14.4C Vancouver
ADS

Jun 13, 2024 3:25 PM - The Canadian Press

ਜੀ 7 ਨੇਤਾਵਾਂ ਦੀ ਤਿੰਨ ਦਿਨਾਂ ਬੈਠਕ ਹੋਈ ਸ਼ੁਰੂ

Share On
trudeau-to-meet-with-macron-scholz-zelenskyy-as-g7-summit-gets-underway-in-italy
Trudeau is scheduled to have meetings with German Chancellor Olaf Scholz, French President Emmanuel Macron and Ukrainian President Volodymyr Zelenksyy.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਇਟਲੀ ਵਿਚ ਹਨ, ਜਿੱਥੇ ਜੀ 7 ਨੇਤਾਵਾਂ ਦੀ ਤਿੰਨ ਦਿਨਾਂ ਬੈਠਕ ਸ਼ੁਰੂ ਹੋ ਚੁੱਕੀ ਹੈ। ਟਰੂਡੋ ਇੱਥੇ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨ ਵਾਲੇ ਹਨ।

ਉੱਥੇ ਹੀ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਜੀ-7 ਨੇਤਾਵਾਂ ਦੀ ਸਾਲਾਨਾ ਬੈਠਕ ਵਿਚ ਸ਼ਾਮਲ ਹੋ ਰਹੇ ਹਨ,ਉਨ੍ਹਾਂ ਨੂੰ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਸੱਦਾ ਦਿੱਤਾ ਸੀ। ਪੀ. ਐੱਮ. ਮੋਦੀ ਸ਼ੁੱਕਰਵਾਰ ਨੂੰ ਮੇਲੋਨੀ ਨਾਲ ਬੈਠਕ ਕਰਨ ਤੋਂ ਇਲਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

9 ਜੂਨ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੀ. ਐੱਮ. ਮੋਦੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਉਥੇ ਹੀ, ਕੈਨੇਡਾ ਸਮੇਤ ਜੀ 7 ਦੇ ਬਾਕੀ ਲੀਡਰਸ ਨੇ ਜ਼ਬਤ ਕੀਤੀਆਂ ਗਈਆਂ ਰੂਸੀ ਜਾਇਦਾਦਾਂ ਤੋਂ ਹੋਣ ਵਾਲੇ ਪ੍ਰੋਫਿਟ ਦੀ ਵਰਤੋਂ ਯੂਕਰੇਨ ਨੂੰ $50 ਬਿਲੀਅਨ ਪ੍ਰਦਾਨ ਕਰਨ ਲਈ ਸਮਝੌਤਾ ਕੀਤਾ ਹੈ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਯੂਕਰੇਨ ਲਈ ਆਯੋਜਿਤ ਕੀਤੇ ਜਾ ਰਹੇ ਇੱਕ ਸੰਮੇਲਨ ਵਿਚ ਹਿੱਸਾ ਲੈਣ ਲਈ ਸ਼ਨੀਵਾਰ ਨੂੰ ਸਵਿਟਜ਼ਰਲੈਂਡ ਵੀ ਜਾ ਰਹੇ ਹਨ, ਜਿੱਥੇ ਵਰਲਡ ਲੀਡਰਸ ਭਵਿੱਖ ਵਿਚ ਸ਼ਾਂਤੀ ਦੀ ਸਥਪਾਨਾ ਦੇ ਤੌਰ ਤਰੀਕਿਆਂ ’ਤੇ ਚਰਚਾ ਕਰਨ ਲਈ ਬੈਠਕ ਕਰਨਗੇ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link