9.97C Vancouver
ADS

Nov 15, 2023 6:34 PM - The Canadian Press

ਪੀ ਐੱਮ ਟਰੂਡੋ ਏਪੀਈਸੀ ਸਮਿਟ 'ਚ ਸ਼ਾਮਿਲ ਹੋਣ ਲਈ ਅਮਰੀਕਾ ਹੋਏ ਰਵਾਨਾ

Share On
trudeau-heads-to-golden-state-for-apec-summit-in-san-francisco
Biden sits down today with Chinese President Xi Jinping in an effort to defuse a year of international tensions, a meeting widely seen as the focal point of the summit. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਵਾਰ ਨਵੇਂ ਸਰਕਾਰੀ ਜਹਾਜ਼ A330 ਵਿੱਚ ਏਸ਼ੀਆ ਪੈਸਿਫ਼ਿਕ ਐਕੇਨੌਮਿਕ ਕੌਪਰੇਸ਼ਨ ਸਮਿਟ ਲਈ ਅਮਰੀਕਾ ਜਾ ਰਹੇ ਹਨ।

ਇਹ ਤਿੰਨ ਦਿਨਾਂ ਸਮਿਟ ਸੈਨ ਫ੍ਰਾਂਸਿਸਕੋ ਵਿੱਚ ਹੋਣੀ ਹੈ। ਪਿਛਲੇ ਸਾਲਾਂ ਦੌਰਾਨ ਟਰੂਡੋ ਨੂੰ ਪੁਰਾਣੇ ਫਲੀਟ ਕਾਰਨ ਕਈ ਵਾਰ ਯਾਤਰਾ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।

ਹਾਲ ਹੀ ਵਿੱਚ ਭਾਰਤ ਵਿੱਚ ਹੋਏ G20 ਸੰਮੇਲਨ ਦੌਰਾਨ ਵੀ ਉਨ੍ਹਾਂ ਦੇ ਜਹਾਜ਼ ਵਿੱਚ ਖਰਾਬੀ ਆ ਗਈ ਸੀ।

ਗੌਰਤਲਬ ਹੈ ਕਿ ਅਮਰੀਕਾ ਦੌਰੇ ਦੌਰਾਨ ਟਰੂਡੋ ਕਲਾਈਮੇਟ ਚੇਂਜ 'ਤੇ ਚਰਚਾ ਲਈ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਨਾਲ ਵੀ ਮੁਲਾਕਾਤ ਕਰਨਗੇ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੂਡੋ ਦਾ ਤਕਨੀਕੀ ਆਗੂਆਂ ਨਾਲ ਵੈਲਕਮ ਡਿਨਰ ਵਿੱਚ ਸ਼ਾਮਲ ਹੋਣ ਦੀ ਵੀ ਯੋਜਨਾ ਹੈ।

ਇਸ ਤੋਂ ਪਹਿਲਾਂ ਸ਼ਾਮ ਨੂੰ ਉਹ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਮੇਜ਼ਬਾਨ ਕੀਤੀ ਜਾਣ ਵਾਲੀ ਏਪੀਈਸੀ ਰਿਸੈਪਸ਼ਨ ਵਿੱਚ ਸ਼ਾਮਲ ਹੋਣਗੇ।

ਉਥੇ ਹੀ, ਬਾਈਡੇਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਹੋਣ ਵਾਲੀ ਮੁਲਾਕਾਤ 'ਤੇ ਵਿਸ਼ਵ ਭਰ ਦੇ ਲੀਡਰਸ ਦੀ ਨਜ਼ਰ ਹੈ।

ਜਿਨਪਿੰਗ ਛੇ ਸਾਲਾਂ ਵਿੱਚ ਆਪਣੀ ਪਹਿਲੀ ਯਾਤਰਾ ਲਈ ਅਮਰੀਕਾ ਪਹੁੰਚੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮਿਟ ਵਿੱਚ ਸ਼ਾਮਲ ਨਹੀਂ ਹੋ ਰਹੇ।

ਟਰੂਡੋ ਦਾ ਇਸ ਸਮਿਟ ਵਿੱਚ ਫੋਕਸ ਏਪੀਈਸੀ ਨੇਸ਼ਨਸ ਨਾਲ ਸਬੰਧਾਂ ਨੂੰ ਮਜਬੂਤ ਕਰਨਾ ਅਤੇ ਕੈਨੇਡਾ ਤੇ ਪੈਸਿਫਿਕ ਰਿਮ ਦੇ ਮੁਲਕਾਂ ਵਿਚਕਾਰ ਵਪਾਰਕ ਰੁਕਾਵਟਾਂ ਨੂੰ ਖ਼ਤਮ ਕਰਨਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link