17.65C Vancouver
ADS

Dec 23, 2024 7:07 PM - The Canadian Press

ਅਸਤੀਫੇ ਦੇ ਰੌਲੇ ਦੌਰਾਨ ਕੈਨੇਡਾ-ਅਮਰੀਕਾ ਸਬੰਧਾਂ ਬਾਰੇ ਕੈਬਨਿਟ ਕਮੇਟੀ ਨਾਲ ਮੀਟਿੰਗ ਕਰਨਗੇ ਪੀ. ਐਮ ਟਰੂਡੋ

Share On
trudeau-to-chair-canada-u-s-relations-cabinet-committee-amid-calls-to-resign
A mid-day adjustment to Trudeau's itinerary was issued by the Prime Minister's Office and notes he will take part in the meeting virtually, though a specific time wasn't listed.(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਅਸਤੀਫੇ ਦੀ ਵਧਦੀ ਮੰਗ ਵਿਚਕਾਰ ਅੱਜ ਕੈਨੇਡਾ-ਅਮਰੀਕਾ ਸਬੰਧਾਂ ਬਾਰੇ ਕੈਬਨਿਟ ਕਮੇਟੀ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ, ਟਰੂਡੋ ਇਸ ਮੀਟਿੰਗ ਵਿਚ ਆਨਲਾਈਨ ਹਿੱਸਾ ਲੈਣਗੇ। ਹਾਲਾਂਕਿ, ਇਸ ਦਾ ਕੋਈ ਵਿਸ਼ੇਸ਼ ਸਮਾਂ ਨਹੀਂ ਦੱਸਿਆ ਗਿਆ।

ਕੈਨੇਡਾ-ਅਮਰੀਕਾ ਸਬੰਧਾਂ ਬਾਰੇ ਕੈਬਨਿਟ ਕਮੇਟੀ ਦਾ ਪੁਨਰਗਠਨ ਡੋਨਲਡ ਟਰੰਪ ਦੀ ਵ੍ਹਾਈਟ ਹਾਊਸ ਵਿਚ ਵਾਪਸੀ ਮਗਰੋਂ ਕੀਤਾ ਗਿਆ ਸੀ। ਇਸ ਦੀਆਂ ਬੈਠਕਾਂ ਵਿਚ ਚਰਚਾ ਦਾ ਮੁੱਖ ਵਿਸ਼ਾ ਬਾਰਡਰ ਸਕਿਓਰਿਟੀ ਰਿਹਾ ਹੈ ਕਿਉਂਕਿ ਟਰੰਪ ਨੇ ਗੈਰ-ਕਾਨੂੰਨੀ ਲਾਂਘੇ ਅਤੇ ਨਸ਼ਾ ਤਸਕਰੀ ਨੂੰ ਮੁੱਦਾ ਬਣਾਉਂਦੇ ਹੋਏ ਕੈਨੇਡੀਅਨ ਇੰਪੋਰਟਸ ’ਤੇ 25 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ।

ਪੀ. ਐੱਮ. ਜਸਟਿਨ ਟਰੂਡੋ ਇਸ ਮੀਟਿੰਗ ਦੀ ਲੇਟਸਟ ਅਗਵਾਈ ਉਦੋਂ ਕਰ ਰਹੇ ਹਨ ਜਦੋਂ ਕ੍ਰਿਸਟੀਆ ਫ੍ਰੀਲੈਂਡ ਦੇ ਮੰਤਰੀ ਮੰਡਲ ਤੋਂ ਅਚਾਨਕ ਅਸਤੀਫੇ ਦੇ ਬਾਅਦ ਲਿਬਰਲਸ ਲਈ ਇਹ ਹਫ਼ਤਾ ਹਫੜਾ-ਦਫੜੀ ਵਾਲਾ ਰਿਹਾ ਹੈ ਅਤੇ ਦੂਜੇ ਪਾਸੇ ਐੱਨ. ਡੀ. ਪੀ. ਵੀ ਉਨ੍ਹਾਂ ਹੋਰ ਵਿਰੋਧੀ ਧਿਰਾਂ ਵਿਚ ਸ਼ਾਮਲ ਹੋ ਗਈ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਘੱਟ ਗਿਣਤੀ ਲਿਬਰਲ ਸਰਕਾਰ ਭਰੋਸਾ ਗੁਆ ਚੁੱਕੀ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link