14.86C Vancouver
ADS

Dec 16, 2020 9:32 PM -

ਮਾਸਟਰ ਸੇਲਰ ਡੁਏਨ ਅਰਲ ਦੀ ਭਾਲ ਨੂੰ ਰੋਕਿਆ, ਪ੍ਰਧਾਨ ਮੰਤਰੀ ਟਰੂਡੋ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Share On
trudeau-offers-condolences-as-search-called-off-for-sailor-missing-off-california
Prime Minister Justin Trudeau leaves a news conference in Ottawa, Monday, Dec. 7, 2020. THE CANADIAN PRESS/Adrian Wyld

ਵਿਨੀਪੈਗ ਦੇ ਮਾਸਟਰ ਸੇਲਰ ਦੀ ਭਾਲ ਨੂੰ ਰੋਕ ਦਿੱਤਾ ਗਿਆ ਹੈ।

ਮਾਸਟਰ ਸੇਲਰ ਦੇ ਗਲਤੀ ਨਾਲ ਸਮੁੰਦਰੀ ਜਹਾਜ਼ ਦੇ ਡੈਕ ਤੋਂ ਪਾਣੀ 'ਚ ਜਾ ਡਿੱਗਣ ਦੀਆਂ ਖਬਰਾਂ ਸਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਅਤੇ ਮਾਸਟਰ ਸੇਲਰ ਡੁਏਨ ਅਰਲ ਦੇ ਪਰਿਵਾਰ ਅਤੇ ਸਾਥੀਆਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ।

ਡੁਏਨ ਅਰਲ ਐਚ.ਐਮ.ਸੀ.ਐਸ. ਵਿਨੀਪੈਗ 'ਤੇ ਜ਼ਿੰਮੇਵਾਰੀ ਨਿਭਾ ਰਹੇ ਸਨ।

ਇਹ ਸ਼ਿਪ ਸੈਨ ਫਰੈਂਸਿਸਕੋ ਤੋਂ ਬੀ.ਸੀ. ਦੇ ਐਸਕੀਮਾਲਟ ਵੱਲ ਵੱਧ ਰਿਹਾ ਸੀ।

ਕੋਮੋਡੋਰ ਐਂਗਸ ਟੌਪਸ਼ੀ ਦਾ ਕਹਿਣਾ ਸੀ ਕਿ ਡੁਏਨ ਅਰਲ ਨੂੰ ਆਖਰੀ ਵਾਰ ਸੋਮਵਾਰ ਨੂੰ ਵੇਖਿਆ ਗਿਆ ਸੀ।

ਕਰਿਊ ਨੇ ਕਈ ਘੰਟੇ ਬਾਅਦ ਮਹਿਸੂਸ ਕੀਤਾ ਕਿ ਉਹ ਕਿਤੇ ਵਿਖਾਈ ਨਹੀਂ ਦੇ ਰਹੇ ਹਨ।

ਉਨ੍ਹਾਂ ਦੀ ਭਾਲ ਦੀਆਂ ਕੋਸ਼ਿਸ਼ਾਂ ਫੇਲ੍ਹ ਰਹੀਆਂ।

ਟਰੂਡੋ ਨੇ ਅੱਜ ਅਰਲ ਦੀ ਨਿਭਾਈ 30 ਸਾਲ ਦੀ ਸੇਵਾ ਨੂੰ ਯਾਦ ਕੀਤਾ।

ਅਰਲ ਦੀ ਭਾਲ 'ਚ ਜੁਟੇ ਅਮਰੀਕੀ ਸਰਚਰਸ ਦਾ ਵੀ ਟਰੂਡੋ ਨੇ ਧੰਨਵਾਦ ਕੀਤਾ।

Latest news

steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
conservative-larry-brock-resigns-from-house-of-commons
Punjabi

ਕੰਜ਼ਰਵੇਟਿਵ ਆਗੂ ਲੈਰੀ ਬਰੌਕ ਨੇ ਹਾਊਸ ਆਫ ਕਾਮਨਜ਼ ਤੋਂ ਦਿੱਤਾ ਅਸਤੀਫ਼ਾ

ਕੰਜ਼ਰਵੇਟਿਵ ਪਾਰਟੀ ਦੇ ਆਗੂ ਲੈਰੀ ਬ੍ਰੌਕ ਨੇ ਹਾਊਸ ਔਫ ਕਾਮਨਜ਼ ਤੋਂ ਅਧਿਕਾਰਤ ਤੌਰ 'ਤੇ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਓਨਟਾਰੀਓ ਦੀ ਬ੍ਰਾਂਟਫੋਰਡ-ਬ੍ਰਾਂਟ ਸਾਊਥ ਦੇ ਐਮ.ਪੀ. ਵਜੋਂ ਉਨ੍ਹਾਂ ਦਾ ਪੰਜ ਸਾਲਾਂ ਦਾ ਸਿਆਸੀ ਸਫਰ ਖ਼ਤਮ ਹੋ ਗਿਆ ਹੈ। ਲੈਰੀ ਬ੍ਰੌਕ ਨੇ ਪਿਛਲੇ ਮਹੀਨੇ ਹੀ ਸੰਸਦ ਮੈਂਬਰ ਦਾ ਅਹੁਦਾ ਛੱਡਣ ਦੀਆਂ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰ ਦਿੱਤਾ ਸੀ, ਜਿੱਥੇ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਹ ਫਿਰ ਵਕੀਲ ਦੇ ਪੇਸ਼ੇ ਵਿਚ ਪਰਤ ਰਹੇ ਹਨ।
calgary-youtuber-accused-of-threatening-pm-mark-carney-to-appear-in-court-again
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕੈਲਗਰੀ ਯੂਟਿਊਬਰ ਅੱਜ ਮੁੜ ਅਦਾਲਤ ’ਚ ਪੇਸ਼

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਕੈਲਗਰੀ ਦੇ ਯੂਟਿਊਬਰ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਜੈਮੀ ਡਾ ਕੋਸਟਾ ਦੀ ਜ਼ਮਾਨਤ ਰੱਦ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ, ਅਤੇ ਉਹ ਫਿਲਹਾਲ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link