12.19C Vancouver
ADS

Jan 27, 2025 5:52 PM - Connect Newsroom

ਅਹੁਦਾ ਛੱਡਣ ਤੋਂ ਪਹਿਲਾਂ ਟਰੂਡੋ 10 ਸੈਨੇਟਰ ਕਰਨਗੇ ਨਿਯੁਕਤ

Share On
trudeau-to-appoint-10-senators-before-leaving-office-in-march
The Senate, the upper house of Canada’s Parliament, will see new appointments finalized by Trudeau’s advisory board, with the process expected to conclude before his departure.(Photo/The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮਾਰਚ ਵਿਚ ਅਹੁਦਾ ਛੱਡਣ ਤੋਂ ਪਹਿਲਾਂ ਸੈਨੇਟ ਵਿਚ 10 ਖਾਲੀ ਅਸਾਮੀਆਂ ਨੂੰ ਭਰਨ ਦੀ ਯੋਜਨਾ ਬਣਾ ਰਹੇ ਹਨ। ਇਸ ਕਦਮ ਨਾਲ ਆਉਣ ਵਾਲੇ ਸਾਲਾਂ ਤੱਕ ਸੰਸਦ 'ਤੇ ਉਨ੍ਹਾਂ ਦੀ ਛਾਪ ਰਹੇਗੀ ਕਿਉਂਕਿ ਸੈਨੇਟਰ ਇੱਕ ਵਾਰ ਨਿਯੁਕਤ ਹੋਣ ਤੋਂ ਬਾਅਦ ਉਦੋਂ ਤੱਕ ਸੇਵਾ ਵਿਚ ਰਹਿੰਦੇ ਹਨ ਜਦੋਂ ਤੱਕ ਉਨ੍ਹਾਂ ਦੀ ਉਮਰ 75 ਸਾਲ ਨਹੀਂ ਹੋ ਜਾਂਦੀ ਜਾਂ ਉਹ ਖੁਦ ਅਹੁਦਾ ਛੱਡਣ ਦਾ ਫੈਸਲਾ ਨਹੀਂ ਲੈਂਦੇ।

ਸੈਨੇਟ ਕੈਨੇਡੀਅਨ ਪਾਰਲੀਮੈਂਟ ਦਾ ਉਪਰਲਾ ਸਦਨ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੇ ਸਲਾਹਕਾਰ ਬੋਰਡ-ਸੈਨੇਟਰ ਦੀ ਨਿਯੁਕਤੀ ਲਈ ਕੰਮ ਕਰ ਰਿਹਾ ਹੈ ਅਤੇ ਟਰੂਡੋ ਦੇ ਜਾਣ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇਗਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ 9 ਮਾਰਚ ਨੂੰ ਪਾਰਟੀ ਦਾ ਨਵਾਂ ਲੀਡਰ ਚੁਣੇ ਜਾਣ ਮਗਰੋਂ ਸਿਆਸਤ ਨੂੰ ਅਲਵਿਦਾ ਆਖਣਗੇ। ਉਥੇ ਹੀ,ਕੰਜ਼ਰਵੇਟਿਵ ਨੂੰ ਖਦਸ਼ਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਅਗਲੀਆਂ ਚੋਣਾਂ ਜਿੱਤਦੀ ਹੈ ਤਾਂ ਟਰੂਡੋ ਵਲੋਂ ਨਿਯੁਕਤ ਸੈਨੇਟਰ ਉਨ੍ਹਾਂ ਦੀ ਸਰਕਾਰ ਦੇ ਏਜੰਡੇ ਨੂੰ ਰੋਕਣ ਦੀ ਕੋਸ਼ਿਸ਼ ਕਰਨਗੇ।

ਗੌਰਤਲਬ ਹੈ ਕਿ ਜਦੋਂ ਟਰੂਡੋ ਨੇ 2015 ਵਿਚ ਸੱਤਾ ਸੰਭਾਲੀ ਸੀ ਤਾਂ ਸੈਨੇਟ ਵਿਚ 22 ਅਸਾਮੀਆਂ ਖਾਲੀ ਸਨ। ਹੁਣ ਤੱਕ ਉਹ ਕੁੱਲ 90 ਸੈਨੇਟਰ ਦੀ ਨਿਯੁਕਤੀ ਕਰ ਚੁੱਕੇ ਹਨ। ਰਿਟਾਇਰਮੈਂਟ ਕਾਰਨ ਹੁਣ 2 ਫਰਵਰੀ ਤੱਕ 10 ਅਸਾਮੀਆਂ ਭਰੀਆਂ ਜਾਣੀਆਂ ਹਨ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link