8.15C Vancouver
ADS

May 20, 2022 7:25 PM - The Canadian Press

ਵੁਆਵੇ 'ਤੇ 5ਜੀ ਤੋਂ ਬੈਨ ਮਗਰੋਂ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਸਾਈਬਰ-ਸਿਕਿਉਰਿਟੀ ਲਈ ਵਧੇਰੇ ਕਦਮ ਚੁੱਕਣ ਲਈ ਵਚਨਬੱਧ

Share On
trudeau-pledges-more-action-on-cybersecurity-following-decision-to-ban-huawei-from-5g
A day after the federal Liberals banned Chinese firms Huawei Technologies and ZTE from helping build Canada's 5G networks, Prime Minister Justin Trudeau says more must be done to secure critical systems against threats. (Photo - The Canadian Press)

ਚੀਨ ਨਾਲ ਸੰਬੰਧਤ ਕੰਪਨੀ ਵੁਆਵੇ ਟੈਕਨੌਲੋਜੀਸ ਅਤੇ ਜ਼ੈਡ.ਟੀ.ਈ. 'ਤੇ ਕੈਨੇਡਾ ਦੇ 5ਜੀ 'ਤੇ ਆਉਣ ਤੋਂ ਬੈਨ ਲਗਾਏ ਜਾਣ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਸੰਬੰਧੀ ਗੱਲਬਾਤ ਕੀਤੀ ਹੈ।

ਟਰੂਡੋ ਦਾ ਕਹਿਣਾ ਹੈ ਕਿ ਵਧ ਤੋਂ ਵਧ ਕਦਮ ਚੁੱਕਣ ਦੀ ਲੋੜ ਹੈ ਜਿਸ ਨਾਲ ਦੇਸ਼ ਦੇ ਅਹਿਮ ਸਿਸਟਮਸ ਨੂੰ ਚੁਣੌਤੀਆਂ ਲਈ ਤਿਆਰ ਰੱਖਿਆ ਜਾ ਸਕੇ।

ਟਰੂਡੋ ਨੇ ਕਿਹਾ ਕਿ ਸਰਕਾਰ ਕੁਝ ਵੱਡੇ ਫਾਈਨੈਂਸ਼ੀਅਲ ਇੰਸਟੀਟਿਊਸ਼ਨਸ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਦੇਸ਼ ਦੀਆਂ ਕੁਝ ਕੰਪਨੀਆਂ ਨੂੰ ਵੀ ਨਾਲ ਜੋੜ ਰਹੀ ਹੈ, ਜਿਸ ਨਾਲ ਭੇਦਭਰੇ ਹਮਲਾਵਰਾਂ ਤੋਂ ਅਹਿਮ ਨੈਟਵਰਕਸ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੂਡੋ ਨੇ ਕਿਹਾ ਕਿ ਲੈਜਿਸਲੇਸ਼ਨ, ਵਧੇਰੇ ਖਰਚਿਆਂ ਅਤੇ ਬਿਹਤਰ ਪਾਰਟਨਰਸ਼ਿਪਸ ਜਰੀਏ ਕੈਨੇਡਾ ਇਨ੍ਹਾਂ ਨੈਟਵਰਕਸ ਲਈ ਹੋਰ ਮਜਬੂਤੀ ਹਾਸਿਲ ਕਰੇਗਾ।

ਯਾਦ ਰਹੇ ਵੀਰਵਾਰ ਨੂੰ ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਚੀਨੋ ਅਤੇ ਇਨੋਵੇਸ਼ਨ, ਸਾਇੰਸ ਅਤੇ ਇੰਡਸਟਰੀ ਮੰਤਰੀ, ਫ੍ਰਾਂਸੂਆ ਫਿਲਿਪ ਸ਼ੈਂਪੇਨ ਨੇ ਵੁਆਵੇ 'ਤੇ ਕੈਨੇਡਾ ਦੇ 5ਜੀ ਨੈਟਵਰਕ ਤੋਂ ਬੈਨ ਦਾ ਐਲਾਨ ਕੀਤਾ ਸੀ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link