12.66C Vancouver
ADS

Nov 19, 2024 5:34 PM - Connect Newsroom

ਟਰੂਡੋ ਨੇ ਅਮਰੀਕਾ ਵਲੋਂ ਯੂਕਰੇਨ ਨੂੰ ਰੂਸ ਖਿਲਾਫ ਲੰਮੀ ਦੂਰੀ ਦੀਆਂ ਮਿਜ਼ਾਇਲਾਂ ਨਾਲ ਹਮਲੇ ਦੀ ਮਨਜ਼ੂਰੀ ਦਾ ਕੀਤਾ ਸਮਰਥਨ

Share On
trudeau-supports-u-s-authorization-for-ukraine-to-strike-russia
Trudeau also stated that his meeting with President Biden took place in a very comfortable atmosphere. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਵਲੋਂ ਯੂਕਰੇਨ ਨੂੰ ਲੰਮੀ ਦੂਰੀ ਦੀਆਂ ਮਿਜ਼ਾਇਲਾਂ ਨਾਲ ਰੂਸ ਦੇ ਅੰਦਰ ਤੱਕ ਹਮਲਾ ਕਰਨ ਦਿੱਤੀ ਗਈ ਮਨਜ਼ੂਰੀ ਦਾ ਸਮਰਥਨ ਕੀਤਾ ਹੈ। ਬ੍ਰਾਜ਼ੀਲ ਦੇ ਸ਼ਹਿਰ ਰੀਓ ਡੀ ਜਨੇਰੀਓ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਇਹ ਟਿੱਪਣੀ ਕੀਤੀ।

ਟਰੂਡੋ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਬਾਈਡੇਨ ਨਾਲ ਉਨ੍ਹਾਂ ਦੀ ਮੁਲਾਕਾਤ ਬੜੇ ਸੁਖਾਵੇਂ ਮਾਹੌਲ ਵਿਚ ਹੋਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਸ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ, ਜਿਨ੍ਹਾਂ ’ਤੇ ਆਉਣ ਵਾਲੇ ਮਹੀਨਿਆਂ ਵਿਚ ਕੈਨੇਡਾ ਅਤੇ ਅਮਰੀਕਾ ਮਿਲ ਕੇ ਕੰਮ ਕਰਨਗੇ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬ੍ਰਾਜ਼ੀਲ ਵਿਚ ਜੀ-20 ਬੈਠਕ ਵਿਚ ਸ਼ਾਮਲ ਹੋਣ ਲਈ ਉਥੇ ਗਏ ਸਨ, ਉਨ੍ਹਾਂ ਇਸ ਬੈਠਕ ਦੇ ਪਹਿਲੇ ਦਿਨ ਰਾਸ਼ਟਰਪਤੀ ਬਾਈਡੇਨ ਸਮੇਤ ਵਿਸ਼ਵ ਦੇ ਹੋਰ ਕਈ ਨੇਤਾਵਾਂ ਨਾਲ ਮੀਟਿੰਗ ਕੀਤੀ।

ਬਾਈਡੇਨ ਨਾਲ ਉਨ੍ਹਾਂ ਦੀ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ, ਟਰੰਪ ਦੇ ਜਨਵਰੀ ਵਿਚ ਅਹੁਦਾ ਸੰਭਾਲਣ ਤੋਂ ਪਹਿਲਾਂ ਦੋਹਾਂ ਲੀਡਰਸ ਵਿਚਕਾਰ ਇਹ ਆਖਰੀ ਮੁਲਾਕਾਤ ਮੰਨੀ ਜਾਂਦੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link