15.29C Vancouver
ADS

Jun 3, 2024 3:34 PM - The Canadian Press

ਟਰੂਡੋ ਨੇ ਮੈਕਸੀਕੋ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

Share On
trudeau-pitches-strong-ties-to-mexicos-new-leader-claudia-sheinbaum-amid-u-s-tumult
Mexicans elected Sheinbaum as their first female president Sunday, and in October she will replace Andrés Manuel Lopéz Obrador.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੈਕਸੀਕੋ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੂੰ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਮੈਕਸੀਕੋ ਦੇ ਮਜਬੂਤ ਸਬੰਧਾਂ ਦੇ ਚੱਲਦੇ ਮੁਫਤ ਵਪਾਰ ਸਮਝੌਤੇ ਨੇ ਵਿਸ਼ਵ ਵਿਚ ਨਵਾਂ ਮੁਕਾਮ ਹਾਸਲ ਕੀਤਾ ਅਤੇ ਉਹ ਇਸੇ ਤਰ੍ਹਾਂ ਦੇ ਸਬੰਧਾਂ ਨੂੰ ਹੋਰ ਮਜਬੂਤੀ ਮਿਲਣ ਦੀ ਆਸ਼ਾ ਕਰਦੇ ਹਨ।

ਸ਼ੀਨਬੌਮ ਅਕਤੂਬਰ ਵਿਚ ਮੌਜੂਦਾ ਰਾਸ਼ਟਰਪਤੀ ਆਂਡਰੇਸ ਮੈਨੁਅਲ ਲੋਪੇਜ਼ ਓਬਰਾਡੋਰ ਦੀ ਥਾਂ ਲਵੇਗੀ। ਟਰੂਡੋ ਨੇ ਕਿਹਾ ਕਿ ਉਹ ਸ਼ੀਨਬੌਮ ਨਾਲ ਜਲਵਾਯੂ ਪਰਿਵਰਤਨ, ਅੰਤਰਰਾਸ਼ਟਰੀ ਸੁਰੱਖਿਆ ਲਿੰਗ ਸਮਾਨਤਾ ਅਤੇ ਦੇਸੀ ਲੋਕਾਂ ਨਾਲ ਸਬੰਧੀ ਕੰਮ ਕਰਨਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਟੀਚਾ ਇਸ ਸਾਲ ਉੱਤਰੀ ਅਮਰੀਕਾ ਦੇ ਆਗੂ ਦੇ ਸੰਮੇਲਨ ਦੀ ਮੇਜ਼ਬਾਨੀ ਕਰਨਾ ਵੀ ਹੈ, ਜਿਸ ਨਾਲ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿਚਕਾਰ ਵਪਾਰਕ ਮੁੱਦਿਆਂ ’ਤੇ ਗੱਲਬਾਤ ਹੋਵੇਗੀ।

ਗੌਰਤਲਬ ਹੈ ਕਿ ਕਲਾਉਡੀਆ ਸ਼ੀਨਬੌਮ ਨੇ ਐਤਵਾਰ ਮੈਕਸੀਕੋ ਦੇ ਰਾਸ਼ਟਰਪਤੀ ਇਲੈਕਸ਼ਨ ਵਿਚ ਜਿੱਤ ਭਾਰੀ ਵੋਟ ਫੀਸਦੀ ਨਾਲ ਜਿੱਤ ਹਾਸਲ ਕੀਤੀ, ਜਿਸ ਨਾਲ 120 ਮਿਲੀਅਨ ਤੋਂ ਵੱਧ ਆਬਾਦੀ ਵਾਲੇ ਮੈਕਸੀਕੋ ਨੂੰ ਪਹਿਲੀ ਵਾਰ ਇੱਕ ਮਹਿਲਾ ਨੇਤਾ ਅਤੇ ਪਹਿਲੀ ਯਹੂਦੀ ਰਾਸ਼ਟਰਪਤੀ ਮਿਲੀ ਹੈ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link