14.23C Vancouver
ADS

Oct 18, 2023 7:01 PM - The Canadian Press

ਟਰੂਡੋ ਨੇ ਡੈਨੀਅਲ ਸਮਿਥ ਨੂੰ ਲਿਖਿਆ ਖੁੱਲ੍ਹਾ ਪੱਤਰ, ਕਿਹਾ ਸੀ.ਪੀ.ਪੀ.ਨੂੰ ਬਰਕਰਾਰ ਰੱਖਿਆ ਜਾਵੇ

Share On
trudeau-writes-open-letter-to-danielle-smith-calls-for-cpp-to-be-preserved
Trudeau's comments in a letter to Smith come a day after the Canada Pension Plan's board asserted Alberta's messaging and public opinion survey on leaving the CPP are biased, unfair and manipulative. (Photo: The Canadian Press)

ਪ੍ਰੀਮੀਅਰ ਡੈਨੀਅਲ ਸਮਿਥ ਵਲੋਂ ਅਲਬਰਟਾ ਨੂੰ ਕੈਨੇਡਾ ਪੈਨਸ਼ਨ ਯੋਜਨਾ ਵਿੱਚੋਂ ਕੱਢਣ ਦੇ ਪ੍ਰਸਤਾਵਿਤ ਪਲੈਨ 'ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੂੰਘੀ ਚਿੰਤਾ ਜਤਾਈ ਹੈ।

ਬੁੱਧਵਾਰ ਨੂੰ ਪ੍ਰੀਮੀਅਰ ਨੂੰ ਲਿਖੇ ਇੱਕ ਖੁੱਲੇ ਪੱਤਰ ਵਿੱਚ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕੈਬਨਿਟ ਅਤੇ ਅਧਿਕਾਰੀਆਂ ਨੂੰ ਸੀ. ਪੀ. ਪੀ. ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ।

ਟਰੂਡੋ ਨੇ ਚਿਤਾਵਨੀ ਦਿੱਤੀ ਕਿ ਅਲਬਰਟਾ ਦੇ ਬਾਹਰ ਨਿਕਲਣ ਨਾਲ ਲੱਖਾਂ ਕੈਨੇਡੀਅਨਜ਼ ਨੂੰ ਵਧੇਰੇ ਅਸਥਿਰਤਾ ਦਾ ਸਾਹਮਣਾ ਕਰਨਾ ਪਵੇਗਾ।

ਗੌਰਤਲਬ ਹੈ ਕਿ ਸਮਿਥ ਨੇ ਪਿਛਲੇ ਮਹੀਨੇ ਸੂਬੇ ਨੂੰ ਕੈਨੇਡਾ ਪੈਨਸ਼ਨ ਯੋਜਨਾ ਵਿਚੋਂ ਬਾਹਰ ਕੱਢਣ ਦਾ ਲਾਭ ਦੱਸਦਿਆਂ ਕਿਹਾ ਕਿ ਸੀ ਕਿ ਇਸ ਨਾਲ ਸੂਬੇ ਕੋਲ ਆਪਣਾ ਰਿਟਾਇਰਮੈਂਟ ਫੰਡ ਹੋਵੇਗਾ ਅਤੇ ਅਲਬਰਟਨਸ ਨੂੰ ਘੱਟ ਯੋਗਦਾਨ 'ਤੇ ਹਾਈ ਰਿਟਰਨ ਮਿਲੇਗਾ।

ਇੱਕ ਰਿਪੋਰਟ ਜਾਰੀ ਕਰਦੇ ਹੋਏ ਉਹਨਾਂ ਕਿਹਾ ਸੀ ਕਿ ਸੂਬਾ ਸੀ. ਪੀ. ਪੀ. ਦੇ ਅੱਧ ਤੋਂ ਵੱਧ ਸੰਪਤੀਆਂ ਦਾ ਹੱਕਦਾਰ ਹੈ।

ਹਾਲਾਂਕਿ, ਪ੍ਰੀਮੀਅਰ ਦੀ ਇਹ ਯੋਜਨਾ ਵਿਵਾਦ ਖੜ੍ਹਾ ਕਰ ਰਹੀ ਹੈ ਅਤੇ ਕੁਝ ਮਾਹਰਾਂ ਨੇ ਇਸ ਦੀ ਆਲੋਚਨਾ ਕੀਤੀ ਹੈ।

ਮੰਗਲਵਾਰ ਕੈਨੇਡਾ ਪੈਨਸ਼ਨ ਪਲਾਨ ਬੋਰਡ ਨੇ ਵੀ ਅਲਬਰਟਾ ਵਲੋਂ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨਾ ਪੱਖਪਾਤੀ ਦੱਸਿਆ ਸੀ।

ਸੀ. ਪੀ. ਪੀ. ਬੋਰਡ ਦਾ ਮੰਨਣਾ ਹੈ ਕਿ ਸੂਬਾ ਸਰਕਾਰ ਲੋਕਾਂ ਤੋਂ ਪਾਰਦਰਸ਼ੀ ਢੰਗ ਨਾਲ ਰਾਏ ਨਹੀਂ ਲੈ ਰਹੀ।

ਇਸੇ ਦਰਮਿਆਨ ਅਬੈਕਸ ਡੇਟਾ ਦੀ ਪੋਲ ਵਿੱਚ ਦੇਖਣ ਨੂੰ ਮਿਲਿਆ ਕਿ ਵਧੇਰੇ ਨਿਵਾਸੀ ਇਸ ਵਿਚਾਰ ਨੂੰ ਸਹੀ ਨਹੀਂ ਸਮਝਦੇ।

ਟਰੂਡੋ ਦਾ ਕਹਿਣਾ ਹੈ ਕਿ ਅਲਬਰਟਾ ਦੇ ਬਾਹਰ ਹੋਣ ਨਾਲ ਸੂਬੇ ਸਮੇਤ ਮੁਲਕ ਭਰ ਦੇ ਲੱਖਾਂ ਬਜ਼ੁਰਗਾਂ ਅਤੇ ਮਿਹਨਤੀ ਲੋਕਾਂ ਦੀਆਂ ਪੈਨਸ਼ਨ ਪ੍ਰਭਾਵਿਤ ਹੋਣਗੀਆਂ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link