17.22C Vancouver
ADS

May 27, 2025 5:31 PM - Connect Newsroom

ਟਰੰਪ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਜਾਰੀ ਕੀਤੀ ਇਕ ਹੋਰ ਚਿਤਾਵਨੀ

Share On
trump-administration-issues-another-warning-to-international-students
The Trump administration is getting stricter about US visa rules and new instructions are being issued every day for visa conditions.(Photo: The Canadian Press)

ਅਮਰੀਕਾ ਦੀ ਟਰੰਪ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਇੱਕ ਹੋਰ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕਲਾਸਾਂ ਨੂੰ ਡਰਾਪ ਆਊਟ ਜਾਂ ਸਕਿੱਪ ਕਰਨ ਜਾਂ ਸਕੂਲ ਨੂੰ ਦੱਸੇ ਬਿਨਾਂ ਆਪਣਾ ਕੋਰਸ ਛੱਡਣ 'ਤੇ ਸਟੂਡੈਂਟ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿਚ ਤੁਹਾਨੂੰ ਅਮਰੀਕਾ ਲਈ ਵੀਜ਼ਾ ਮਿਲਣ ਦੀ ਸੰਭਾਵਨਾ ਵੀ ਰੱਦ ਹੋ ਸਕਦੀ ਹੈ।

ਜ਼ਿਕਰਯੋਗ ਹੈ ਟਰੰਪ ਪ੍ਰਸ਼ਾਸਨ ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਸਖਤ ਹੋ ਰਿਹਾ ਹੈ ਅਤੇ ਵੀਜ਼ਾ ਸ਼ਰਤਾਂ ਲਈ ਨਿਤ ਨਵੇਂ ਨਿਰਦੇਸ਼ ਜਾਰੀ ਹੋ ਰਹੇ ਹਨ, ਜਿਸ ਕਾਰਨ ਅਮਰੀਕਾ ਵਿਚ ਪੜ੍ਹਨ ਜਾਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਨੂੰ ਆਪਣੇ ਅੰਤਰਾਸ਼ਟਰੀ ਸਟੂਡੈਂਟ ਪ੍ਰੋਗਰਾਮ ਨੂੰ ਰੱਦ ਕਰਨ ਲਈ ਕਿਹਾ ਸੀ ਅਤੇ ਤਾਜ਼ਾ ਹੁਕਮ ਵਿਚ ਟਰੰਪ ਪ੍ਰਸ਼ਾਸਨ ਨੇ ਫੈਡਰਲ ਏਜੰਸੀਆਂ ਨੂੰ ਹਾਰਵਰਡ ਨਾਲ ਸਮਝੌਤਾ ਰੱਦ ਕਰਨ ਲਈ ਕਿਹਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link