19.45C Vancouver
ADS

May 21, 2020 4:40 PM -

ਟਰੂਡੋ ਵੱਲੋਂ ਰਿਜ਼ਰਵਾਂ ਤੋਂ ਬਾਹਰ ਰਹਿੰਦੇ ਇੰਡੀਜੀਨਸ ਲੋਕਾਂ ਲਈ $75 ਮਿਲੀਅਨ ਦੀ ਫੰਡਿੰਗ ਦਾ ਐਲਾਨ

Share On
trudeau-promises-75m-more-for-off-reserve-indigenous-services
Prime Minister Justin Trudeau speaks during his daily news conference on the COVID-19 pandemic outside his residence at Rideau Cottage in Ottawa, on Tuesday, May 19, 2020. THE CANADIAN PRESS/Justin Tang

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਰਿਜ਼ਰਵਾਂ ਤੋਂ ਬਾਹਰ ਰਹਿੰਦੇ ਇੰਡੀਜੀਨਸ ਲੋਕਾਂ ਨੂੰ ਸਹਿਯੋਗ ਪ੍ਰਦਾਨ ਕਰਦੀਆਂ ਸੰਸਥਾਵਾਂ ਲਈ $75 ਮਿਲੀਅਨ ਦੀ ਫੰਡਿੰਗ ਦਾ ਐਲਾਨ ਕੀਤਾ ਗਿਆ ਹੈ।

ਫੈਡਰਲ ਸਰਕਾਰ ਵੱਲੋਂ ਪਹਿਲਾਂ ਮਾਰਚ ਮਹੀਨੇ ਵਿੱਚ ਇੰਡੀਜੀਨਸ ਭਾਈਚਾਰੇ ਲਈ ਕਾਊਂਸਲਿੰਗ, ਸਿਹਤ ਸੰਭਾਲ, ਖਾਣੇ ਅਤੇ ਸੁਪੋਰਟ ਹਾਊਸਿੰਗ ਵਰਗੀਆਂ ਸੇਵਾਵਾਂ ਲਈ $15 ਮਿਲੀਅਨ ਦੀ ਫੰਡਿੰਗ ਦੀ ਘੋਸ਼ਣਾ ਕੀਤੀ ਗਈ ਸੀ।

ਟਰੂਡੋ ਮੁਤਾਬਕ ਇੱਕ ਮਿਲੀਅਨ ਤੋਂ ਵੱਧ ਇੰਡੀਜੀਨਸ ਲੋਕ ਰਿਜ਼ਰਵਾਂ ਤੋਂ ਬਾਹਰ ਸ਼ਹਿਰਾਂ ਵਿੱਚ ਰਹਿੰਦੇ ਹਨ ਜਿਨ੍ਹਾਂ ਨੂੰ ਵਧੀਆ ਸੇਵਾਵਾਂ ਦੀ ਬੇਹੱਦ ਲੋੜ ਹੈ।

ਲਿਬਰਲ ਸਰਕਾਰ ਨੇ ਇੰਡੀਜੀਨਸ ਭਾਈਚਾਰਿਆਂ ਅਤੇ ਰਿਜ਼ਰਵਾਂ ਵਿੱਚ ਰਹਿੰਦੇ ਫਰਸਟ ਨੇਸ਼ਨਜ਼, ਮੈਟੀ ਅਤੇ ਇਨੁਇਟ ਲੋਕਾਂ ਦੀ ਪ੍ਰਤੀਨਿਧਤਾ ਕਰਦੀਆਂ ਸੰਸਥਾਵਾਂ ਵਾਸਤੇ $290 ਮਿਲੀਅਨ ਉਪਲੱਬਧ ਕਰਵਾਉਣ ਦਾ ਵਾਅਦਾ ਕੀਤਾ ਹੈ।

ਰਿਜ਼ਰਵਾਂ ਤੋਂ ਬਾਹਰ ਰਹਿੰਦੇ ਇੰਡੀਜੀਨਸ ਲੋਕਾਂ ਦੀ ਪ੍ਰਤੀਨਿਧਤਾ ਕਰਦੀ ਕਾਂਗਰਸ ਆਫ ਐਬਓਰਿਜਨਲ ਪੀਪਲਜ਼ ਨੇ ਇਸ ਸੰਬੰਧ ਵਿੱਚ ਚਿੰਤਾ ਜਤਾਈ ਸੀ ਕਿ ਰਿਜ਼ਰਵਾਂ ਤੋਂ ਦੂਰ ਰਹਿੰਦੇ ਲੋਕਾਂ ਨਾਲ ਇੱਕ ਤਰ੍ਹਾਂ ਦਾ ਵਿਤਕਰਾ ਕੀਤਾ ਜਾ ਰਿਹਾ ਹੈ।

ਸੇਵਾਵਾਂ ਮੁਹੱਈਆ ਕਰਵਾਉਂਦੀਆਂ ਵੱਖ ਵੱਖ ਸੰਸਥਾਵਾਂ ਮੁਤਾਬਕ ਮਹਾਂਮਾਰੀ ਕਾਰਨ ਵੱਧ ਗਿਣਤੀ ਵਿਚ ਲੋਕ ਸਹਿਯੋਗ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link