12.84C Vancouver
ADS

Aug 6, 2024 3:48 PM - The Canadian Press

ਟਰੂਡੋ ਨੇ ਜੈਸਪਰ ’ਚ ਲੱਗੀ ਜੰਗਲੀ ਅੱਗ ਤੋਂ ਬਾਅਦ ਅਧਿਕਾਰੀਆਂ ਅਤੇ ਸੁਰੱਖਿਅਤ ਲੋਕਾਂ ਨਾਲ ਕੀਤੀ ਮੁਲਾਕਾਤ

Share On
trudeau-meets-officials-evacuees-following-jasper-wildfire
Trudeau is expected to tour the mobile incident command centre Monday, and meet with Alberta Premier Danielle Smith, Jasper Mayor Richard Ireland and Jasper evacuees.(Photo: The Canadian Press)

ਐਲਬਰਟਾ ਦੇ ਜੈਸਪਰ ਵਿਚ ਲੱਗੀ ਭਿਆਨਕ ਅੱਗ ਸਬੰਧੀ ਜਾਇਜ਼ਾ ਲੈਣ ਲਈ ਪੀ. ਐੱਮ. ਟਰੂਡੋ ਬੀਤੇ ਦਿਨ ਹਿੰਟਨ ਦਾ ਦੌਰਾ ਕਰਨ ਪੁੱਜੇ। ਇੱਥੇ ਉਨ੍ਹਾਂ ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿਥ ਸਣੇ ਹੋਰ ਔਫੀਸ਼ੀਅਲਜ਼ ਨਾਲ ਗੱਲਬਾਤ ਕੀਤੀ ਅਤੇ ਤਾਜ਼ਾ ਹਾਲਾਤਾਂ ਸੰਬੰਧੀ ਅਪਡੇਸ਼ਨ ਲਈ। ਟਰੂਡੋ ਹਿੰਟਨ ਦੇ ਮੋਬਾਇਲ ਘਟਨਾ ਕਮਾਂਡ ਸੈਂਟਰ ਵਿਚ ਗਏ ਅਤੇ ਖਾਲੀ ਕਰਨ ਨੂੰ ਮਿਲੇ।

ਅੱਗ ਬੁਝਾਉਣ ਦੌਰਾਨ ਮਾਰੇ ਗਏ ਕੈਲਗਰੀ ਦੇ 24 ਸਾਲਾ ਫਾਇਰ ਫਾਈਟਰ ਨੂੰ ਸਨਮਾਨ ਦੇਣ ਲਈ ਉਨ੍ਹਾਂ ਮੂਵਮੈਂਟ ਆਫ ਸਾਈਲੈਂਸ ਵਿਚ ਹਿੱਸਾ ਲਿਆ। ਫਾਇਰ ਫਾਈਟਰ ਦੀ ਪਛਾਣ ਫਿਲਹਾਲ ਸਾਂਝੀ ਨਹੀਂ ਕੀਤੀ ਗਈ ਪਰ ਦੱਸਿਆ ਗਿਆ ਕਿ ਅੱਗ ਬੁਝਾਉਂਦੇ ਸਮੇਂ ਦਰੱਖਤ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।

ਸਮਿਥ ਅਤੇ ਪੀ. ਐੱਮ. ਨੇ ਕਿਹਾ ਕਿ ਉਹ ਜੈਸਪਰ ਨੂੰ ਮੁੜ ਬਣਾਉਣ ਵਿਚ ਪੂਰਾ ਸਹਿਯੋਗ ਕਰਨਗੇ। ਉਹ ਸਿਰਫ ਇੱਥੋਂ ਦੇ ਰਿਹਾਇਸ਼ ਲਈ ਹੀ ਨਹੀਂ ਸਗੋਂ ਸੀਜ਼ਨਲ ਵਰਕਰ ਲਈ ਵੀ ਖੜ੍ਹੇ ਰਹਿਣਗੇ। ਗੌਰਤਲਬ ਹੈ ਕਿ ਜੈਸਪਰ ਨੈਸ਼ਨਲ ਪਾਰਕ ਅਤੇ ਟਾਊਨ ਤੋਂ 20,000 ਤੋਂ ਵਧੇਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਸੀ। ਇਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਰੈਸਕਿਊ ਸੈਂਟਰਜ਼ ਵਿਚ ਰੱਖਿਆ ਗਿਆ ਹੈ।

Latest news

33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link