12.61C Vancouver
ADS

Oct 24, 2024 12:19 PM - The Canadian Press

ਟਰੂਡੋ ਇਮੀਗ੍ਰੇਸ਼ਨ ਪਾਲਿਸੀ ਸੰਬੰਧੀ ਕਰਨਗੇ ਨਵਾਂ ਐਲਾਨ

Share On
trudeau-to-announce-massive-drop-in-immigration-targets-official
The government's goal is to reduce the number of temporary residents to five per cent of the population over the next three years, down from 6.5 per cent in March.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਅੱਜ ਨਵੇਂ ਸੱਦੇ ਜਾਣ ਵਾਲੇ ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕੀਤੇ ਜਾਣ ਦਾ ਐਲਾਨ ਕੀਤਾ ਜਾਵੇਗਾ। ਰਿਪੋਰਟਸ ਦੀ ਮੰਨੀਏ ਤਾਂ 2025 ਲਈ ਪਹਿਲਾਂ ਤੋਂ ਨਿਰਾਧਰਤ ਕੀਤੇ ਗਏ 500,000 ਇਮੀਗ੍ਰੇਸ਼ਨ ਦੇ ਟੀਚੇ ਨੂੰ ਘਟਾ ਕੇ 395,000 ਕੀਤਾ ਜਾ ਸਕਦਾ ਹੈ। ਪੀ. ਐੱਮ. ਜਸਟਿਨ ਟਰੂਡੋ ਅਤੇ ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਪਹਿਲੀ ਵਾਰ ਅਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕਟੌਤੀ ਦੇ ਟਾਰਗੇਟ ਦੀ ਵੀ ਘੋਸ਼ਣਾ ਕਰਨਗੇ।

ਸਰਕਾਰ ਦਾ ਟੀਚਾ ਅਗਲੇ ਤਿੰਨ ਸਾਲਾਂ ਵਿਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾ ਕੇ ਕੈਨੇਡਾ ਦੀ ਕੁੱਲ ਆਬਾਦੀ ਦੇ 5 ਫੀਸਦੀ ਕਰਨਾ ਹੈ, ਜੋ ਮਾਰਚ ਵਿਚ 6.5 ਫੀਸਦੀ ਸੀ।

ਇਹ ਕਦਮ ਕੈਨੇਡਾ ਵਿਚ ਹਾਊਸਿੰਗ ਸੰਕਟ ਵਿਚਕਾਰ ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਹੋਏ ਵਾਧੇ ਅਤੇ ਅਸਥਾਈ ਤੌਰ 'ਤੇ ਕੈਨੇਡਾ ਆਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਭਾਰੀ ਉਛਾਲ ਤੋਂ ਬਾਅਦ ਉਠਾਇਆ ਜਾ ਰਿਹਾ ਹੈ। ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਲਿਬਰਲ ਸਰਕਾਰ 'ਤੇ ਇਮੀਗ੍ਰੇਸ਼ਨ ਵਿਚ ਬੇਹਿਸਾਬ ਵਾਧੇ ਨਾਲ ਕੈਨੇਡਾ ਨੂੰ ਤਬਾਹ ਕਰਨ ਦੇ ਦੋਸ਼ ਲਗਾਏ ਹਨ।


Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link