Oct 24, 2024 5:35 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਬਰਲ ਪਾਰਟੀ ਦੇ ਲੀਡਰ ਵਜੋਂ ਅਸਤੀਫਾ ਦੇਣ ਤੋਂ ਇਨਕਾਰ ਕੀਤਾ ਹੈ। ਬੀਤੇ ਕੱਲ੍ਹ ਹੀ ਘੱਟੋ-ਘੱਟ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ 28 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ।
ਟਰੂਡੋ ਨੂੰ ਅੱਜ ਜਦੋਂ ਪੱਤਰਕਾਰਾਂ ਵਲੋਂ ਪੁੱਛਿਆ ਗਿਆ ਕਿ ਉਹ ਇਸ ਤਰੀਖ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਬਣੇ ਰਹਿਣਗੇ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਹਾਂ ਬਿਲਕੁਲ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲਿਬਰਲ ਪਾਰਟੀ ਵਿਚ ਖੁੱਲ੍ਹ ਕੇ ਵਿਚਾਰ ਚਰਚਾ ਹੁੰਦੀ ਹੈ ਅਤੇ ਪੋਲੀਵਰੇ ਖਿਲਾਫ ਉਹ ਹੀ ਮੈਦਾਨ ਵਿਚ ਹੋਣਗੇ।
ਗੌਰਤਲਬ ਹੈ ਕਿ ਟਰੂਡੋ ਦੀ ਲੀਡਰਸ਼ਿਪ ਨੂੰ ਚੁਣੌਤੀ ਉਦੋਂ ਦਿੱਤੀ ਜਾ ਰਹੀ ਹੈ ਜਦੋਂ ਲਿਬਰਲ ਪਾਰਟੀ ਜ਼ਿਆਦਾਤਰ ਸਰਵਿਆਂ ਵਿਚ ਕੰਜ਼ਰਵੇਟਿਵ ਤੋਂ ਕਾਫੀ ਪਿੱਛੇ ਚੱਲ ਰਹੀ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਟਰੂਡੋ ਦੀ ਆਪਣੀ ਲੋਕਪ੍ਰਿਅਤਾ ਵਿਚ ਵੀ ਕਾਫੀ ਕਮੀ ਆਈ ਹੈ।




