14.28C Vancouver
ADS

Apr 6, 2021 8:36 PM -

ਯੁਕ੍ਰੇਨੀਅਨ ਜੈੱਟ ਕ੍ਰੈਸ਼ ਮਾਮਲੇ 'ਚ ਇਨਸਾਫ਼ ਲਈ ਸਰਕਾਰ ਲਗਾਤਾਰ ਕਰ ਰਹੀ ਕੋਸ਼ਿਸ਼: ਪ੍ਰਧਾਨ ਮੰਤਰੀ ਟਰੂਡੋ

Share On
trudeau-says-his-government-continues-to-seek-justice-for-the-victims-of-the-2020-shootdown-of-a-ukrainian-passenger-plane
Prime Minister Justin Trudeau rises during question period in the House of Commons on Parliament Hill in Ottawa on Tuesday, March 23, 2021. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਸਰਕਾਰ ਦੀ ਲਗਾਤਾਰ ਕੋਸ਼ਿਸ਼ ਹੈ ਕਿ ਸਾਲ 2020 ਦੇ ਯੁਕ੍ਰੇਨੀਅਨ ਜੈਟ ਕ੍ਰੈਸ਼ 'ਚ ਜਾਨ ਗਵਾਉਣ ਵਾਲੇ ਲੋਕਾਂ ਨੂੰ ਇਨਸਾਫ਼ ਮਿਲ ਸਕੇ।

ਉਨ੍ਹਾਂ ਇਹ ਟਿੱਪਣੀ ਉਸ ਵੇਲੇ ਕੀਤੀ ਹੈ ਜਦ ਇਰਾਨ 'ਚ 10 ਅਧਿਕਾਰੀਆਂ ਨੂੰ ਜੈਟਲਾਈਨਰ ਨੂੰ ਡੇਗਣ ਦੇ ਮਾਮਲੇ 'ਚ ਇੰਡਿਕਟ ਕੀਤਾ ਗਿਆ ਹੈ।

ਇਸ ਘਟਨਾ 'ਚ ਜਾਨ ਗਵਾਉਣ ਵਾਲੇ ਲੋਕਾਂ 'ਚ 176 ਲੋਕਾਂ 'ਚ ਕੈਨੇਡਾ ਦੇ 55 ਨਾਗਰਿਕ ਅਤੇ 30 ਪਰਮਾਨੈਂਟ ਰੈਜ਼ੀਡੈਂਟ ਵੀ ਸ਼ਾਮਿਲ ਸਨ।

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਰਿਨ ਓ'ਟੂਲ ਨੇ ਮਾਮਲੇ 'ਚ ਇਰਾਨੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਮੰਦਭਾਗੇ ਤੇ ਭਿਆਨਕ ਕ੍ਰੈਸ਼ ਬਾਰੇ ਇਰਾਨੀ ਸਰਕਾਰ ਤੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਇਹ ਆਸ ਕਰਨੀ ਵੀ ਮੁਸ਼ਕਿਲ ਹੈ ਕਿ ਜ਼ਿੰਮੇਵਾਰ ਦੱਸੇ ਜਾ ਰਹੇ ਲੋਕਾਂ ਖਿਲਾਫ਼ ਟ੍ਰਾਇਲ ਹੋਵੇਗਾ।

Latest news

b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link