15.54C Vancouver
ADS

Oct 19, 2020 5:34 PM -

ਕੌਨਫੀਡੈਂਸ ਵੋਟ ਦੇ ਖਤਰੇ ਵਿਚਕਾਰ, ਟਰੂਡ਼ੇ ਦੀ ਸਪੀਕਿੰਗ ਫ਼ੀਸ ਅਤੇ ਹੋਰ ਖਰਚਿਆਂ ਦੀ ਸ਼ੂਚੀ ਕੀਤੀ ਗਈ ਜਾਰੀ

Share On
trudeaus-speaking-fees-expenses-disclosed-as-potential-confidence-vote-still-looms
Prime Minister Justin Trudeau and his wife Sophie Grégoire Trudeau appear at the WE Day celebrations in Ottawa, Tuesday, Nov. 10, 2015. WE Charity covered nearly $24,000 in expenses for Sophie Grégoire Trudeau's attendance at eight events over eight years. THE CANADIAN PRESS/Adrian Wyld

ਡਬਲਯੂਈ ਚੈਰੀਟੀ ਨੇ ਅੱਠ ਸਾਲਾਂ ਦੌਰਾਨ ਅੱਠ ਸਮਾਗਮਾਂ ਵਿਚ ਸੋਫੀ ਟਰੂਡੋ ਦੀ ਹਾਜ਼ਰੀ ਲਈ ਤਕਰੀਬਨ $24,000 ਖਰਚੇ ਵਜੋਂ ਭੁਗਤਾਨ ਕੀਤਾ ਹੈ।

ਇਹ ਰਕਮ ਅੱਜ 'ਵੀ ਚੈਰਿਟੀ' ਦੁਆਰਾ ਪ੍ਰਕਾਸ਼ਤ ਕਈ ਦਸਤਾਵੇਜ਼ਾਂ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਸੀ ਜੋ ਹਾਊਸ ਆਫ ਕਾਮਨਜ਼ ਵਿੱਤ ਕਮੇਟੀ ਨੇ ਮੰਗੀ ਸੀ।

ਉਸੇ ਸਮੇਂ, ਮਾਇਨੌਰਿਟੀ ਲਿਬਰਲਾਂ ਨੇ ਜਸਟਿਨ ਟਰੂਡੋ ਦੁਆਰਾ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਕੀਤੇ ਗਏ ਸਾਰੇ ਹੀ ਅਦਾਇਗੀ ਵਾਲੇ ਭਾਸ਼ਣਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ।

ਇਸ ਜਾਣਕਾਰੀ ਦੀ ਮੰਗ ਵਿਰੋਧੀ ਧਿਰ ਵੱਲੋਂ ਵੀ ਕੀਤੀ ਜਾ ਰਹੀ ਸੀ, ਅਤੇ ਇਹ ਜਾਣਕਾਰੀ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਤਨਾਅ ਵਧਿਆ ਹੋਇਆ ਹੈ ਕਿ ਪਾਰਲੀਆਮੈਂਟ ਮੈਂਬਰ ਇਨ੍ਹਾਂ ਮਾਮਲਿਆਂ ਦੀ ਜਾਂਚ ਨੂੰ ਲੈਕੇ ਕਿੰਨ੍ਹਾਂ ਡੂੰਘਾ ਜਾ ਸਕਦੇ ਹਨ।

ਵਿਰੋਧੀ ਧਿਰ ਚਾਹੁੰਦੀ ਹੈ ਕਿ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇ, ਕਨਜ਼ਰਵੇਟਿਵਜ਼ ਨੇ ਇਸ ਨੂੰ ਭ੍ਰਿਸ਼ਟਾਚਾਰ ਦੇ ਖਿਲਾਫ਼ ਜਾਂਚ ਦਾ ਨਾਂ ਦਿੱਤਾ ਹੈ, ਅਤੇ ਮੰਗਲਵਾਰ ਨੂੰ ਵੋਟ ਪਾਉਣ ਲਈ ਇਸ ਵਿਚਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ।

ਲਿਬਰਲਾਂ ਦਾ ਕਹਿਣਾ ਹੈ ਕਿ ਉਹ ਇਕ ਵਿਸ਼ੇਸ਼ ਕੋਵੀਡ -19 ਖਰਚ ਕਮੇਟੀ ਦੀ ਹਮਾਇਤ ਕਰਦੇ ਹਨ, ਪਰ ਕਨਜ਼ਰਵੇਟਿਵਜ਼ ਦਾ ਕਹਿਣਾ ਹੈ ਕਿ, ਜੇ ਇਹ ਅੱਗੇ ਵਧਦੀ ਹੈ, ਤਾਂ ਇਹ ਪ੍ਰਸ਼ਨ ਉਠਾਏਗੀ ਕਿ ਕੀ ਸਦਨ ਨੂੰ ਸਰਕਾਰ 'ਤੇ ਭਰੋਸਾ ਹੈ ਜਾਂ ਨਹੀਂ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link