14.95C Vancouver
ADS

Dec 19, 2024 5:53 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਆਪਣੀ ਕੈਬਨਿਟ ਵਿਚ ਕਰਨਗੇ ਫੇਰਬਦਲ

Share On
trudeau-to-shuffle-cabinet-friday-as-pressure-for-him-to-resign-remains
This comes at the end of a tumultuous week that saw him lose his finance minister and face a new swell of pressure within his caucus for him to resign.(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਆਪਣੀ ਕੈਬਨਿਟ ਵਿਚ ਫੇਰਬਦਲ ਕਰਨਗੇ, ਸੂਤਰਾਂ ਨੇ ਇਹ ਪੁਸ਼ਟੀ ਕੀਤੀ ਹੈ। ਹਾਲਾਂਕਿ, ਫੇਰਬਦਲ ਕਿੰਨਾ ਵੱਡਾ ਹੋਵੇਗਾ ਇਹ ਨਹੀਂ ਕਿਹਾ ਜਾ ਸਕਦਾ ਪਰ ਹਾਲ ਹੀ ਦੇ ਮਹੀਨਿਆਂ ਵਿਚ ਕਈ ਮੰਤਰੀਆਂ ਨੇ ਜਾਂ ਤਾਂ ਕੈਬਨਿਟ ਅਹੁਦੇ ਛੱਡੇ ਹਨ ਜਾਂ ਫਿਰ ਉਨ੍ਹਾਂ ਨੇ ਅਗਲੀਆਂ ਚੋਣਾਂ ਨਾ ਲੜਨ ਦੀ ਘੋਸ਼ਣਾ ਕੀਤੀ ਹੈ, ਅਜਿਹੇ ਵਿਚ ਕਈ ਮੰਤਰੀਆਂ ਕੋਲ ਦੋਹਰੀ ਜ਼ਿੰਮੇਵਾਰੀ ਹੈ।

ਟਰੂਡੋ ਮੰਤਰੀ ਮੰਡਲ ਵਿਚ ਤਾਜ਼ਾ ਬਦਲਾਅ ਕ੍ਰਿਸਟੀਆ ਫ੍ਰੀਲੈਂਡ ਦੇ ਅਚਾਨਕ ਅਸਤੀਫੇ ਤੋਂ ਬਾਅਦ ਹੋ ਰਿਹਾ ਹੈ, ਉਨ੍ਹਾਂ ਦਾ ਵਿੱਤ ਮੰਤਰਾਲਾ ਇਸ ਸਮੇਂ ਡੋਮਿਨਿਕ ਲੇਬਲੈਂਕ ਦੇਖ ਰਹੇ ਹਨ, ਜਿਨ੍ਹਾਂ ਕੋਲ ਪਬਲਿਕ ਸੇਫਟੀ ਮੰਤਰਾਲਾ ਦੀ ਵੀ ਜ਼ਿੰਮੇਵਾਰੀ ਹੈ।

ਹੋ ਸਕਦਾ ਹੈ ਕਿ ਪਬਲਿਕ ਸੇਫਟੀ ਮਿਨਿਸਟਰ ਕਿਸੇ ਹੋਰ ਐਮ.ਪੀ ਨੂੰ ਬਣਾਇਆ ਜਾਵੇ। ਉਥੇ ਹੀ, ਸੌਨ ਫਰੇਜ਼ਰ ਦੀ ਹਾਊਸਿੰਗ ਮਿਨਿਸਟਰੀ ਵੀ ਹੋਰ ਕਿਸੇ ਨੂੰ ਦਿੱਤੇ ਜਾਣ ਦੀ ਉਮੀਦ ਹੈ ਕਿਉਂਕਿ ਉਨ੍ਹਾਂ ਨੇ ਵੀ ਹਾਲ ਹੀ ਵਿਚ ਅਗਲੀਆਂ ਚੋਣਾਂ ਨਾ ਲੜਨ ਦੀ ਘੋਸ਼ਣਾ ਕੀਤੀ ਹੈ।

ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਲਕੇ ਰਾਈਡਿਊ ਹਾਲ ਵਿਖੇ ਨਵੇਂ ਮੰਤਰੀਆਂ ਨੂੰ ਸੱਦਾ ਦੇਣਗੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link