10.15C Vancouver
ADS

Jan 8, 2020 8:32 PM -

ਇਰਾਨ ਹਵਾਈ ਹਾਦਸੇ ਦੀ ਜਾਂਚ 'ਚ ਮਦਦ ਲਈ ਟਰੂਡੋ ਵਚਨਬੱਧ

Share On
trudeau-pledges-canadian-support-to-investigation-of-iran-plane-crash
Justin Trudeau/The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਰਾਨ ਹਵਾਈ ਜਹਾਜ਼ ਕਰੈਸ਼ ਤੋਂ ਬਾਅਦ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਘਟਨਾ ਪਿੱਛੇ ਦੇ ਜਵਾਬ ਹਾਸਿਲ ਕਰਕੇ ਰਹੇਗੀ।

ਹਵਾਈ ਕਰੈਸ਼ ਵਿੱਚ 63 ਕਨੇਡੀਅਨਸ ਦੀ ਜਾਨ ਚਲੀ ਗਈ ਹੈ।

ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਵਿਦੇਸ਼ ਮੰਤਰੀ ਨੇ ਲਗਾਤਾਰ ਯੂਕਰੇਨ ਸਰਕਾਰ ਨਾਲ ਸੰਪਰਕ ਬਣਾਇਆ ਹੋਇਆ ਹੈ ਅਤੇ ਟਰਾਂਸਪੋਰਟ ਮੰਤਰੀ ਵੀ ਆਪਣੇ ਅੰਤਰਰਾਸ਼ਟਰੀ ਹਮਰੁਤਬਾ ਨਾਲ ਸੰਪਰਕ ਕਰ ਰਹੇ ਹਨ।

ਹਾਲਾਂਕਿ ਇਰਾਨ ਤੋਂ ਜਵਾਬ ਮਿਲਣਾ ਥੋੜਾ ਮੁਸ਼ਕਿਲ ਹੋ ਸਕਦਾ ਹੈ, ਕਿਉਂਕਿ ਕੈਨੇਡਾ ਨੇ ਇਰਾਨ ਵਿੱਚ ਆਪਣੀ ਅੰਬੈਸੀ ਸਾਲ 2012 ਵਿੱਚ ਹੀ ਬੰਦ ਕਰ ਦਿੱਤੀ ਸੀ ਅਤੇ ਕੂਟਨੀਤਕ ਰਿਸ਼ਤੇ ਖਤਮ ਕਰ ਦਿੱਤੇ ਸਨ।

ਯਾਦ ਰਹੇ ਇਹ ਕਰੈਸ਼ ਉਸ ਵੇਲੇ ਵਾਪਰਿਆ ਜਦ ਕੁਝ ਹੀ ਘੰਟੇ ਪਹਿਲਾਂ ਇਰਾਨ ਵੱਲੋਂ ਇਰਾਕ ਦੇ ਵਿੱਚ ਅਮਰੀਕੀ ਏਅਰਬੇਸ 'ਤੇ ਮਿਸਾਈਲ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਸੀ।

Latest news

70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link