19.16C Vancouver
ADS

Sep 25, 2020 3:38 PM -

ਕੋਵਿਡ-19 ਦੀ ਗੰਭੀਰਤਾ ਨੂੰ ਦੇਖਦਿਆਂ ਟਰੂਡੋ ਸਿਹਤ ਅਧਿਕਾਰੀਆਂ ਨਾਲ ਅੱਜ ਸੰਬੋਧਨ ਵਿੱਚ ਸ਼ਾਮਲ ਹੋਣਗੇ

Share On
trudeau-reinstates-covid-19-updates-as-pandemics-second-wave-worsens
Prime Minister Justin Trudeau speaks with the media before the first day of a Liberal cabinet retreat in Ottawa, Monday September 14, 2020. THE CANADIAN PRESS/Adrian Wyld

ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਿਹਤ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਂਦੀ ਰੋਜ਼ਾਨਾ ਜਾਣਕਾਰੀ ਦੌਰਾਨ ਅੱਜ ਮੌਜੂਦ ਹੋਣਗੇ।

ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੌਕੇ ਟਰੂਡੋ ਆਉਣ ਵਾਲੇ ਦਿਨਾਂ ਵਿੱਚ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੇਰਵੇ ਸਾਂਝੇ ਕਰਨਗੇ।

ਦੇਸ਼ ਵਿੱਚ ਕੋਵਿਡ-19 ਦੀ ਦੂਜੀ ਲਹਿਰ ਦੀ ਸੰਜੀਦਗੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਵੀ ਚੀਫ਼ ਪਬਲਿਕ ਹੈਲਥ ਅਫਸਰ ਡਾਕਟਰ ਟੈਰੇਸਾ ਟੈਮ ਅਤੇ ਉਨ੍ਹਾਂ ਦੇ ਡਿਪਟੀ ਹਾਵਰਡ ਨੂ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਨਗੇ।

ਇਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕੋਵਿਡ-19 ਦੀ ਦੂਜੀ ਲਹਿਰ ਕਾਫੀ ਗੰਭੀਰ ਹੋ ਸਕਦੀ ਹੈ।

ਪਹਿਲੀ ਲਹਿਰ ਦੌਰਾਨ ਟਰੂਡੋ ਔਟਵਾ ਵਿੱਚ ਆਪਣੇ ਘਰ, ਰੀਡੋ ਕੌਟੇਜ ਦੇ ਬਾਹਰ ਹਰ ਰੋਜ਼ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਸਨ।

ਗਰਮੀਆਂ ਵਿੱਚ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਨੂੰ ਦੇਖਦਿਆਂ ਇਹ ਸਿਲਸਿਲਾ ਬੰਦ ਕਰ ਦਿੱਤਾ ਗਿਆ ਸੀ।

Latest news

harbour-air-to-acquire-pacific-coastal-airlines-expanding-b-c-network
Punjabi

ਹਾਰਬਰ ਏਅਰ ਖਰੀਦੇਗੀ ਪੈਸੀਫਿਕ ਕੋਸਟਲ ਏਅਰਲਾਈਨਜ਼,ਬੀ.ਸੀ.’ਚ ਵਧੇਗਾ ਹਵਾਈ ਨੈੱਟਵਰਕ

ਬੀ.ਸੀ. ਦੇ ਹਵਾਬਾਜ਼ੀ ਖੇਤਰ ਵਿਚ ਹਾਰਬਰ ਏਅਰ ਆਪਣਾ ਨੈੱਟਵਰਕ ਵਧਾਉਣ ਜਾ ਰਹੀ ਹੈ, ਕੰਪਨੀ ਨੇ ਪੈਸੀਫਿਕ ਕੋਸਟਲ ਏਅਰਲਾਈਨਜ਼ ਨੂੰ ਖਰੀਦਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਸਮਝੌਤੇ ਮੁਤਾਬਕ, ਦੋਵਾਂ ਕੰਪਨੀਆਂ ਦੇ ਬ੍ਰਾਂਡ ਅਤੇ ਪਛਾਣ ਨੂੰ ਸੁਤੰਤਰ ਤੌਰ 'ਤੇ ਬਰਕਰਾਰ ਰੱਖਿਆ ਜਾਵੇਗਾ ਪਰ ਇਨ੍ਹਾਂ ਦਾ ਸਾਂਝਾ fleet 59 ਜਹਾਜ਼ਾਂ ਦਾ ਹੋ ਜਾਵੇਗਾ।
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link