14.37C Vancouver
ADS

Oct 30, 2025 6:09 PM - Connect Newsroom

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸ਼ਰਨਾਰਥੀਆਂ ਦੇ ਦਾਖਲੇ ਘਟਾ ਕੇ 7,500 ਤੱਕ ਕੀਤੇ ਸੀਮਤ

Share On
trump-administration-cuts-u-s-refugee-admissions-to-7-500-with-priority-for-white-south-africans
The new ceiling marks a drastic decline from the 125,000 refugee limit set under President Joe Biden’s administration. (Photo: The Canadian Press)

ਅਮਰੀਕਾ ਹਰ ਸਾਲ ਦੇਸ਼ ਵਿਚ ਆਉਣ ਵਾਲੇ ਸ਼ਰਨਾਰਥੀਆਂ ਦੀ ਗਿਣਤੀ 7,500 ਤੱਕ ਸੀਮਤ ਕਰ ਰਿਹਾ ਹੈ ਅਤੇ ਇਸ ਵਿਚ ਵੀ ਦੱਖਣੀ ਅਫਰੀਕੀ ਗੌਰਿਆਂ ਨੂੰ ਪਹਿਲ ਦਿੱਤੀ ਜਾਵੇਗੀ। ਇਹ ਜੋਅ ਬਾਈਡੇਨ ਪ੍ਰਸ਼ਾਸਨ ਵਲੋਂ ਪਿਛਲੇ ਸਾਲ ਲਈ ਨਿਰਧਾਰਤ ਕੀਤੀ ਗਈ 125,000 ਸ਼ਰਨਾਰਥੀ ਲੈਣ ਦੀ ਲਿਮਟ ਤੋਂ ਕਾਫ਼ੀ ਘੱਟ ਹੈ।

ਟਰੰਪ ਪ੍ਰਸ਼ਾਸਨ ਵਲੋਂ ਸ਼ਰਨਾਰਥੀ ਸੀਮਾ ਵਿਚ ਇਸ ਵੱਡੀ ਕਟੌਤੀ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ, ਮੀਮੋ ਵਿਚ ਸਿਰਫ਼ ਇਹ ਕਿਹਾ ਗਿਆ ਹੈ ਕਿ ਇਹ ਗਿਣਤੀ ਮਾਨਵਤਾਵਾਦੀ ਚਿੰਤਾਵਾਂ ਕਾਰਨ ਅਤੇ ਰਾਸ਼ਟਰੀ ਹਿੱਤ ਵਿਚ ਜਾਇਜ਼ ਹੈ। ਇਹ ਤਾਜ਼ਾ ਕਦਮ ਅਮਰੀਕਾ ਦੀ ਸ਼ਰਨਾਰਥੀ ਨੀਤੀ ਵਿਚ ਇੱਕ ਵੱਡਾ ਬਦਲਾਅ ਹੈ, ਜਿਸ ਨੇ ਇਤਿਹਾਸਿਕ ਤੌਰ 'ਤੇ ਦੁਨੀਆ ਭਰ ਵਿਚ ਜੰਗ ਅਤੇ ਅੱਤਿਆਚਾਰ ਤੋਂ ਭੱਜਣ ਵਾਲੇ ਲੱਖਾਂ ਲੋਕਾਂ ਨੂੰ ਪਨਾਹ ਦਿੱਤੀ ਹੈ।

ਇਹ ਕਾਰਵਾਈ ਟਰੰਪ ਵਲੋਂ 2025 ਵਿਚ ਆਪਣੇ ਪਹਿਲੇ ਦਿਨ ਦਫ਼ਤਰ ਵਿਚ ਜਾਰੀ ਕੀਤੇ ਇੱਕ ਕਾਰਜਕਾਰੀ ਆਦੇਸ਼ ਤੋਂ ਬਾਅਦ ਕੀਤੀ ਗਈ ਹੈ, ਜਿਸ ਤਹਿਤ ਅਮਰੀਕਾ ਨੇ ਸ਼ਰਨਾਰਥੀ ਦਾਖ਼ਲਾ ਪ੍ਰੋਗਰਾਮ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਸੀ ਅਤੇ ਉਦੋਂ ਤੋਂ ਸਿਰਫ਼ ਇੱਕ ਛੋਟੀ ਜਿਹੀ ਗਿਣਤੀ ਵਿਚ ਸ਼ਰਨਾਰਥੀ ਦੇਸ਼ ਵਿਚ ਦਾਖ਼ਲ ਹੋਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link