17.32C Vancouver
ADS

Sep 25, 2024 1:16 PM - The Canadian Press

ਕੰਜ਼ਰਵੇਟਿਵ ਦੇ ਬੇਭਰੋਸਗੀ ਮਤੇ 'ਤੇ ਵੋਟਿੰਗ ਅੱਜ, ਔਟਵਾ ਵਾਪਸ ਪਰਤੇ ਟਰੂਡੋ

Share On
trudeau-returns-to-ottawa-as-mps-get-set-to-vote-on-non-confidence-motion
The NDP and Bloc Québécois say they will oppose the motion in a vote that's set to happen after question period today. (Photo: The Canadian Press)

ਕੈਨੇਡੀਅਨ ਐਮ.ਪੀਜ਼ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਵਿਚ ਲਿਆਂਦੇ ਗਏ ਕੰਜ਼ਰਵੇਟਿਵ ਦੇ ਅਵਿਸ਼ਵਾਸ ਪ੍ਰਸਤਾਵ 'ਤੇ ਵੋਟ ਕਰਨਗੇ।

ਟਰੂਡੋ ਵੀ ਅਮਰੀਕਾ ਦੌਰੇ ਤੋਂ ਵਾਪਸ ਆ ਗਏ ਹਨ। ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮਤੇ ਦਾ ਸਮਰਥਨ ਕਰਨ ਦੀ ਬੇਨਤੀ ਕੀਤੀ ਹੈ ਪਰ ਐੱਨ. ਡੀ. ਪੀ. ਅਤੇ ਬਲਾਕ ਕਿਊਬੇਕੋਇਸ ਨੇ ਹਾਊਸ ਔਫ ਕੌਮਨਜ਼ ਵਿਚ ਪ੍ਰਾਸ਼ਨ ਕਾਲ ਤੋਂ ਬਾਅਦ ਹੋਣ ਵਾਲੀ ਵੋਟਿੰਗ ਵਿਚ ਇਸ ਮਤੇ ਦੇ ਖਿਲਾਫ ਵੋਟ ਪਾਉਣ ਦੀ ਗੱਲ ਆਖੀ ਹੈ, ਯਾਨੀ ਕੰਜ਼ਰਵੇਟਿਵ ਦੇ ਮਤੇ ਦੀ ਹਾਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਜੇ ਬੇਭਰੋਸਗੀ ਮਤਾ ਪਾਸ ਹੋ ਜਾਂਦਾ ਹੈ ਤਾਂ ਸਰਕਾਰ ਡਿੱਗ ਜਾਵੇਗੀ, ਜਿਸ ਨਾਲ ਕੈਨੇਡੀਅਨ ਨੂੰ ਜਲਦ ਇਲੈਕਸ਼ਨ ਵਿਚ ਜਾਣਾ ਪਵੇਗਾ।

ਬਲਾਕ ਕਿਊਬੇਕੋਇਸ ਦਾ ਕਹਿਣਾ ਹੈ ਕਿ ਉਹ ਲਿਬਰਲਸ ਦੀ ਘੱਟ ਗਿਣਤੀ ਸਰਕਾਰ ਨੂੰ ਫਿਲਹਾਲ ਲਈ ਇੱਕ ਮੌਕਾ ਦੇਣਾ ਚਾਹੁੰਦੀ ਹੈ, ਇਸ ਤੋਂ ਬਾਅਦ ਬਲਾਕ ਕੁਝ ਮੰਗਾਂ ਨੂੰ ਲੈ ਕੇ ਲਿਬਰਲਸ ਨਾਲ ਗੱਲਬਾਤ ਕਰੇਗੀ ਅਤੇ ਬਲਾਕ ਕਿਊਬੇਕੋਇਸ ਦਾ ਅੱਗੇ ਦਾ ਸਮਰਥਨ ਉਨ੍ਹਾਂ ਮੰਗਾਂ ਦੇ ਆਧਾਰ 'ਤੇ ਹੀ ਹੋਵੇਗਾ।

Latest news

chinese-ev-maker-lotus-to-begin-deliveries-in-canada-next-month-ambassador-says
Punjabi

Chinese EV maker Lotus to begin deliveries in Canada next month, ambassador says

Chinese automaker Geely Holding Group's Lotus brand is expected to begin delivering electric vehicles in Canada next month, according to China's ambassador to Canada, Wang Di.
one-arrested-after-targeted-shooting-in-surreys-newton-neighbourhood
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਟਾਰਗੇਟਿਡ ਗੋਲੀਬਾਰੀ, ਇੱਕ ਵਿਅਕਤੀ ਗ੍ਰਿਫ਼ਤਾਰ

ਸਰੀ ਦੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਇੱਕ ਘਰ ਦੇ ਬਾਹਰ ਗੱਡੀ ਵਿਚ ਸਵਾਰ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਿੰਗ ਦੀ ਇਹ ਵਾਰਦਾਤ ਕੱਲ ਦੇਰ ਰਾਤ 12.30 ਵਜੇ ਦੇ ਆਸਪਾਸ 75 ਐਵੇਨਿਊ ਦੇ 14500-ਬਲਾਕ ਵਿਚ ਵਾਪਰੀ। ਇਸ ਦੌਰਾਨ ਇਲਾਕੇ ਵਿਚ ਗਸ਼ਤ ਕਰ ਰਹੀ ਸਰੀ ਪੁਲਿਸ ਸਰਵਿਸ ਦੀ Project Assurance ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ।
rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link