13.19C Vancouver
ADS

Jun 25, 2024 5:51 PM - The Canadian Press

ਟੋਰੌਂਟੋ-ਸੇਂਟ ਪੌਲਜ਼ ਦੀ ਜ਼ਿਮਨੀ ਚੋਣ ਵਿਚ ਲਿਬਰਲ ਦੀ ਹਾਰ ’ਤੇ ਟਰੂਡੋ ਦੀ ਟਿੱਪਣੀ ਆਈ ਸਾਹਮਣੇ

Share On
trudeau-reflects-on-devastating-byelection-loss
Liberals had held Toronto-St. Paul's for more than 30 years, but lost it to the Conservatives in Monday's byelection, sparking speculation about the future of the party and Trudeau's political fortunes.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੋਰਾਂਟੋ ਸੈਂਟ ਪਾਲ ਦੀ ਜ਼ਿਮਨੀ ਚੋਣ ਵਿਚ ਲਿਬਰਲ ਦੀ ਹੋਈ ਇਤਿਹਾਸਕ ਹਾਰ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਟਰੂਡੋ ਨੇ ਕਿਹਾ ਕਿ ਯਕੀਨੀ ਤੌਰ ’ਤੇ ਇਹ ਉਹ ਨਤੀਜਾ ਨਹੀਂ ਸੀ ਜੋ ਅਸੀਂ ਚਾਹੁੰਦੇ ਸੀ ਪਰ ਮੈਂ ਕੈਨੇਡੀਅਨਾਂ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਤੁਹਾਡੀਆਂ ਚਿੰਤਾਵਾਂ ਅਤੇ ਨਿਰਾਸ਼ਾ ਨੂੰ ਸਮਝ ਰਿਹਾ ਹਾਂ ਅਤੇ ਇਹ ਸਾਫ ਹੈ ਕਿ ਮੈਨੂੰ ਅਤੇ ਮੇਰੀ ਟੀਮ ਨੂੰ ਤੁਹਾਡਾ ਭਰੋਸਾ ਜਿੱਤਣ ਲਈ ਹੋਰ ਵੀ ਸਖ਼ਤ ਮਿਹਨਤ ਕਰਨੀ ਹੋਵੇਗੀ।

ਉਥੇ ਹੀ, ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਟੋਰਾਂਟੋ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਕਿਹਾ ਕਿ “ਟੋਰਾਂਟੋ ਸੈਂਟ ਪਾਲ ਦੀ ਜ਼ਿਮਨੀ ਚੋਣ ਵਿਚ ਹਾਰ ਨਾਲ ਉਨ੍ਹਾਂ ਨੂੰ ਕਾਫ਼ੀ ਨਿਰਾਸ਼ਾ ਹੈ ਅਤੇ ਉਹ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਤੇ ਜਾਣਦੇ ਹਨ ਕਿ ਉਨ੍ਹਾਂ ਨੂੰ ਕੈਨੇਡੀਅਨਾਂ ਲਈ ਵਧੇਰੇ ਕੰਮ ਕਰਨੇ ਹੋਣਗੇ।

ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਟਰੂਡੋ ’ਤੇ ਲੀਡਰ ਵਜੋਂ ਅਹੁਦਾ ਛੱਡਣ ਦਾ ਦਬਾਅ ਵਧੇਗਾ। ਫ੍ਰੀਲੈਂਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਇਲੈਕਸ਼ਨ ਵਿਚ ਲਿਬਰਲ ਪਾਰਟੀ ਨੂੰ ਲੀਡ ਕਰਨਗੇ ਅਤੇ ਸਾਡਾ ਸਾਰਿਆਂ ਦਾ ਉਨ੍ਹਾਂ ਨੂੰ ਸਮਰਥਨ ਹੈ।

ਗੌਰਤਲਬ ਹੈ ਕਿ ਟੋਰਾਂਟੋ ਸੈਂਟ ਪਾਲ ਦੀ ਸੰਸਦੀ ਸੀਟ ਲਗਭਗ 30 ਸਾਲਾਂ ਤੋਂ ਲਿਬਰਲ ਕੋਲ ਸੀ ਪਰ ਬੀਤੇ ਕੱਲ੍ਹ ਹੋਈ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਨੇ ਲਿਬਰਲ ਦਾ ਇਤਿਹਾਸਕ ਕਿਲ੍ਹਾ ਢਾਹ ਦਿੱਤਾ ਅਤੇ ਜਿੱਤ ਆਪਣੇ ਨਾਮ ਕੀਤੀ। ਲਗਭਗ ਹਰ ਨੈਸ਼ਨਲ ਸਰਵੇ ਵਿਚ ਵੀ ਕੰਜ਼ਰਵੇਟਿਵ ਲਿਬਰਲ ਤੋਂ ਅੱਗੇ ਬਣੀ ਹੋਈ ਹੈ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link