15.29C Vancouver
ADS

Jun 5, 2024 2:46 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ 80ਵੀਂ ਵਰ੍ਹੇਗੰਢ ਦੇ ਮੌਕੇ ਫਰਾਂਸ ਦੇ ਨੌਰਮੈਂਡੀ ਜਾਣਗੇ

Share On
trudeau-travelling-to-normandy-to-mark-80th-anniversary-of-d-day
Around 160,000 Allied troops landed on the beaches on June 6, 1944, in what's now known as the beginning of the end of the Second World War.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 80ਵੀਂ ਵਰ੍ਹੇਗੰਢ ਦੇ ਮੌਕੇ ਫਰਾਂਸ ਦੇ ਨੌਰਮੈਂਡੀ ਜਾ ਰਹੇ ਹਨ। ਡੀ-ਡੇਅ ਦੂਜੇ ਵਿਸ਼ਵ ਯੁੱਧ ਦੇ ਸਭ ਤੋਂ ਵੱਡੇ ਅਤੇ ਇਤਿਹਾਸਕ ਫੌਜੀ ਓਪਰੇਸ਼ਨਸ ਵਿਚੋਂ ਇੱਕ ਸੀ, ਜਿਸ ਨੇ ਦੂਜੇ ਵਿਸ਼ਵ ਯੁੱਧ ਦੇ ਖਾਤਮੇ ਦੀ ਨੀਂਹ ਰੱਖੀ। 6 ਜੂਨ, 1944 ਨੂੰ ਅਮਰੀਕਾ, ਬ੍ਰਿਟੇਨ, ਕੈਨੇਡਾ, ਫਰੀ ਫੈਂਚ ਫੋਰਸਿਜ਼ ਦੇ ਲਗਭਗ 160,000 ਸੈਨਿਕ ਉੱਤਰੀ ਫਰਾਂਸ ਦੇ ਨੌਰਮੈਂਡੀ ਸ਼ਹਿਰ ਦੇ ਇਲਾਕੇ ਵਿਚ ਸਮੁੰਦਰ ਦੇ ਰਸਤੇ ਦਾਖ਼ਲ ਹੋਏ। ਇਹ ਇਲਾਕਾ ਨਾਜ਼ੀ ਫੌਜਾਂ ਦੇ ਕਬਜ਼ੇ ਵਿਚ ਸੀ। ਉਸ ਦਿਨ ਮਿੱਤਰ ਦੇਸ਼ਾਂ ਦੇ 4,414 ਸੈਨਿਕ ਮਾਰੇ ਗਏ, ਜਿਨ੍ਹਾਂ ਵਿਚ 381 ਕੈਨੇਡੀਅਨ ਸਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀਰਵਾਰ ਨੂੰ ਪਹਿਲਾਂ ਜੂਨੋ ਬੀਚ ’ਤੇ ਕੈਨੇਡੀਅਨ ਸੈਰੇਮਨੀ ਵਿਚ ਸ਼ਾਮਲ ਹੋਣਗੇ ਅਤੇ ਫਿਰ ਓਮਾਹਾ ਬੀਚ ਨੇੜੇ ਇੰਟਰਨੈਸ਼ਨਲ ਸੈਰੇਮਨੀ ਵਿਚ ਹਿੱਸਾ ਲੈਣਗੇ। ਇਹ ਫਰਾਂਸ ਦੇ ਉਹੀ ਬੀਚ ਸਨ ਜੋ ਨਾਜ਼ੀ ਦੇ ਕਬਜ਼ੇ ਵਿਚੋਂ ਛਡਾਏ ਗਏ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਇਨ੍ਹਾਂ ਸਮਾਰੋਹ ਵਿਚ ਹਿੱਸਾ ਲੈਣ ਲਈ ਦੂਜੇ ਵਿਸ਼ਵ ਯੁੱਧ ਦੇ 13 ਸਾਬਕਾ ਸੈਨਿਕ ਵੀ ਸ਼ਾਮਲ ਹਨ,ਜਿਨ੍ਹਾਂ ਵਿਚੋਂ ਸਭ ਤੋਂ ਬਜ਼ੁਰਗ ਦੀ ਉਮਰ 104 ਸਾਲ ਹੈ।

ਜੂਨੋ ਬੀਚ ਸੈਂਟਰ ਦੀ ਕਾਰਜਕਾਰੀ ਨਿਰਦੇਸ਼ਕ ਦਾ ਕਹਿਣਾ ਹੈ ਕਿ ਬੀਚ ਦੇ ਆਸਪਾਸ ਦੇ ਪਿੰਡਾਂ ਵਿਚ ਕੈਨੇਡੀਅਨ ਝੰਡੇ ਲਹਿਰਾਏ ਗਏ ਹਨ ਅਤੇ ਇਲਾਕੇ ਦੇ ਲੋਕ ਕੈਨੇਡੀਅਨ ਫੌਜਾਂ ਦੀ ਕੁਰਬਾਨੀ ਨਹੀਂ ਭੁੱਲੇ ਹਨ। ਡੀ-ਡੇਅ ਸਮਾਰੋਹ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਨਸਕੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਲ ਹੋਣਗੇ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link