16.6C Vancouver
ADS

May 22, 2025 7:13 PM - The Canadian Press

ਟਰੰਪ ਨੇ ਹਾਰਵਰਡ ਯੂਨੀਵਰਸਿਟੀ 'ਤੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਦਾਖਲਾ ਦੇਣ 'ਤੇ ਲਗਾਈ ਰੋਕ

Share On
trump-administration-bars-harvard-from-enrolling-foreign-students
Harvard enrolls almost 6,800 foreign students at its campus in Cambridge, Massachusetts, accounting for more than a quarter of its student body. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ 'ਤੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਦਾਖਲਾ ਦੇਣ 'ਤੇ ਰੋਕ ਲਗਾ ਦਿੱਤੀ ਹੈ। ਹੋਮਲੈਂਡ ਸੁਰੱਖਿਆ ਵਿਭਾਗ ਨੇ ਇੱਕ ਬਿਆਨ ਵਿਚ ਕਿਹਾ ਕਿ ਹਾਰਵਰਡ ਯੂਨੀਵਰਸਿਟੀ ਹੁਣ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦੇ ਸਕਦੀ ਅਤੇ ਮੌਜੂਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਟ੍ਰਾਂਸਫਰ ਕਰਨਾ ਹੋਵੇਗਾ ਜਾਂ ਫਿਰ ਉਨ੍ਹਾਂ ਨੂੰ ਆਪਣੀ ਕਾਨੂੰਨੀ ਸਥਿਤੀ ਗੁਆਣੀ ਹੋਵੇਗੀ।

ਟਰੰਪ ਪ੍ਰਸ਼ਾਸਨ ਨੇ ਵੀਰਵਾਰ ਨੂੰ ਇੱਕ ਸਖ਼ਤ ਫੈਸਲੇ ਵਿਚ ਹਾਰਵਰਡ ਯੂਨੀਵਰਸਿਟੀ ਦੀ ਵਿਦੇਸ਼ੀ ਸਟੂਡੈਂਟਸ ਨੂੰ ਦਾਖ਼ਲਾ ਦੇਣ ਦੀ ਯੋਗਤਾ ਰੱਦ ਕਰ ਦਿੱਤੀ। ਇਸ ਨਾਲ ਹਾਰਵਰਡ ਅਤੇ ਵ੍ਹਾਈਟ ਹਾਊਸ ਵਿਚਕਾਰ ਚੱਲ ਰਿਹਾ ਟਕਰਾਅ ਹੋਰ ਵੱਧ ਗਿਆ ਹੈ। ਰਾਸ਼ਟਰਪਤੀ ਟਰੰਪ ਦੇ ਇਸ ਕਦਮ ਨਾਲ ਹਾਰਵਰਡ ਯੂਨੀਵਰਸਿਟੀ ਦੇ ਕੈਮਬ੍ਰਿਜ, ਮੈਸੇਚਿਉਸੇਟਸ ਕੈਂਪਸ ਵਿਚ ਲਗਭਗ 6,800 ਵਿਦੇਸ਼ੀ ਵਿਦਿਆਰਥੀ ਪ੍ਰਭਾਵਿਤ ਹੋਣਗੇ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link