਗਦਾਨ ਲਈ ਫ਼ੈਡਰਲ ਅਤੇ ਪ੍ਰੋਵਿੰਸ਼ੀਅਲ ਸਰਕਾਰ ਨੂੰ ਅਗਲੇ 5 ਸਾਲ ਤੱਕ 25 ਮਿਲੀਅਨ ਮਾਸਕ ਉਪਲੱਬਧ ਕਰਵਾਏ ਜਾਣਗੇ।

ਇਸ ਦੀ ਵਰਤੋਂ ਫਰੰਟ ਲਾਈਨ ਹੈਲਥ ਕੇਅਰ ਅਤੇ ਹੋਰ ਜ਼ਰੂਰੀ ਕੰਮਾਂ ਸੰਬੰਧਤ ਕਰਮਚਾਰੀਆਂ ਵਲੋਂਕੀਤੀ ਜਾਵੇਗੀ।


'ਵੀ ਚੈਰਿਟੀ' ਵਿਵਾਦ 'ਤੇ ਵੀ ਕੀਤੀ ਟਿੱਪਣੀ

ਅੱਜ ਟਰੂਡੋ ਔਂਟੈਰੀਓ 'ਚ ਬਰੌਕਵਿਲ ਪਹੁੰਚੇ ਸਨ, ਅਤੇ ਇਸ ਦੌਰਾਨ ਟਰੂਡੋ ਤੋਂ 'ਵੀ ਚੈਰਿਟੀ' ਵਿਵਾਦ ਨਾਲ ਜੁੜੇ ਸਵਾਲ ਪੁੱਛੇ ਗਏ।

ਟਰੂਡੋ ਨੇ ਕਿਹਾ ਕਿ ਉਹ ਫਿਰ ਤੋਂ ਦੁਹਰਾਉਣਾ ਚਾਹੁੰਦੇ ਹਨ ਕਿ ਸਟੂਡੈਂਟ ਜੌਬ ਪ੍ਰੋਗਰਾਮ ਨੂੰ 'ਵੀ ਚੈਰਿਟੀ' ਨੂੰ ਦਿੱਤੇ ਜਾਣ ਬਾਰੇ ਉਨ੍ਹਾਂ ਨੂੰ 8 ਮਈ ਤੱਕ ਕੁਝ ਵੀ ਨਹੀਂ ਪਤਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਪਬਲਿਕ ਸਰਵਿਸ ਅਧਿਕਾਰੀਆਂ ਨੇ ਇਸ ਪ੍ਰੋਗਰਾਮ ਲਈ 'ਵੀ ਚੈਰਿਟੀ' ਦੀ ਚੋਣ ਕੀਤੀ ਹੈ।

ਟਰੂਡੋ ਨੇ ਕਿਹਾ ਕਿ ਮੌਰਨੋ ਨੇ ਮਾਮਲੇ ਸੰਬੰਧੀ ਅਸਤੀਫ਼ਾ ਜ਼ਰੂਰ ਦਿੱਤਾ ਹੈ, ਪਰ ਉਨ੍ਹਾਂ ਕਿਹਾ ਕਿ ਮੌਰਨੋ ਆਪਣੇ ਪਿੱਛੇ ਚੰਗੇ ਕੰਮਾਂ ਦੀ ਵਿਰਾਸਤ ਛੱਡ ਕੇ ਗਏ ਹਨ।

ਯਾਦ ਰਹੇ ਬਿਲ ਮੌਰਨੋ ਨੇ ਇਸੇ ਹਫ਼ਤੇ ਸੋਮਵਾਰ ਨੂੰ ਆਪਣੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link