13.14C Vancouver
ADS

Feb 6, 2025 5:13 PM - Connect Newsoom

ਵਿਰੋਧੀ ਧਿਰ ਦੀ ਮੰਗ ਦੇ ਬਾਵਜੂਦ ਟਰੂਡੋ ਵੱਲੋਂ ਸੰਸਦ ਦੀ ਮੀਟਿੰਗ ਸੱਦਣ ਦੀ ਸੰਭਾਵਨਾ ਘੱਟ

Share On
trudeau-unlikely-to-recall-parliament-amid-opposition-demand
Conservative Leader Pierre Poilievre and NDP Leader Jagmeet Singh have called for an immediate parliamentary session to approve a relief package for border security and workers.(Photo: The Canadian Press)

ਪ੍ਰਧਾਨ ਮੰਤਰੀ ਟਰੂਡੋ ਵਲੋਂ ਵਿਰੋਧੀ ਧਿਰ ਦੀ ਮੰਗ ’ਤੇ ਸੰਸਦ ਦੀ ਸੀਟਿੰਗ ਸੱਦਣ ਦੀ ਸੰਭਾਵਨਾ ਨਹੀਂ ਹੈ। ਮਾਹਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਲ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਟੈਰਿਫ ਧਮਕੀਆਂ ਨਾਲ ਨਜਿੱਠਣ ਲਈ ਲੋੜੀਂਦੀਆਂ ਕਾਨੂੰਨੀ ਸ਼ਕਤੀਆਂ ਹਨ, ਜਿਸ ਸਬੰਧੀ ਨਵਾਂ ਕਾਨੂੰਨ ਪਾਸ ਕਰਨ ਵਾਸਤੇ ਸੰਸਦ ਨੂੰ ਵਾਪਸ ਬੁਲਾਏ ਜਾਣ ਦੀ ਲੋੜ ਨਹੀਂ ਹੈ।

ਦੱਸ ਦੇਈਏ ਕਿ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅਤੇ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਬਾਰਡਰ ਸਕਿਓਰਿਟੀ ਅਤੇ ਵਰਕਰਾਂ ਲਈ ਰਾਹਤ ਪੈਕੇਜ ਪਾਸ ਕਰਨ ਲਈ ਸੰਸਦ ਨੂੰ ਤਤਕਾਲ ਬੁਲਾਏ ਜਾਣ ਦੀ ਮੰਗ ਕਰ ਰਹੇ ਹਨ।

ਉਥੇ ਹੀ, ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਮੰਗ ਦਾ ਜਵਾਬ ਨਹੀਂ ਦਿੱਤਾ ਹੈ ਅਤੇ ਟਰੰਪ ਦੇ ਸੰਭਾਵਿਤ ਟੈਰਿਫ ਨਾਲ ਨਜਿੱਠਣ ਲਈ ਉਹ ਲਗਾਤਾਰ ਪ੍ਰੀਮੀਅਰਾਂ ਅਤੇ ਕੈਬਨਿਟ ਨੂੰ ਮਿਲ ਰਹੇ ਹਨ। ਮੌਜੂਦਾ ਸਮੇਂ ਸੰਸਦ ਦੀ ਕਾਰਵਾਈ 24 ਮਾਰਚ ਤੱਕ ਸਸਪੈਂਡ ਹੈ, ਹਾਲਾਂਕਿ ਜਦੋਂ ਸੰਸਦ ਦਾ ਸੈਸ਼ਨ ਚੱਲ ਰਿਹਾ ਸੀ ਤਾਂ ਸਰਕਾਰ ਦੇ ਕੰਮ ਤਾਂ ਵੀ ਰੁਕੇ ਹੋਏ ਸਨ ਕਿਉਂਕਿ ਵਿਰੋਧੀ ਧਿਰ ਦੇ ਵਿਸ਼ੇਸ਼ ਅਧਿਕਾਰ ਮੋਸ਼ਨ ’ਤੇ ਬਹਿਸ ਨੇ ਹਾਊਸ ਆਫ਼ ਕਾਮਨਜ਼ ਨੂੰ ਲਗਭਗ ਠੱਪ ਕਰ ਦਿੱਤਾ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link