12.62C Vancouver
ADS

Sep 23, 2024 12:59 PM - The Canadian Press

ਟਰੂਡੋ ਨਿਊਯਾਰਕ ਵਿੱਚ ਹੈਤੀ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

Share On
trudeau-to-meet-with-haitis-acting-prime-minister-in-new-york
The summit has a goal to reform the UN, reinvigorate multilateralism and find solutions to new challenges. (Photo: The Canadian Press)

ਪੀ.ਐੱਮ ਜਸਟਿਨ ਟਰੂਡੋ ਸੰਯੁਕਤ ਰਾਸ਼ਟਰ ਮਹਾਸਭਾ ਦੀ 78ਵੀਂ ਉੱਚ ਪੱਧਰੀ ਬੈਠਕ ਵਿਚ ਹਿੱਸਾ ਲੈਣ ਲਈ ਨਿਊਯਾਰਕ ਵਿਚ ਹਨ।

ਇਸ ਦੌਰਾਨ ਉਨ੍ਹਾਂ ਵਲੋਂ ਹੈਤੀ ਵਿਚ ਚੱਲ ਰਹੇ ਸੰਕਟ ਨੂੰ ਲੈ ਕੇ ਉੱਥੇ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਗੈਰੀ ਕੋਨੀਲ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਕੋਨੀਲ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਆਪਣਾ ਅਹੁਦਾ ਸੰਭਾਲਿਆ ਸੀ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੂੰ ਹੈਤੀ ਦੀ ਰਾਜਧਾਨੀ 'ਤੇ ਅਪਰਾਧਿਕ ਗਿਰੋਹ ਦੀ ਹਿੰਸਾ ਕਾਰਨ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਕੱਲ੍ਹ ਨਿਊਯਾਰਕ ਵਿਚ ਪਹੁੰਚੇ, ਜਿੱਥੇ ਉਨ੍ਹਾਂ ਨੇ "Summit of the Future" ਵਿਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕੀਤਾ। ਟਰੂਡੋ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਵਿਸ਼ਵ ਵਧਦੀ ਅਸਥਿਰਥਤਾ ਦਾ ਸਾਹਮਣਾ ਕਰ ਰਿਹਾ ਹੈ ਤਾਂ ਵਿਸ਼ਵ ਨੇਤਾਵਾਂ ਕੋਲ ਦੋ ਹੀ ਵਿਕਲਪ ਹਨ ਜਾਂ ਤਾਂ ਉਹ ਇਸ ਨੂੰ ਦੇਖ ਕੇ ਅਣਜਾਣ ਬਣੇ ਰਹਿਣ ਜਾਂ ਫਿਰ ਆਉਣ ਵਾਲੀਆਂ ਪੀੜੀਆਂ ਲਈ ਆਪਣੇ ਮਦਭੇਦਾਂ ਨੂੰ ਇੱਕ ਪਾਸੇ ਕਰ ਦੇਣ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਮਤਭੇਦ ਭੁਲਾ ਕੇ ਇਕੱਠੇ ਹੋਈਏ ਤੇ ਗੰਭੀਰ ਵਿਸ਼ਵ ਚੁਣੌਤੀਆਂ ਦਾ ਸਾਹਮਣਾ ਕਰੀਏ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਚੰਗੇ ਭਵਿੱਖ ਦੀ ਸਿਰਜਣਾ ਹੋ ਸਕੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link