14.2C Vancouver
ADS

Jun 5, 2020 4:25 PM -

ਫੈਡਰਲ ਸਰਕਾਰ ਵੱਲੋਂ ਸੂਬਾਈ ਸਰਕਾਰਾਂ ਲਈ $14 ਬਿਲੀਅਨ ਦੇ ਵਿੱਤੀ ਸਹਿਯੋਗ ਦਾ ਐਲਾਨ

Share On
trudeau-offers-premiers-14-billion-to-help-reopen-the-economy-safely
Prime Minister Justin Trudeau walks up the front stairs of Ridea Cottage following a news conference in Ottawa, Thursday June 4, 2020. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਫੈਡਰਲ ਸਰਕਾਰ ਵੱਲੋਂ ਵੱਖ ਵੱਖ ਸੂਬਿਆਂ ਅਤੇ ਟੈਰੀਟੋਰੀਆਂ ਦੀਆਂ ਸਰਕਾਰਾਂ ਨੂੰ ਕੋਵਿਡ-19 ਤੋਂ ਬਚਾਅ ਲਈ $14 ਬਿਲੀਅਨ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਫੈਡਰਲ ਸਰਕਾਰ ਵੱਲੋਂ ਇਹ ਸਹਿਯੋਗ ਦੇਸ਼ ਭਰ ਦੀਆਂ ਆਰਥਕ ਗਤੀਵਿਧੀਆਂ ਨੂੰ ਬਹਾਲ ਕਰਨ ਲਈ ਦਿੱਤਾ ਜਾ ਰਿਹਾ ਹੈ।

ਟਰੂਡੋ ਮੁਤਾਬਕ ਗਰਮੀਆਂ, ਪੱਤਝੜ ਅਤੇ ਸਰਦੀਆਂ ਦੇ ਮੌਸਮ ਵਿੱਚ ਤਰੱਕੀ ਲਈ ਸਹੀ ਯੋਜਨਾ ਅਤੇ ਸਾਧਨ ਬੇਹੱਦ ਜ਼ਰੂਰੀ ਹਨ।

ਟਰੂਡੋ ਦਾ ਕਹਿਣਾ ਹੈ ਕਿ ਇਹ ਪੈਸੇ ਕਿਸ ਤਰ੍ਹਾਂ ਵੰਡੇ ਜਾਣਗੇ ਇਹ ਫੈਸਲਾ ਫੈਡਰਲ ਅਤੇ ਸੂਬਾਈ ਸਰਕਾਰਾਂ ਵਿਚਕਾਰ "ਸੇਫ ਰੀ-ਸਟਾਰਟ ਸਮਝੌਤੇ" (safe-restart agreement) ਰਾਹੀਂ ਤੈਅ ਕੀਤਾ ਜਾਵੇਗਾ।

ਇਸ ਰਾਸ਼ੀ ਦੀ ਵਰਤੋਂ ਸਿਹਤ ਕਾਮਿਆਂ ਲਈ ਸੁਰਖਿਅਤ ਉਪਕਰਨ, ਮੁਨਿਸਿਪੈਲਟੀਆਂ ਨੂੰ ਸਹਿਯੋਗ, ਪੇਡ ਸਿੱਕ-ਲੀਵ ਅਤੇ ਸਕੂਲਾਂ ਤੇ ਬਜ਼ੁਰਗਾਂ ਦੀ ਮਦਦ ਲਈ ਇਸਤੇਮਾਲ ਕੀਤੀ ਜਾਵੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link