11.72C Vancouver
ADS

Mar 22, 2020 6:03 PM -

ਫੈਡਰਲ ਐਮਰਜੈਂਸੀ ਲਗਾਉਣ ਦੀ ਫ਼ਿਲਹਾਲ ਲੋੜ ਨਹੀਂ: ਟਰੂਡੋ

Share On
trudeau-says-canada-is-not-at-the-point-of-declaring-a-federal-emergency
Prime Minister Justin Trudeau addressing the media outside Rideau Cottage/ The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਕੋਵਿਡ-19 ਕਾਰਨ ਅਜੇ ਤੱਕ ਸਥਿਤੀ ਇੰਨੀ ਖਰਾਬ ਨਹੀਂ ਹੋਈ ਹੈ ਕਿ ਸਰਕਾਰ ਵੱਲੋਂ ਫੈਡਰਲ ਐਮਰਜੈਂਸੀ ਲਗਾ ਕੇ ਲੋਕਾਂ ਨੂੰ ਘਰ ਰਹਿਣ ਤੇ ਮਜਬੂਰ ਕੀਤਾ ਜਾਵੇ।

ਟਰੂਡੋ ਨੇ ਕਿਹਾ ਕਿ ਸਥਾਨਕ ਅਤੇ ਸੂਬਾਈ ਸਰਕਾਰਾਂ ਵੱਲੋਂ ਲੋਕਾਂ ਦੀ ਆਵਾਜਾਈ ਤੇ ਲੋੜੀਂਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਫੈਡਰਲ ਐਮਰਜੈਂਸੀ ਐਲਾਨ ਕਰਨਾ ਇਸ ਵਾਇਰਸ ਨੂੰ ਰੋਕਣ ਲਈ ਆਖਰੀ ਕਦਮ ਹੋਵੇਗਾ।

ਅੱਜ ਨੋਵਾ ਸਕੋਸ਼ੀਆ ਵੱਲੋਂ ਵੀ ਸੂਬਾਈ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।

ਕੱਲ੍ਹ ਨਾਰਥਵੈਸਟ ਟੈਰਿਟੋਰੀਜ਼ ਵੱਲੋਂ ਵੀ ਕੈਨੇਡਾ ਦੇ ਬਾਕੀ ਹਿੱਸਿਆਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਰੋਕ ਲਗਾ ਦਿੱਤੀ ਗਈ ਸੀ।

ਨੋਵਾ ਸਕੋਸ਼ੀਆ ਵਿਚ ਪੰਜ ਵਿਅਕਤੀਆਂ ਤੋਂ ਵੱਧ ਦੇ ਇਕੱਠ ਤੇ ਰੋਕ ਲਗਾ ਦਿੱਤੀ ਗਈ ਹੈ। ਪ੍ਰੀਮੀਅਰ ਸਟੀਫਨ ਮੈਕਨੀਲ ਦਾ ਕਹਿਣਾ ਹੈ ਕਿ ਲੋਕ ਸੋਸ਼ਲ ਡਿਸਟੈਂਸਿੰਗ ਦੀ ਹਦਾਇਤ ਦੀ ਪਾਲਣਾ ਉਚਿਤ ਢੰਗ ਨਾਲ ਨਹੀਂ ਕਰ ਰਹੇ।

ਨੋਵਾ ਸਕੋਸ਼ੀਆ ਵਿਚ ਇਸ ਹਦਾਇਤ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਪੁਲਿਸ ਵੱਲੋਂ $1000 ਅਤੇ ਵਪਾਰਾਂ ਨੂੰ $7500 ਦਾ ਫਾਈਨ ਲਗਾਇਆ ਜਾਵੇਗਾ।

ਔਟਵਾ ਵਿੱਚ ਫੈਡਰਲ ਸਿਹਤ ਮੰਤਰੀ ਪੈਟੀ ਹਾਇਡੂ ਨੇ ਲੋਕਾਂ ਨੂੰ ਘਰ ਰਹਿਣ ਦੀ ਹਦਾਇਤ ਦਿੰਦਿਆਂ ਹੋਇਆਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਹਦਾਇਤ ਦੀ ਪਾਲਣਾ ਨਾ ਕੀਤੀ ਤਾਂ ਫੈਡਰਲ ਸਰਕਾਰ ਨੂੰ ਕਾਰਵਾਈ ਕਰਨੀ ਪਵੇਗੀ।

ਕੈਨੇਡਾ ਵਿੱਚ ਕੋਵਿਡ-19 ਦੇ ਤਕਰੀਬਨ 1400 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਵਿਸ਼ਵ ਭਰ ਵਿੱਚ ਇਸ ਬਿਮਾਰੀ ਦੇ ਤਿੰਨ ਲੱਖ ਤੋਂ ਵੀ ਵੱਧ ਮਾਮਲੇ ਹੋ ਚੁੱਕੇ ਹਨ।

ਐਤਵਾਰ ਨੂੰ ਅਧਿਕਾਰਕ ਤੌਰ ਤੇ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨੇ ਗਏ ਐਮਰਜੈਂਸੀ ਆਰਥਿਕ ਪੈਕੇਜ ਨੂੰ ਲਾਗੂ ਕਰਨ ਲਈ ਮੰਗਲਵਾਰ ਨੂੰ ਪਾਰਲੀਮੈਂਟ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਏਗਾ ਜਿਸ ਵਿੱਚ ਤਕਰੀਬਨ 32 ਐੱਮਪੀ ਹਿੱਸਾ ਲੈ ਕੇ ਇਸ ਪੈਕੇਜ ਨੂੰ ਲਾਗੂ ਕਰਨਗੇ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link