12.87C Vancouver
ADS

Apr 12, 2024 8:30 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਰਬਨ ਟੈਕਸ ’ਤੇ ਜਗਮੀਤ ਸਿੰਘ ਦੇ ਬਦਲੇ ਰੁਖ਼ ’ਤੇ ਜਤਾਈ ਹੈਰਾਨੀ

Share On
trudeau-says-he-doesnt-understand-why-ndp-is-pulling-back-from-carbon-price-support
New Democrats have long been supporters of the climate policy, and even campaigned on it in the 2019 election.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਾਰਬਨ ਟੈਕਸ ’ਤੇ ਜਗਮੀਤ ਸਿੰਘ ਦੇ ਬਦਲੇ ਰੁਖ਼ ’ਤੇ ਹੈਰਾਨੀ ਜਤਾਈ। ਟਰੂਡੋ ਨੇ ਕਿਹਾ ਕਿ ਇਹ ਸਮਝ ਤੋਂ ਪਰੇ ਹੈ ਕਿ ਫੈਡਰਲ ਨਿਊ ਡੈਮੋਕਰੇਟਸ ਕਾਰਬਨ ਦੀ ਕੀਮਤ ਲਈ ਆਪਣਾ ਸਮਰਥਨ ਵਾਪਸ ਕਿਉਂ ਲੈ ਰਹੇ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਇਸ ਮੁੱਦੇ ’ਤੇ ਉਨ੍ਹਾਂ ਨੂੰ ਰਾਜਨੀਤਕ ਰੁਕਾਵਾਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਸਰਕਾਰ ਕਲਾਈਮੇਟ ਚੇਂਜ ਖਿਲਾਫ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕਾਰਬਨ ਰਿਬੇਟ ਪ੍ਰੋਗਰਾਮ ਜ਼ਰੀਏ ਪਰਿਵਾਰਾਂ ਨੂੰ ਵਧੇਰੇ ਪੈਸਾ ਦਿੱਤਾ ਜਾ ਰਿਹਾ ਹੈ ਅਤੇ ਇਸ 15 ਅਪ੍ਰੈਲ ਨੂੰ ਕੈਨੇਡੀਅਨਾਂ ਦੇ ਬੈਂਕ ਅਕਾਊਂਟਸ ਵਿਚ ਇਹ ਰਿਬੇਟ ਕ੍ਰੈਡਿਟ ਹੋਣ ਜਾ ਰਹੀ ਹੈ।

ਗੌਰਤਲਬ ਹੈ ਕਿ ਟਰੂਡੋ ਓਨਟਾਰੀਓ ਦੇ ਵਾਨ ਵਿਚ ਪ੍ਰੀ-ਬਜਟ ਹਾਊਸਿੰਗ ਘੋਸ਼ਣਾ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਪੱਤਰਕਾਰਾਂ ਵਲੋਂ ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਪ੍ਰੀਮੀਅਰ ਤੋਂ ਬਾਅਦ ਹੁਣ ਐੱਨ. ਡੀ. ਪੀ. ਨੇ ਵੀ ਕਾਰਬਨ ਟੈਕਸ ’ਤੇ ਸਪੋਰਟ ਤੋਂ ਪੈਰ ਪਿਛਾਂਹ ਖਿੱਚ ਲਏ ਹਨ ਇਸ ’ਤੇ ਸਰਕਾਰ ਦਾ ਕੀ ਸਟੈਂਡ ਹੈ।

ਗੌਰਤਲਬ ਹੈ ਕਿ ਨਿਊ ਡੈਮੋਕਰੇਟਸ ਲੰਬੇ ਸਮੇਂ ਤੋਂ ਜਲਵਾਯੂ ਨੀਤੀ ਦੇ ਸਮਰਥਕ ਰਹੇ ਹਨ ਅਤੇ ਇੱਥੋਂ ਤੱਕ ਕਿ 2019 ਦੀਆਂ ਚੋਣਾਂ ਵਿਚ ਉਨ੍ਹਾਂ ਵਲੋਂ ਇਸ ’ਤੇ ਪ੍ਰਚਾਰ ਵੀ ਕੀਤਾ ਗਿਆ ਸੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link