19.47C Vancouver
ADS

May 21, 2020 5:44 PM -

ਪ੍ਰਧਾਨ ਮੰਤਰੀ ਟਰੂਡੋ ਵਲੋਂ ਓਨਟੈਰੀਓ ਅਤੇ ਕਿਊਬੈਕ ਵਿੱਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਵਾਅਦਾ

Share On
trudeau-pledges-help-to-increase-covid-19-testing-in-ontario-and-quebec
Prime Minister Justin Trudeau holds a press conference at Rideau Cottage amid the COVID-19 pandemic in Ottawa on Thursday, May 21, 2020. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਅੱਜ ਪ੍ਰੀਮੀਅਰਾਂ ਨਾਲ ਗੱਲਬਾਤ ਦੌਰਾਨ ਉਹ ਇਸ ਵਿਸ਼ੇ ਨੂੰ ਉਭਾਰਨਗੇ ਕਿ ਕਿਸ ਤਰ੍ਹਾਂ ਔਟਵਾ ਬਾਕੀ ਸੂਬਿਆਂ ਨੂੰ ਕੋਵਿਡ-19 ਦੀ ਟੈਸਟਿੰਗ ਵਿੱਚ ਵਾਧਾ ਕਰਨ ਵਿੱਚ ਮਦਦ ਕਰ ਸਕਦਾ ਹੈ ਤਾਂ ਕਿ ਕਰੋਨਾਵਾਇਰਸ ਦੀ ਦੂਜੀ ਲਹਿਰ ਤੋਂ ਬਚਾਅ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਓਨਟੈਰੀਓ ਅਤੇ ਕਿਊਬੈਕ ਵਿੱਚ ਟੈਸਟਿੰਗ ਵਧਾਉਣ ਦੀ ਤੁਰੰਤ ਲੋੜ ਹੈ ਕਿਉਂਕਿ ਜਿੱਥੇ ਇਨ੍ਹਾਂ ਸੂਬਿਆਂ ਨੇ ਪਾਬੰਦੀਆਂ ਨੂੰ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ ਉੱਥੇ ਹੀ ਕੋਵਿਡ-19 ਦੇ ਮਾਮਲੇ ਹਾਲੇ ਵੀ ਵੱਧ ਹਨ।

ਟਰੂਡੋ ਵਲੋਂ ਪਿੱਛਲੇ ਹਫਤੇ ਸੂਬਿਆਂ ਵਿੱਚ ਟੈਸਟਿੰਗ ਅਤੇ ਕਾਂਟੈਕਟ ਟਰੇਸਿੰਗ ਲਈ ਇਕ ਰਾਸ਼ਟਰੀ ਢਾਂਚਾ ਤਿਆਰ ਕਰਨ ਦੀ ਗੱਲ ਸਾਂਝੀ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਨੂੰ ਕੈਨੇਡਾ ਭਰ ਤੋਂ ਚੰਗਾ ਰਿਸਪਾਂਸ (response) ਮਿਲਿਆ ਹੈ ਅਤੇ ਪ੍ਰੀਮੀਅਰਾਂ ਨਾਲ ਆਪਣੀ ਹਫ਼ਤਾਵਾਰੀ ਬੈਠਕ ਦੌਰਾਨ ਉਹ ਇਸ ਬਾਰੇ ਵਿਚਾਰ ਮਸ਼ਵਰਾ ਕਰਨਗੇ।

ਟਰੂਡੋ ਮੁਤਾਬਕ ਜੇ ਸਰਕਾਰ ਉਨ੍ਹਾਂ ਸੂਬਿਆਂ ਵਿੱਚ ਟੈਸਟਿੰਗ ਵਿੱਚ ਵਾਧਾ ਕਰਦੀ ਹੈ ਜਿੱਥੇ ਕਰੋਨਾਵਾਇਰਸ ਦੇ ਘੱਟ ਮਾਮਲੇ ਹਨ ਤਾਂ ਨਵੇਂ ਮਾਮਲਿਆਂ 'ਤੇ ਕਾਬੂ ਪਾਉਣ ਵਿੱਚ ਮਦਦ ਹੋਵੇਗੀ।

ਉਨ੍ਹਾਂ ਕਿਹਾ ਕਿ ਉਹ ਲੌਜਿਸਟਿਕਸ ਅਤੇ ਫਾਈਨੈਂਸਿੰਗ ਨੂੰ ਮਹਾਂਮਾਰੀ 'ਤੇ ਕਾਬੂ ਪਾਉਣ ਸੰਬੰਧੀ, ਟੈਸਟਿੰਗ ਅਤੇ ਕਾਂਟੈਕਟ ਟਰੇਸਿੰਗ ਦੇ ਰਾਹ ਵਿੱਚ ਨਹੀਂ ਆਉਣ ਦੇਣਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link