17.97C Vancouver
ADS

Jul 23, 2025 6:50 PM - Connect Newsroom

ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਦੁਸ਼ਮਣਾਂ ਵਾਂਗ ਵਤੀਰਾ ਕਰ ਰਿਹਾ ਹੈ: ਡੱਗ ਫੋਰਡ

Share On
trump-administration-is-treating-canada-like-an-enemy-doug-ford
After a day of talks focused on domestic issues such as bail reform and health transfers, Canada's premiers showed unity against US President Donald Trump's threat of a trade war.(Photo - The Canadian Press)

ਕੈਨੇਡਾ ਦੇ ਪ੍ਰੀਮੀਅਰਸ ਦੀ ਬੈਠਕ ਦੇ ਆਖ਼ਰੀ ਦਿਨ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਦੁਸ਼ਮਣਾਂ ਵਾਂਗ ਵਤੀਰਾ ਕਰ ਰਿਹਾ ਹੈ। ਜ਼ਮਾਨਤ ਵਿੱਚ ਸੁਧਾਰ ਅਤੇ ਹੈਲਥ ਟ੍ਰਾਂਸਫਰ ਜਿਹੇ ਘਰੇਲੂ ਮੁੱਦਿਆਂ ਤੇ ਕੇਂਦਰਿਤ ਇਕ ਦਿਨ ਦੀ ਗੱਲਬਾਤ ਮਗਰੋਂ ਕੈਨੇਡਾ ਦੇ ਪ੍ਰੀਮੀਅਰਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਯੁੱਧ ਦੇ ਖਤਰੇ ਖ਼ਿਲਾਫ਼ ਇਕਜੁੱਟਤਾ ਦਿਖਾਈ।

ਜਦੋਂ ਫੋਰਡ ਤੋਂ ਪੁੱਛਿਆ ਗਿਆ ਕਿ ਕੀ ਉਹ ਕੈਨੇਡਾ ਅਮਰੀਕਾ ਮੈਕਸੀਕੋ ਸਮਝੌਤੇ ਤੇ ਫਿਰ ਤੋਂ ਗੱਲਬਾਤ ਕਰਨ ਲਈ 2026 ਤੱਕ ਇੰਤਜ਼ਾਰ ਕਰਨ ਤੋਂ ਸੰਤੁਸ਼ਟ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਕੋਈ ਸਮੱਸਿਆ ਨਹੀਂ ਪਰ ਮੈਂ ਟਰੰਪ ਤੇ ਭਰੋਸਾ ਨਹੀਂ ਕਰ ਸਕਦਾ।

ਫੋਰਡ ਨੇ ਕਿਹਾ ਕਿ ਟਰੰਪ ਲਗਾਤਾਰ ਆਪਣਾ ਮਨ ਬਦਲਦੇ ਰਹਿੰਦੇ ਹਨ।ਦੱਸ ਦੇਈਏ ਕਿ ਕੈਨੇਡਾ ਦੇ ਪ੍ਰੀਮੀਅਰਸ ਹੰਟਸਵਿਲ 'ਚ ਆਪਣੀ ਤਿੰਨ ਦਿਨਾਂ ਮੀਟਿੰਗਾਂ ਨੂੰ ਸਮਾਪਤ ਕਰ ਰਹੇ ਹਨ। ਜਿਸ ਦੀ ਮੇਜ਼ਬਾਨੀ ਓਨਟਾਰੀਓ ਦੇ ਪ੍ਰੀਮੀਅਰ ਅਤੇ ਕੌਂਸਲ ਆਫ਼ ਦਿ ਫੈਡਰੇਸ਼ਨ ਦੇ ਚੇਅਰ ਡੱਗ ਫੋਰਡ ਨੇ ਕੀਤੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link