16.74C Vancouver
ADS

Nov 30, 2022 10:37 PM - The Canadian Press

ਪ੍ਰਧਾਨ ਮੰਤਰੀ ਟਰੂਡੋ ਨੇ ਐਲਬਰਟਾ 'ਚ ਪ੍ਰਭੂਸੱਤਾ ਬਿੱਲ 'ਤੇ ਕਿਹਾ, ਝਗੜਾ ਨਹੀਂ ਕਰਨਾ ਚਾਹੁੰਦੇ ਪਰ 'ਨਥਿੰਗ ਇਜ਼ ਆਫ ਦ ਟੇਬਲ'

Share On
trudeau-says-nothing-is-off-the-table-when-it-comes-to-smiths-new-sovereignty-act
Prime Minister Trudeau says he's not looking for a fight with Alberta but he says nothing is off the table when it comes to responding to the ``Alberta sovereignty with a united Canada act.''

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਐਲਬਰਟਾ ਨਾਲ ਕਿਸੇ ਪ੍ਰਕਾਰ ਦਾ ਝਗੜਾ ਨਹੀਂ ਕਰਨਾ ਚਾਹੁੰਦੇ ਪਰ ਨਾਲ ਹੀ ਉਨ੍ਹਾਂ ਕਿਹਾ ਕਿ 'ਨਥਿੰਗ ਇਜ ਆਫ ਦ ਟੇਬਲ' ਯਾਨੀ ਕਿ ਫੈਡਰਲ ਸਰਕਾਰ ਕਈ ਵਿਕਲਪਾਂ 'ਤੇ ਵਿਚਾਰ ਕਰਨ ਨੂੰ ਤਿਆਰ ਹੈ।

ਉਨ੍ਹਾਂ ਇਹ ਟਿੱਪਣੀ ਐਲਬਰਟਾ ਦੀ ਡੈਨੀਅਲ ਸਮਿਥ ਸਰਕਾਰ ਦੇ "ਐਲਬਰਟਾ ਸੌਵਰੈਨਿਟੀ ਵਿਦ ਅ ਯੂਨਾਈਟਿਡ ਕੈਨੇਡਾ ਐਕਟ" ਦੇ ਮਤੇ ਸੰਬੰਧੀ ਕੀਤੀ ਹੈ।

ਸੂਬੇ ਦੀ ਨਵੀਂ ਪ੍ਰੀਮਿਅਰ ਡੈਨੀਅਲ ਸਮਿਥ ਨੇ ਇਹ ਐਕਟ ਮੰਗਲਵਾਰ ਨੂੰ ਪੇਸ਼ ਕੀਤਾ ਸੀ ਜਿਸ ਨਾਲ ਉਨ੍ਹਾਂ ਦੀ ਸਰਕਾਰ ਨੂੰ ਫੈਡਰਲ ਸਰਕਾਰ ਦੇ ਕਈ ਨਿਰਦੇਸ਼ਾਂ ਨੂੰ ਬਾਈਪਾਸ ਕਰਨ ਦੀ ਤਾਕਤ ਮਿਲ ਸਕਦੀ ਹੈ।

ਟਰੂਡੋ ਨੇ ਕਿਹਾ ਕਿ ਇਸ ਨਵੇਂ ਕਨੂੰਨ 'ਤੇ ਐਲਬਰਟਾ ਦੇ ਅੰਦਰ ਹੀ ਕਈ ਸਵਾਲ ਉੱਠਣ ਲੱਗੇ ਹਨ।

ਇਸ ਬਿੱਲ ਨਾਲ ਸਮਿਥ ਦੇ ਕੈਬਿਨੇਟ ਨੂੰ ਤਾਕਤ ਮਿਲਦੀ ਹੈ ਕਿ ਪ੍ਰੋਵਿੰਸ਼ੀਅਲ ਕਨੂੰਨਾਂ ਨੂੰ ਮੁੜ ਲਿਖਿਆ ਜਾ ਸਕੇ ਅਤੇ ਇਸ ਦੇ ਲਈ ਲੈਜਿਸਲੇਟਿਵ ਬਹਿਸ ਵੀ ਜ਼ਰੂਰੀ ਨਹੀਂ ਹੋਵੇਗੀ।

ਡੈਨੀਅਲ ਸਮਿਥ ਦਾ ਕਹਿਣਾ ਹੈ ਕਿ ਇਹ ਢੰਗ ਔਟਵਾ ਦੀ ਵੱਧਦੀ ਦਖਲਅੰਦਾਜੀ ਨੂੰ ਰੋਕਣ ਲਈ ਵਰਤਿਆ ਜਾ ਰਿਹਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link