13.4C Vancouver
ADS

Apr 22, 2024 5:46 PM - The Canadian Press

ਟਰੂਡੋ, ਪੋਲੀਵਰੇ ਨੇ ਹਮਾਸ ਦੇ ਪੱਖ ’ਚ ਨਾਅਰੇ ਲੱਗਣ ਦੀ ਪਾਰਲੀਮੈਂਟ ਹਿੱਲ ’ਚ ਕੀਤੀ ਨਿੰਦਾ

Share On
trudeau-poilievre-condemn-chant-on-parliament-hill-glorifying-hamas-attack-on-israel
One video posted online includes the voice of a man praising the Oct. 7 attack by Hamas and its affiliates that killed 1,200 people in Israel.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਦੇ ਲੀਡਰ ਪੀਅਰੇ ਪੋਲੀਵਰੇ ਨੇ ਪਾਰਲੀਮੈਂਟ ਹਿੱਲ ਵਿਖੇ ਇਜ਼ਰਾਇਲ ਖ਼ਿਲਾਫ਼ ਹੋਏ ਪ੍ਰਦਸ਼ਨ ਵਿਚ ਹਮਾਸ ਦੇ ਪੱਖ ਵਿਚ ਨਾਅਰੇ ਲੱਗਣ ਦੀ ਨਿੰਦਾ ਕੀਤੀ ਹੈ।

ਦੋਹਾਂ ਲੀਡਰਸ ਨੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਨੂੰ ਅਸਵੀਕਾਰਯੋਗ ਕਰਾਰ ਦਿੱਤਾ। ਸ਼ਨੀਵਾਰ ਫਲਸਤੀਨੀ ਝੰਡਿਆਂ ਨਾਲ ਪ੍ਰਦਸ਼ਨਕਾਰੀ ਇਕੱਠੇ ਹੋਏ ਸਨ। ਵਿਰੋਧ ਪ੍ਰਦਰਸ਼ਨ ਦੀ ਵੀਡੀਓ ਵਿਚ ਇੱਕ ਵਿਅਕਤੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ 7 ਅਕਤੂਬਰ ਦਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਆਜ਼ਾਦ ਹਾਂ। ਇਹ ਉਹੀ ਤਾਰੀਖ ਹੈ ਜਦੋਂ ਹਮਾਸ ਨੇ ਇਜ਼ਰਾਇਲ ’ਤੇ ਹਮਲਾ ਕੀਤਾ ਸੀ, ਜਿਸ ਵਿਚ ਲਗਭਗ 1,200 ਲੋਕ ਮਾਰੇ ਗਏ ਸਨ।

ਓਟਵਾ ਪੁਲਿਸ ਵਲੋਂ ਇਸ ਪ੍ਰਦਰਸ਼ਨ ਦੀ ਜਾਂਚ ਕੀਤੀ ਜਾ ਰਹੀ ਹੈ ਜਾਂ ਨਹੀਂ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਪੋਲੀਵਰੇ ਨੇ ਇਹ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਵਿਚ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਲਈ ਸਭ ਦਾ ਹੱਕ ਹੈ ਪਰ ਇਸ ਦੀ ਆੜ ਵਿਚ ਨਫ਼ਰਤ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਜਿਸ ਨਾਲ ਦੂਜੀ ਕਮਿਊਨਿਟੀ ਅਸੁਰੱਖਿਅਤ ਮਹਿਸੂਸ ਕਰੇ।

ਟਰੂਡੋ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਅਤੇ ਨਫ਼ਰਤ ਭਰੀਆਂ ਧਮਕੀਆਂ ਵਿਚ ਫਰਕ ਹੁੰਦਾ ਹੈ। ਕੈਨੇਡਾ ਵਿਚ ਨਫ਼ਰਤ ਦੀ ਕੋਈ ਥਾਂ ਨਹੀਂ। ਉਥੇ ਹੀ, ਕੰਜ਼ਰਵੇਟਿਵ ਆਗੂ ਨੇ ਕਿਹਾ ਕਿ ਮੈਂ ਇਨ੍ਹਾਂ ਹਿੰਸਾ ਪੱਖੀ ਅਤੇ ਯਹੂਦੀ ਵਿਰੋਧੀ ਨਾਅਰਿਆਂ ਦੀ ਨਿੰਦਾ ਕਰਦਾ ਹਾਂ।

Latest news

calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link