9.24C Vancouver
ADS

Mar 28, 2022 9:28 PM - The Canadian Press

ਪ੍ਰਧਾਨ ਮੰਤਰੀ ਟਰੂਡੋ ਪਹੁੰਚ ਰਹੇ ਬੀ.ਸੀ.; ਵਿਲੀਅਮਸ ਲੇਕ 'ਚ ਫਰਸਟ ਨੇਸ਼ਨ ਦਾ ਕਰਨਗੇ ਦੌਰਾ

Share On
trudeau-to-visit-williams-lake-first-nation-following-residential-school-probe
Prime Minister Justin Trudeau is scheduled to visit the Williams Lake First Nation in British Columbia this week after the band said it found evidence that the remains of 93 children could be buried at a former residential school. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਰੇ ਦੱਸਿਆ ਗਿਆ ਹੈ ਕਿ ਉਹ ਬੀ.ਸੀ. ਦੇ ਇੱਕ ਫਰਸਟ ਨੇਸ਼ਨ ਦਾ ਦੌਰਾ ਕਰਨ ਜਾ ਰਹੇ ਹਨ।

ਇਸੇ ਹਫ਼ਤੇ ਟਰੂਡੋ ਵੱਲੋਂ ਵਿਲੀਅਮਸ ਲੇਕ ਫਰਸਟ ਨੇਸ਼ਨ ਤਕ ਪਹੁੰਚ ਕੀਤੀ ਜਾਵੇਗੀ।

ਨੇਸ਼ਨ ਦੇ ਚੀਫ਼ ਅਤੇ ਕਾਉਂਸਿਲ ਨੇ ਅੱਜ ਹੀ ਇਸ ਸੰਬੰਧੀ ਜਾਣਕਾਰੀ ਦਿੱਤੀ।

ਹਾਲਾਂਕਿ ਫਰਸਟ ਨੇਸ਼ਨ ਨੇ ਟ੍ਰਿਪ ਦੇ ਬਹੁਤੇ ਵੇਰਵੇ ਸਾਂਝੇ ਨਹੀਂ ਕੀਤੇ।

ਇਹ ਦੌਰਾ ਉਸ ਸਮੇਂ ਕੀਤਾ ਜਾ ਰਿਹਾ ਹੈ ਜਦ ਇਲਾਕੇ 'ਚ ਸਥਿਤ ਸੇਂਟ ਜੋਸਫਸ ਮਿਸ਼ਨ ਰੈਜ਼ੀਡੈਂਸ਼ੀਅਲ ਸਕੂਲ 'ਚ ਕਰੀਬ 2 ਮਹੀਨੇ ਪਹਿਲਾਂ 93 ਅਨਮਾਰਕਡ ਗ੍ਰੇਵਸ ਸੰਬੰਧੀ ਜਾਣਕਾਰੀ ਉਜਾਗਰ ਹੋਈ ਸੀ।

ਇਸ ਸਕੂਲ ਦੀ ਸ਼ੁਰੂਆਤ ਸਾਲ 1891 'ਚ ਰੋਮਨ ਕੈਥੋਲਿਕ ਚਰਚ ਵੱਲੋਂ ਕੀਤੀ ਗਈ ਸੀ।

ਇਸ ਤੋਂ 90 ਸਾਲ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ।

ਟਰੂਡੋ ਦੀ ਪਲੈਨਿੰਗ 'ਚ ਵੇਖਿਆ ਜਾ ਸਕਦਾ ਹੈ ਕਿ ਟਰੂਡੋ ਅੱਜ ਰਾਤ ਬੀ.ਸੀ. ਪਹੁੰਚਣਗੇ ਪਰ ਉਨ੍ਹਾਂ ਦੇ ਵਿਲੀਅਮਸ ਲੇਕ ਪਹੁੰਚਣ ਸੰਬੰਧੀ ਸਮੇਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link