12.7C Vancouver
ADS

Aug 30, 2023 6:16 PM - The Canadian Press

ਟਰੂਡੋ ਵਪਾਰਕ ਸੌਦਿਆਂ ਲਈ ਅਗਲੇ ਹਫਤੇ ਇੰਡੋਨੇਸ਼ੀਆ, ਸਿੰਗਾਪੁਰ ਅਤੇ ਭਾਰਤ ਦਾ ਦੌਰਾ ਕਰਨਗੇ

Share On
trudeau-to-visit-indonesia-singapore-and-india-next-week-to-seek-trade-deals
A news release suggests Trudeau is slated to spend just two days in each country, with a focus on boosting trade and affordability. (Canada's PM's Official Website)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਹਫ਼ਤੇ ਇੰਡੋਨੇਸ਼ੀਆ, ਸਿੰਗਾਪੁਰ ਅਤੇ ਭਾਰਤ ਦੇ ਦੌਰੇ ‘ਤੇ ਰਵਾਨਾ ਹੋਣਗੇ।

ਭਾਰਤ ਵਿੱਚ ਅਗਲੇ ਮਹੀਨੇ ਦਿੱਲੀ ਵਿੱਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸ਼ਾਮਲ ਹੋਣਗੇ।

ਉਨ੍ਹਾਂ ਨੇ ਜੀ-20 'ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਚੀਨ ਦੇ ਬਦਲ ਦੇ ਤੌਰ ‘ਤੇ ਕੈਨੇਡਾ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਵਿਚ ਆਰਥਿਕ ਸਬੰਧਾਂ ’ਤੇ ਵੀ ਧਿਆਨ ਕੇਂਦਰਤ ਕਰ ਰਿਹਾ ਹੈ।

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਪ੍ਰਧਾਨ ਮੰਤਰੀ ਟਰੂਡੋ ਅਸੋਸੀਏਸ਼ਨ ਔਫ਼ ਸਾਊਥ ਈਸਟ ਏਸ਼ੀਅਨ ਨੇਸ਼ਨਜ਼ ਦੀ ਬੈਠਕ ਵਿਚ ਸ਼ਾਮਲ ਹੋਣਗੇ, ਜਿੱਥੇ 10 ਦੇਸ਼ਾਂ ਦਾ ਗਰੁੱਪ ਕੈਨੇਡਾ ਨਾਲ ਇੱਕ ਰਣਨੀਤਿਕ - ਭਾਈਵਾਲੀ ਸਮਝੌਤੇ ਨੂੰ ਪ੍ਰਵਾਨਗੀ ਦੇਵੇਗਾ, ਜਿਸ ਤੋਂ ਬਾਅਦ ਟਰੂਡੋ ਸਿੰਗਾਪੁਰ ਰਵਾਨਾ ਹੋਣਗੇ।

ਉੱਥੇ ਉਹ ਸਿੰਗਾਪੁਰ ਦੀ ਸਰਕਾਰ ਅਤੇ ਬਿਜ਼ਨਸ ਲੀਡਰਾਂ ਨਾਲ ਕੈਨੇਡਾ ਵਿਚ ਨਿਵੇਸ਼ ਵਧਾਉਣ ਅਤੇ ਕੈਨੇਡੀਅਨ ਨਿਰਯਾਤ ਨੂੰ ਹੁਲਾਰਾ ਦੇਣ ਬਾਰੇ ਮੁਲਾਕਾਤ ਕਰਨਗੇ।

ਫਿਰ ਟਰੂਡੋ ਭਾਰਤ ਵਿਚ ਜੀ-20 ਸੰਮੇਲਨ ਵਿੱਚ ਹਾਜ਼ਰੀ ਭਰਨਗੇ।

ਇੱਕ ਨਿਊਜ਼ ਰੀਲੀਜ਼ ਅਨੁਸਾਰ ਟਰੂਡੋ ਹਰ ਦੇਸ਼ ਵਿੱਚ ਸਿਰਫ਼ ਦੋ ਦਿਨ ਬਿਤਾਉਣਗੇ ਅਤੇ ਉਨ੍ਹਾਂ ਦੀ ਫ਼ੇਰੀ ਵਪਾਰ ਅਤੇ ਸਮਰੱਥਾ ਨੂੰ ਵਧਾਉਣ 'ਤੇ ਕੇਂਦ੍ਰਤ ਹੋਵੇਗੀ।

ਲਿਬਰਲਜ਼ ਦਾ ਕਹਿਣਾ ਹੈ ਕਿ ਜੀ-20 ਦੌਰਾਨ ਟਰੂਡੋ ਰੂਸ ਦੀ ਯੂਕਰੇਨ ਤੋਂ ਹਟਣ ਦੀ ਵਕਾਲਤ ਕਰਨਗੇ, ਹਾਲਾਂਕਿ ਜੀ-20 ਦੇ ਬਹੁਤ ਸਾਰੇ ਮੈਂਬਰ ਰੂਸ ਦੀ ਆਲੋਚਨਾ ਨਾ ਕਰਨ ਦੇ ਪੱਖ ਵਿਚ ਭੁਗਤੇ ਹਨ।

ਪਰ ਇਸ ਦੌਰਾਨ ਯੂਕ੍ਰੇਨ ਨੂੰ ਸ਼ਾਮਲ ਨਾ ਕਰਨ 'ਤੇ ਟਰੂਡੋ ਨੇ ਨਿਰਾਸ਼ਾ ਪ੍ਰਗਟ ਕੀਤੀ ਹੈ।

ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਹਾਲ ਹੀ ਵਿੱਚ ਹੋਈ ਇੱਕ ਟੈਲੀਫੋਨ ਗੱਲਬਾਤ ਵਿੱਚ ਟਰੂਡੋ ਨੇ ਇਹ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਕਿ ਕੀਵ ਦੀਆਂ ਚਿੰਤਾਵਾਂ ਵੱਲ ਧਿਆਨ ਦਿੱਤਾ ਜਾਵੇਗਾ।

ਲਿਬਰਲਜ਼ ਇਸ ਦੌਰੇ ਨੂੰ ਆਪਣੀ ਇੰਡੋ-ਪੈਸਿਫ਼ਿਕ ਰਣਨੀਤੀ ਦੇ ਹਿੱਸੇ ਵੱਜੋਂ ਦਰਸਾ ਰਹੇ ਹਨ।

ਨਵੰਬਰ 2022 ਵਿਚ ਜਾਰੀ ਲਿਬਰਲ ਸਰਕਾਰ ਦੀ ਇਸ ਪਾਲਿਸੀ ਦਾ ਟੀਚਾ ਚੀਨ ਤੋ ਇਲਾਵਾ ਏਸ਼ੀਆ ਦੇ ਹੋਰ ਦੇਸ਼ਾਂ ਨਾਲ ਨੇੜਲੇ ਆਰਥਿਕ ਅਤੇ ਰੱਖਿਆ ਸਬੰਧ ਮਜ਼ਬੂਤ ਕਰਨਾ ਹੈ।

ਕੈਨੇਡਾ ਦੀ ਟ੍ਰੇਡ ਮਿਨਿਸਟਰ ਮੇਰੀ ਇੰਗ ਭਾਰਤ ਨੂੰ ਛੱਡ ਕੇ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੌਰੇ ਦੌਰਾਨ ਟਰੂਡੋ ਦੇ ਨਾਲ ਹੋਣਗੇ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link