11.79C Vancouver
ADS

Feb 12, 2024 3:40 PM - The Connect News

ਟਰੂਡੋ ਦੇ ਸਾਬਕਾ ਐੱਮ.ਪੀ. ਨੇ ਓਨਟਾਰੀਓ ਦੇ ਅਟਾਰਨੀ ਜਨਰਲ ’ਤੇ ਕੀਤਾ ਕੇਸ

Share On
trudeaus-former-mp-filed-a-case-against-the-attorney-general-of-ontario
He has filed this case last year in connection with his acquittal by the Ontario Court of the two charges of breach of trust, in which he was charged with abuse of political office.

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਬਕਾ ਐੱਮ.ਪੀ. ਰਾਜ ਗਰੇਵਾਲ ਨੇ ਆਰ.ਸੀ.ਐੱਮ.ਪੀ. ਅਤੇ ਓਨਟਾਰੀਓ ਦੇ ਅਟਾਰਨੀ ਜਨਰਲ ’ਤੇ $50-ਮਿਲੀਅਨ ਦੇ ਹਰਜਾਨੇ ਲਈ ਕੇਸ ਕੀਤਾ ਹੈ।

ਉਨ੍ਹਾਂ ਇਹ ਕੇਸ ਪਿਛਲੇ ਸਾਲ ਓਨਟਾਰੀਓ ਦੀ ਕੋਰਟ ਵਲੋਂ ਉਨ੍ਹਾਂ ਨੂੰ ਵਿਸ਼ਵਾਸ ਦੀ ਉਲੰਘਣਾ ਦੇ ਉਨ੍ਹਾਂ ਦੋ ਦੋਸ਼ਾਂ ਤੋਂ ਬਰੀ ਕੀਤੇ ਜਾਣ ਦੇ ਸਬੰਧ ਵਿਚ ਕੀਤਾ ਹੈ, ਜਿਸ ਵਿਚ ਉਨ੍ਹਾਂ ’ਤੇ ਸਿਆਸੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਚਾਰਜ ਲੱਗੇ ਸਨ।

ਗਰੇਵਾਲ ’ਤੇ ਦੋਸ਼ ਸਨ ਕਿ ਜੂਏ ਵਿਚ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਇਮੀਗ੍ਰੇਸ਼ਨ ਫਾਈਲਾਂ ’ਤੇ ਕੰਮ ਕਰਾਉਣ ਅਤੇ ਟਰੂਡੋ ਦੀ 2018 ਦੀ ਭਾਰਤ ਯਾਤਰਾ ਦੌਰਾਨ ਬਰੈਂਪਟਨ-ਇਲਾਕੇ ਦੇ ਦੋ ਕਾਰੋਬਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿਚ ਸ਼ਾਮਲ ਕਰਵਾਉਣ ਲਈ ਪੈਸੇ ਲਏ ਸਨ।

ਓਨਟਾਰੀਓ ਦੀ ਸੁਪੀਰੀਅਰ ਕੋਰਟ ਨੇ ਪਿਛਲੇ ਸਾਲ ਮਾਰਚ ਵਿਚ ਵਿਸ਼ਵਾਸ ਦੀ ਉਲੰਘਣਾ ਦੇ ਦੋਵਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ। ਗਰੇਵਾਲ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ਾਂ ਦੇ ਚੱਲਦੇ ਉਨ੍ਹਾਂ ਨੂੰ ਸਮਾਜਿਕ ਕਲੰਕ ਨਾਲ ਜਿਉਣ ਲਈ ਮਜਬੂਰ ਕੀਤਾ ਗਿਆ ਅਤੇ ਉਸ ਦੇ ਉਭਰਦੇ ਸਿਆਸੀ ਕਰੀਅਰ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ।

ਨਾਲ ਹੀ ਵਪਾਰਕ ਅਤੇ ਨਿੱਜੀ ਜਾਇਦਾਦ ਖਰੀਦਣ ਲਈ ਵਿੱਤੀ ਗਤੀਵਿਧੀਆਂ ਪ੍ਰਾਪਤ ਕਰਨ ਵਿਚ ਮੁਸ਼ਕਲ ਹੋਈ। ਗਰੇਵਾਲ ਨੇ ਆਰ. ਸੀ. ਐੱਮਪੀ. ਤੋਂ 25.6 ਮਿਲੀਅਨ ਡਾਲਰ ਹਰਜਾਨੇ ਦੀ ਮੰਗ ਕੀਤੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link