14.16C Vancouver
ADS

Feb 10, 2025 6:25 PM - The Canadian Press

ਪੈਰਿਸ ਦੇ ਏਆਈ ਸੰਮੇਲਨ 'ਚ ਪੁੱਜੇ ਟਰੂਡੋ, ਟਰੰਪ ਕਰ ਸਕਦੇ ਨੇ ਟੈਰਿਫ ਦਾ ਐਲਾਨ

Share On
trudeau-in-paris-for-ai-summit-as-trump-set-to-announce-tariffs
Trump said Sunday he will formally announce 25 per cent tariffs on all steel and aluminum imports on Monday, including from Canada.(Photo: The Canadian Press)

ਕੈਨੇਡਾ ਅਤੇ ਮੈਕਸੀਕੋ ਸਮੇਤ ਦੁਨੀਆ ਭਰ ਤੋਂ ਆਉਣ ਵਾਲੇ ਸਟੀਲ ਅਤੇ ਐਲੂਮੀਨੀਅਮ ’ਤੇ ਟਰੰਪ ਨੇ 25 ਫੀਸਦੀ ਟੈਰਿਫ ਲਗਾਉਣ ਦੀ ਗੱਲ ਆਖੀ ਹੈ। ਫੌਕਸ ਨਿਊਜ਼ ਨਾਲ ਇੰਟਰਵਿਊ ਵਿਚ ਉਨ੍ਹਾਂ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ’ਤੇ ਵੀ ਟਿੱਪਣੀ ਕੀਤੀ। ਨਿਊਜ਼ ਐਂਕਰ ਵਲੋਂ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਇਹ ਪੁੱਛਿਆ ਗਿਆ ਕਿ ਟਰੂਡੋ ਨੇ ਉਨ੍ਹਾਂ ਦੀ ਕੈਨੇਡਾ ਨੂੰ ਅਮਰੀਕਾ ਵਿਚ ਮਿਲਾਉਣ ਦੀ ਧਮਕੀ ਨੂੰ ਅਸਲ ਦੱਸਿਆ ਹੈ ਤਾਂ ਟਰੰਪ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ।

ਉਨ੍ਹਾਂ ਕਿਹਾ ਕਿ ਸਾਡਾ ਕੈਨੇਡਾ ਨਾਲ ਹਰ ਸਾਲ $200 ਬਿਲੀਅਨ ਦਾ ਘਾਟਾ ਹੈ ਅਤੇ ਮੈਂ ਅਜਿਹਾ ਨਹੀਂ ਹੋਣ ਦੇਵਾਂਗਾ। ਇਹ ਬਹੁਤ ਜ਼ਿਆਦਾ ਹੈ। ਟਰੰਪ ਨੇ ਕੈਨੇਡਾ ਦੇ ਡਿਫੈਂਸ ਖਰਚ ’ਤੇ ਵੀ ਨਿਸ਼ਾਨਾ ਸਾਧਿਆ, ਉਨ੍ਹਾਂ ਕਿਹਾ ਕਿ ਕੈਨੇਡਾ ਨਾਟੋ ਦਾ ਆਪਣਾ ਹਿੱਸਾ ਪੂਰਾ ਨਹੀਂ ਕਰ ਰਿਹਾ ਅਤੇ ਇਸ ਦਾ ਕਾਰਨ ਇਹ ਹੈ ਕਿ ਉਹ ਸੋਚਦੇ ਹਨ ਕਿ ਅਮਰੀਕਾ ਉਨ੍ਹਾਂ ਦੀ ਰੱਖਿਆ ਕਰੇਗਾ।

ਟਰੰਪ ਦੀਆਂ ਇਹ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਪੀ. ਐੱਮ. ਟਰੂਡੋ ਪੈਰਿਸ ਵਿਚ ਏਆਈ ਐਕਸ਼ਨ ਸੰਮੇਲਨ ਵਿਚ ਹਿੱਸਾ ਲੈ ਰਹੇ ਹਨ ਅਤੇ ਇਸ ਯਾਤਰਾ ਦੌਰਾਨ ਉਨ੍ਹਾਂ ਦਾ ਯੂਰਪੀ ਦੇਸ਼ਾਂ ਨਾਲ ਵਪਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਵੀ ਟੀਚਾ ਹੈ। ਟਰੰਪ ਨੇ 2018 ਵਿਚ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਕੈਨੇਡਾ ਦੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਰਿਫ ਲਗਾਇਆ ਸੀ, ਜਿਸ ਨੂੰ 2019 ਵਿਚ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚਕਾਰ ਇੱਕ ਸਮਝੌਤੇ ’ਤੇ ਪਹੁੰਚਣ ਤੋਂ ਬਾਅਦ ਹਟਾਇਆ ਗਿਆ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link