11.54C Vancouver
ADS

Mar 27, 2024 3:58 PM - The Canadian Press

ਕਾਰਬਨ ਟੈਕਸ ਦਾ ਵਿਰੋਧ ਕਰ ਰਹੇ ਪ੍ਰੀਮੀਅਰ ਖਿਲਾਫ਼ ਜਸਟਿਨ ਟਰੂਡੋ ਵੀ ਮੈਦਾਨ ਵਿਚ ਆਏ

Share On
trudeau-says-premiers-complaining-about-carbon-price-didnt-pitch-better-ideas
Trudeau says in a letter to premiers today that the last time they discussed the issue in 2022, their governments either didn't propose alternative solutions or couldn't meet federal standards for reducing emissions.(Photo: The Canadian Press)

ਕੈਨੇਡਾ ਵਿਚ 1 ਅਪ੍ਰੈਲ ਨੂੰ ਵਧਣ ਵਾਲੇ ਕਾਰਬਨ ਟੈਕਸ ਦਾ ਵਿਰੋਧ ਕਰ ਰਹੇ ਪ੍ਰੀਮੀਅਰ ਖਿਲਾਫ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਪ੍ਰੀਮੀਅਰ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਜੇ ਤੁਹਾਡੇ ਕੋਲ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਕੋਈ ਬਦਲਵਾਂ ਕਾਰਗਰ ਤਰੀਕਾ ਹੈ ਤਾਂ ਉਸ ਨੂੰ ਪੇਸ਼ ਕਰੋ।

ਟਰੂਡੋ ਨੇ ਇਹ ਪੱਤਰ ਸੱਤ ਪ੍ਰੀਮੀਅਰ ਨੂੰ ਭੇਜਿਆ ਹੈ ਜੋ ਕਾਰਬਨ ਟੈਕਸ ਵਿਚ ਵਾਧੇ ਨੂੰ ਰੋਕਣ ਦੀ ਮੰਗ ਕਰ ਰਹੇ ਹਨ, ਇਨ੍ਹਾਂ ਵਿਚ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਦੇ ਲਿਬਰਲ ਪ੍ਰੀਮੀਅਰ ਐਂਡਰਿਊ ਫਰੀ ਵੀ ਸ਼ਾਮਲ ਹਨ। ਟਰੂਡੋ ਨੇ ਕਾਰਬਨ ਟੈਕਸ ਨੂੰ ਸਹੀ ਦੱਸਦੇ ਹੋਏ ਕਿਹਾ ਕਿ ਇਕੱਲੇ ਇਸ ਨਾਲ 2030 ਤੱਕ ਪ੍ਰਦੂਸ਼ਣ ਵਿਚ ਇੱਕ ਤਿਹਾਈ ਦੀ ਕਮੀ ਹੋਣ ਵਾਲੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਫੈਡਰਲ ਸਰਕਾਰ ਆਪਣੀ ਯੋਜਨਾ ਨੂੰ ਉਨ੍ਹਾਂ ਸੂਬਿਆਂ ਵਿਚੋਂ ਬਾਹਰ ਕੱਢਣ ਲਈ ਤਿਆਰ ਹੈ ਜਿੱਥੇ ਇਸ ਦਾ ਵਿਰੋਧ ਕੀਤਾ ਗਿਆ ਹੈ, ਬਸ਼ਰਤੇ ਉਹ ਸੂਬੇ ਜਲਵਾਯੂ ਤਬਦੀਲੀ ਖਿਲਾਫ ਆਪਣੇ ਭਰੋਸੇਯੋਗ ਪਲੈਨ ਪੇਸ਼ ਕਰਨ।

ਗੌਰਤਲਬ ਹੈ ਕਿ ਫੈਡਰਲ ਸਰਕਾਰ ਦੇ ਕਾਰਬਨ ਟੈਕਸ ਤੇ ਰਿਬੇਟ ਪ੍ਰੋਗਰਾਮ ਖਿਲਾਫ ਸਸਕੈਚਵਨ ਦੇ ਪ੍ਰੀਮੀਅਰ ਸਕਾਟ ਮੋਅ ਨੇ ਅੱਜ ਹਾਊਸ ਆਫ਼ ਕਾਮਨ ਦੀ ਵਿੱਤੀ ਕਮੇਟੀ ਕੋਲ ਵਿਰੋਧ ਦਰਜ ਕਰਵਾਇਆ ਹੈ। ਇਸੇ ਤਰ੍ਹਾਂ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ, ਨਿਊ ਬਰੰਜ਼ਵਿਕ ਦੇ ਬਲੇਨ ਹਿਗਸ ਅਤੇ ਨੋਵਾ ਸਕੋਸ਼ੀਆ ਦੇ ਟਿਮ ਹਿਊਸਟਨ ਵੀ ਵੀਰਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਕਮੇਟੀ ਸਾਹਮਣੇ ਆਪਣਾ ਪੱਖ ਰੱਖਣਗੇ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link