12.32C Vancouver
ADS

Jun 15, 2021 3:38 PM -

ਟਰੂਡੋ ਨੇ ਆਪਣੀ ਅੰਤਰਰਾਸ਼ਟਰੀ ਫੇਰੀ ਦੇ ਆਖਰੀ ਦਿਨ ਫਾਈਜ਼ਰ ਦਾ ਦੌਰਾ ਕੀਤਾ

Share On
trudeau-visits-pfizer-on-final-day-of-international-trip
Prime Minister Justin Trudeau spent his last day in Europe visiting the Pfizer facility in Belgium. Pic courtesy-Twitter/@justintrudeau

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਯੂਰੋਪੀਅਨ ਯੂਨੀਅਨ ਦੇ ਆਗੂਆਂ ਨਾਲ ਬੈਠਕ ਖਤਮ ਹੋ ਗਈ ਹੈ ਅਤੇ ਅੱਜ ਉਨ੍ਹਾਂ ਨੇ ਆਪਣੀ ਅੰਤਰਰਾਸ਼ਟਰੀ ਫੇਰੀ ਦੇ ਆਖਰੀ ਦਿਨ ਬੈਲਜੀਅਮ ਵਿੱਚ ਸਥਿਤ ਫਾਈਜ਼ਰ ਬਾਇਓ ਐਨਟੈਕ ਦੀ ਮੈਨਿਊਫੈਕਚਰਿੰਗ ਫਸੀਲਿਟੀ ਦਾ ਦੌਰਾ ਕੀਤਾ।

ਟਰੂਡੋ ਨੇ ਇਸ ਮੌਕੇ ਓਥੇ ਕੰਮ ਕਰਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਇਸ ਫਸੀਲਿਟੀ ਤੋਂ ਕੈਨੇਡਾ ਨੂੰ ਵੱਡੀ ਗਿਣਤੀ ਵਿੱਚ ਕੋਵਿਡ-19 ਵੈਕਸੀਨ ਭੇਜੀਆਂ ਜਾਂਦੀਆਂ ਰਹੀਆਂ ਹਨ।

ਇਸ ਫਸੀਲਿਟੀ ਤੋਂ ਲਗਭਗ 11.6 ਮਿਲੀਅਨ ਟੀਕੇ ਪਿਛਲੇ ਦਸੰਬਰ ਮਨਜ਼ੂਰੀ ਮਿਲਣ ਤੋਂ ਬਾਅਦ ਕੈਨੇਡਾ ਭੇਜੇ ਗਏ ਸਨ।

ਇਸ ਮੌਕੇ ਅਧਿਕਾਰੀਆਂ ਨੇ ਟਰੂਡੋ ਨੂੰ ਉਹ ਫ੍ਰੀਜ਼ਰ ਦਿਖਾਏ ਜਿਥੇ ਟੀਕੇ ਸਟੋਰ ਕੀਤੇ ਜਾਂਦੇ ਹਨ ਅਤੇ ਫਿਰ ਉਨ੍ਹਾਂ ਇੱਕ ਵੱਖਰੀ ਪ੍ਰੋਡਕਸ਼ਨ ਲਾਈਨ ਦੇਖੀ ਜਿਥੇ ਖੁਰਾਕਾਂ ਡੱਬਿਆਂ ਵਿੱਚ ਬੰਦ ਕਰਕੇ ਵੱਖ ਵੱਖ ਥਾਵਾਂ ’ਤੇ ਭੇਜੀਆਂ ਜਾਂਦੀਆਂ ਹਨ।

ਅੱਜ ਯੂਰੋਪੀਅਨ ਨੇਤਾਵਾਂ ਨਾਲ ਇੱਕ ਸੰਮੇਲਨ ਤੋਂ ਬਾਅਦ, ਟਰੂਡੋ ਨੇ ਕਿਹਾ ਕਿ ਕੋਵਿਡ -19 ਵੈਕਸੀਨ ਦੇ ਪੇਟੈਂਟਾਂ ਦੇ ਨਿਯਮਾਂ ਕਾਰਨ ਦੁਨੀਆਂ ਭਰ ਦੇ ਲੋਕਾਂ ਨੂੰ ਜਲਦ ਤੋਂ ਜਲਦ ਟੀਕੇ ਉਪਲੱਭਦ ਕਰਵਾਉਣਾ ਗੁੰਝਲਦਾਰ ਮਸਲਾ ਹੈ।

ਪ੍ਰਧਾਨ ਮੰਤਰੀ ਮੁਤਾਬਕ ਇਹ ਅਜਿਹੀਆਂ ਮੁਸ਼ਕਲਾਂ ਹਨ ਜਿਨ੍ਹਾਂ ਨੂੰ ਸੁਲਝਾਉਣ ਦੀ ਲੋੜ ਹੈ।

ਕਨੇਡੀਅਨ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਵਿਸ਼ਵ ਵਪਾਰ ਸੰਗਠਨ ਦੀ ਟੀਕੇ ਦੇ ਪੇਟੈਂਟਾਂ ਸੰਬੰਧੀ ਗੱਲਬਾਤ ਵਿੱਚ ਕੈਨੇਡਾ ਸ਼ਾਮਲ ਹੈ ਪਰ ਟਰੂਡੋ ਨੇ ਇਸ ਸੰਬੰਧ ਵਿੱਚ ਫਿਲਹਾਲ ਕੋਈ ਬਿਆਨ ਨਹੀਂ ਦਿੱਤਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link