14.07C Vancouver
ADS

Sep 10, 2020 8:32 PM -

ਪਾਰਟੀ ਦੇ ਪਹਿਲੇ ਵਰਚੁਅਲ ਫੰਡਰੇਜ਼ਰ ਇਵੈਂਟ 'ਚ ਪੀ.ਐਮ. ਟਰੂਡੋ ਸਪੋਰਟਰਸ ਨੂੰ ਦੇਣਦੇ ਸਵਾਲ ਪੁੱਛਣ ਦਾ ਮੌਕਾ

Share On
trudeau-to-take-questions-in-liberal-partys-first-ever-virtual-fundraiser
Prime Minister Justin Trudeau speaks during a press conference as he unveils plans for greater support for Black businesses, at HXOUSE in Toronto, Wednesday, Sept. 9, 2020. THE CANADIAN PRESS/Cole Burston

ਅੱਜ ਰਾਤ ਹੋਣ ਜਾ ਰਹੇ ਆਪਣੇ ਤਰ੍ਹਾਂ ਦੇ ਪਹਿਲੇ ਵਰਚੁਅਲ ਫੰਡਰੇਜ਼ਰ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਲਿਬਰਲ ਪਾਰਟੀ ਸਪੋਰਟਰਜ਼ ਨੂੰ ਖੁਦ ਨੂੰ ਸਵਾਲ ਪੁੱਛੇ ਜਾਣ ਦਾ ਮੌਕਾ ਦੇਣ ਜਾ ਰਹੇ ਹਨ।

ਪਾਰਟੀ ਦਾ ਕਹਿਣਾ ਹੈ ਕਿ ਇਸ ਇਵੈਂਟ ਲਈ ਡੋਨਰਸ $25 ਤੱਕ ਦਾ ਭੁਗਤਾਨ ਕਰ ਰਹੇ ਹਨ, ਤਾਂ ਜੋ ਇਸ ਮਾਸ ਵੀਡੀਓ ਲਿੰਕ ਵਿਚ ਹਿੱਸਾ ਲੈ ਸਕਣ ਅਤੇ ਲਿਬਰਲ ਲੀਡਰ ਤੋਂ ਲਿਖਤ ਵਿਚ ਕੁਝ ਸਵਾਲ ਪੁੱਛ ਸਕਣ।

ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ 500 ਦੇ ਕਰੀਬ ਸਵਾਲ ਮਿਲ ਚੁੱਕੇ ਹਨ।

ਮੌਂਟਰੀਆਲ ਤੋਂ ਐਮ.ਪੀ. ਰੇਚਲ ਬੈਨਡੇਯਨ ਦੁਆਰਾ ਇਸ ਇਵੈਂਟ ਨੂੰ ਮੌਡਰੇਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾ ਵੱਲੋਂ ਹੀ ਨਿਰਨਾ ਲਿਆ ਜਾਵੇਗਾ ਕਿ ਟਰੂਡੋ ਨੂੰ ਕਿਹੜਾ ਸਵਾਲ ਪੇਸ਼ ਕੀਤਾ ਜਾਣਾ ਹੈ।

ਟਰੂਡੋ ਆਮ ਤੌਰ 'ਤੇ ਦੇਸ਼ ਵਿਚ ਕਈ ਫੰਡਰੇਜ਼ਰ ਇਵੈਂਟਸ ਦੇ ਵਿਚ ਹਿੱਸਾ ਲੈਂਦੇ ਹਨ, ਪਰ ਕੋਵਿਡ-19 ਕਾਰਨ ਵਧੇਰੇ ਵੱਡੇ ਇਨ-ਪਰਸਨ ਇਕੱਠ ਬੰਦ ਹਨ।

ਹੁਣ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੈਸੇ ਇਕੱਤਰ ਕਰਨ ਲਈ ਅਤੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਹੋਰ ਤਰੀਕੇ ਭਾਲੇ ਜਾ ਰਹੇ ਹਨ।

Latest news

rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link