15.22C Vancouver
ADS

Oct 21, 2020 3:41 PM -

ਲਿਬਰਲਸ ਨੇ ਮਾਰੀ ਕਾਨਫੀਡੈਂਸ ਵੋਟ 'ਚ ਬਾਜ਼ੀ, ਪੱਤਝੜ ਰੁੱਤੇ ਨਹੀਂ ਹੋਣਗੀਆਂ ਚੋਣਾਂ 

Share On
trudeau-liberals-face-confidence-vote-over-proposed-anticorruption-committee
Prime Minister Justin Trudeau arrives for a news conference Tuesday Oct. 20, 2020 in Ottawa. THE CANADIAN PRESS/Adrian Wyld

ਇਸ ਪੱਤਝੜ 'ਚ ਫੈਡਰਲ ਇਲੈਕਸ਼ਨਸ ਨਹੀਂ ਹੋਣਗੇ।

ਕੰਜ਼ਰਵੇਟਿਵਸ ਦਾ ਲਿਬਰਲ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਖਰਚੇ ਦੀ ਜਾਂਚ ਲਈ ਕਮੇਟੀ ਸਥਾਪਿਤ ਕਰਨ ਦਾ ਮਤਾ ਪਾਸ ਨਹੀਂ ਹੋਇਆ ਹੈ।

ਲਿਬਰਲਸ ਨੇ ਇਸ ਨੂੰ ਕਾਂਫੀਡੈਂਸ ਮੋਸ਼ਨ ਦਾ ਮਾਮਲਾ ਦੱਸਿਆ ਸੀ ਜਿਸ ਦੇ ਪਾਸ ਹੋਣ 'ਤੇ ਚੋਣਾਂ ਹੋ ਸਕਦੀਆਂ ਸਨ।

ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫੈਡਰਲ ਲਿਬਰਲ ਮਾਈਨੌਰੀਟੀ ਸਰਕਾਰ ਨੇ ਕਾਂਫੀਡੈਂਸ ਵੋਟ 'ਚ ਬਾਜ਼ੀ ਮਾਰ ਲਈ ਹੈ।

ਇਸ ਦੇ ਨਾਲ ਹੀ ਦੇਸ਼ ਦੇ ਸਾਹਮਣੇ ਖੜੀ ਸਨੈਪ ਇਲੈਕਸ਼ਨ ਹੋਣ ਦੀ ਚੁਣੌਤੀ ਖਤਮ ਹੋ ਗਈ ਹੈ।

ਨਿਊ ਡੈਮੋਕ੍ਰੈਟਸ, ਗ੍ਰੀਨਸ ਅਤੇ ਇੰਡੀਪੈਂਡੈਂਟ ਐਮ.ਪੀਜ਼. ਨੇ ਲਿਬਰਲਸ ਦਾ ਪੱਖ ਲਿਆ ਅਤੇ ਲਿਬਰਲ ਭ੍ਰਿਸ਼ਟਾਚਾਰ ਸੰਬੰਧੀ ਜਾਂਚ ਕਰਨ ਵਾਲੀ ਕਮੇਟੀ ਬਣਾਉਣ ਦੇ ਮੋਸ਼ਨ ਨੂੰ ਪਾਸ ਨਹੀਂ ਕੀਤਾ ਗਿਆ।

ਵੋਟ ਦਾ ਫਾਈਨਲ ਨਤੀਜਾ 146 ਦੇ ਮੁਕਾਬਲੇ 180 ਵੋਟ ਦੇ ਨਾਲ ਲਿਬਰਲਸ ਦੇ ਪੱਖ 'ਚ ਰਿਹਾ।

ਇਸ ਸੰਦਰਭ 'ਚ ਗਵਰਨਮੈਂਟ ਹਾਊਸ ਲੀਡਰ ਪਾਬਲੋ ਰੋਡ੍ਰਿਗਜ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link