19.85C Vancouver
ADS

May 25, 2020 4:41 PM -

ਟਰੂਡੋ ਵਲੋਂ ਸੂਬਿਆਂ ਉੱਤੇ 10 ਦਿਨਾਂ ਦੀ ਪੇਡ ਸਿੱਕ ਲੀਵ ਮੁਹੱਈਆ ਕਰਵਾਉਣ ਲਈ ਜ਼ੋਰ

Share On
trudeau-seeks-10-days-of-paid-sick-leave-for-workers-in-bid-for-ndp-support
Prime Minister Justin Trudeau speaks during his daily news conference on the COVID-19 pandemic outside his residence at Rideau Cottage in Ottawa, on Tuesday, May 19, 2020. THE CANADIAN PRESS/Justin Tang

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਕੋਵਿਡ-19 ਦੇ ਚੱਲਦਿਆਂ ਉਹ ਸੂਬਿਆਂ ਉੱਤੇ ਮੁਲਾਜ਼ਮਾਂ ਨੂੰ ਸਾਲ ਵਿੱਚ 10 ਦਿਨਾਂ ਦੀ ਪੇਡ ਸਿੱਕ ਲੀਵ ਮੁਹੱਈਆ ਕਰਵਾਉਣ ਲਈ ਜ਼ੋਰ ਪਾਉਣਗੇ।

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਵੀ ਸਰਕਾਰ ਤੋਂ ਇਸ ਸਬੰਧ ਵਿੱਚ ਜਲਦ ਤੋਂ ਜਲਦ ਕਦਮ ਚੁੱਕਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਹਾਊਸ ਆਫ ਕਾਮਨਜ਼ ਦੀਆਂ ਬੈਠਕਾਂ ਦੇ ਸੰਬੰਧ ਵਿੱਚ ਲਿਬਰਲ ਪਾਰਟੀ ਨੂੰ ਆਪਣਾ ਸਮਰਥਨ ਨਹੀਂ ਦੇਣਗੇ।

ਸਿੰਘ ਵੱਲੋਂ ਇਹ ਮੰਗ ਸੋਮਵਾਰ ਸਵੇਰ ਪਾਰਲੀਮੈਂਟ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਕੀਤੀ ਗਈ ਜਿੱਥੇ ਆਉਣ ਵਾਲੇ ਸਮੇਂ ਵਿੱਚ ਹਾਊਸ ਆਫ਼ ਕਾਮਨਜ਼ ਦੀ ਕਾਰਵਾਈ ਨੂੰ ਲੈ ਕੇ ਅੱਜ ਬਹਿਸ ਹੋਣੀ ਹੈ।

ਲਿਬਰਲ ਪਾਰਟੀ ਵੱਲੋਂ ਇਸ ਸਬੰਧ ਵਿੱਚ "ਹਾਈਬ੍ਰਿਡ" ਢੰਗ ਨਾਲ ਹਫਤੇ ਵਿੱਚ ਚਾਰ ਬੈਠਕਾਂ ਦਾ ਪ੍ਰਸਤਾਵ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੌਰਾਨ ਕੁਝ ਐੱਮ.ਪੀ. ਮੌਜੂਦ ਹੋਣਗੇ ਅਤੇ ਕੁੱਝ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋ ਸਕਣਗੇ।

ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਲਈ ਲਿਬਰਲ ਪਾਰਟੀ ਨੂੰ ਇੱਕ ਹੋਰ ਵਿਰੋਧੀ ਪਾਰਟੀ ਦੇ ਸਮਰਥਨ ਦੀ ਲੋੜ ਪਵੇਗੀ।

ਕੰਜ਼ਰਵੇਟਿਵ ਪਾਰਟੀ ਤੋਂ ਇਸ ਪ੍ਰਸਤਾਵ ਦਾ ਵਿਰੋਧ ਕਰਨ ਦੀ ਆਸ ਹੈ ਕਿਉਂਕਿ ਉਹ ਕੋਵਿਡ-19 ਕਮੇਟੀ ਨੂੰ ਰੱਦ ਕਰ ਹਾਊਸ ਆਫ ਕਾਮਨਜ਼ ਵਿੱਚ 50 ਤੋਂ ਘੱਟ ਮੈਂਬਰਾਂ ਨਾਲ ਬੈਠਕਾਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link