11.73C Vancouver
ADS

May 31, 2021 7:34 PM -

'ਅਨ-ਮਾਰਕਡ ਗ੍ਰੇਵਸ' ਮਿਲਣ ਤੋਂ ਬਾਅਦ ਟਰੂਡੋ ਨੇ ਇੰਡੀਜਨਸ ਭਾਈਚਾਰਿਆਂ ਲਈ ਵਧੇਰੇ ਸਹਿਯੋਗ ਦਾ ਕੀਤਾ ਵਾਅਦਾ

Share On
trudeau-promises-more-support-for-indigenous-peoples-after-unmarked-graves-found
The former Kamloops Indian Residential School is seen on Tk’emlups te Secwépemc First Nation in Kamloops, B.C. on Thursday, May 27, 2021. Federal New Democrats are calling for an emergency debate in the House of Commons on the recent discovery of the remains of 215 children on the grounds of the former Kamloops Indian Residential School. THE CANADIAN PRESS/Andrew Snucins

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਕੇਤ ਦਿੱਤੇ ਹਨ ਕਿ ਉਹ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਦੀ ਐਮਰਜੈਂਸੀ ਡਿਬੇਟ ਦੀ ਮੰਗ ਦਾ ਸਮਰਥਨ ਕਰਨ ਲਈ ਤਿਆਰ ਹਨ।

ਜਗਮੀਤ ਸਿੰਘ ਨੇ 215 ਇੰਡੀਜਨਸ ਬੱਚਿਆਂ ਦੇ ਦਫਨਾਉਣ ਦੀ ਜਾਣਕਾਰੀ ਸੰਬੰਧੀ ਐਮਰਜੈਂਸੀ ਡਿਬੇਟ ਦੀ ਮੰਗ ਰੱਖੀ ਹੈ।

ਟਰੂਡੋ ਨੇ ਇਹ ਵੀ ਕਿਹਾ ਕਿ ਉਹ 3 ਕੈਬੀਨੇਟ ਮੰਤਰੀਆਂ ਨਾਲ ਗੱਲਬਾਤ ਕਰਨਗੇ ਜੋ ਕਿ ਇੰਡੀਜਨਸ ਨੀਤੀ ਵੇਖਦੇ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ 215 ਇੰਡੀਜਨਸ ਬੱਚਿਆਂ ਦੇ ਦਫਨਾਏ ਹੋਏ ਸ਼ਰੀਰ ਮਿਲਣ 'ਤੇ ਬੇਹੱਦ ਦੁੱਖ ਮਹਿਸੂਸ ਕਰ ਰਹੇ ਹਨ।

ਪੂਰਾ ਮਾਮਲਾ ਬੀ.ਸੀ. ਦੇ ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਨਾਲ ਸੰਬੰਧਤ ਹੈ।

ਟਰੂਡੋ ਨੇ ਕਿਹਾ ਕਿ ਕਨੇਡੀਅਨ ਲੋਕ ਰੈਜ਼ੀਡੈਂਸ਼ੀਅਲ ਸਕੂਲਾਂ ਦੇ ਨੁਕਸਾਨ ਤੋਂ ਲੁਕ ਨਹੀਂ ਸਕਦੇ।

ਅੱਜ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਟਰੂਡੋ ਨੇ ਸਰਕਾਰ ਦਾ ਬਚਾਅ ਕੀਤਾ।

ਉਨ੍ਹਾਂ ਕਿਹਾ ਕਿ 'ਟਰੂਥ ਅਤੇ ਰੀਕਨਸੀਲੀਏਸ਼ਨ ਕਮਿਸ਼ਨ' ਵੱਲੋਂ ਕੀਤੀਆਂ ਸਿਫਾਰਸ਼ਾਂ 'ਤੇ ਜਿਸ ਰਫਤਾਰ ਨਾਲ ਸਰਕਾਰ ਕੰਮ ਕਰ ਰਹੀ ਹੈ ਉਹ ਸਹੀ ਹੈ।

ਹਾਲਾਂਕਿ ਟਰੂਡੋ ਨੇ ਮੰਨਿਆ ਕਿ ਇੰਡੀਜਨਸ ਕਮਿਊਨਿਟੀਸ ਨੂੰ ਔਟਵਾ ਦਾ ਨਾਲ ਮਿਲ ਕੇ ਇਹਨਾਂ ਰੀਕਨਸੀਲੀਏਸ਼ਨ ਕਦਮਾਂ ਨੂੰ ਇੰਪਲੀਮੈਂਟ ਕਰਨ 'ਤੇ ਕੰਮ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link