18.63C Vancouver
ADS

Sep 15, 2026 1:38 PM - Connect Newsroom - Ramandeep Kaur with files from The Canadian Press

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

Share On
trump-administrations-new-50-per-cent-tariffs-on-110-canadian-products-take-effect
Canadian and U.S. flags are seen amid ongoing trade tensions between the two countries. New U.S. tariffs on Canadian products took effect Tuesday. (Photo: The Canadian Press)

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।

ਇਥੇ ਦੱਸਣਯੋਗ ਹੈ ਕਿ ਕੈਨੇਡਾ ਅਮਰੀਕਾ ਨੂੰ ਨਮਕ ਦੀ ਸਪਲਾਈ ਕਰਨ ਵਾਲੇ ਵੱਡੇ ਸਪਲਾਇਰਾਂ ਵਿਚੋਂ ਇੱਕ ਹੈ। ਅੰਕੜਿਆਂ ਮੁਤਾਬਕ, ਅਮਰੀਕਾ ਨੇ 2025 ਵਿਚ ਵਾਸ਼ਿੰਗਟਨ ਨੇ ਔਟਵਾ ਤੋਂ ਕਰੀਬ $159 ਮਿਲੀਅਨ ਦਾ ਨਮਕ ਇੰਪੋਰਟ ਕੀਤਾ ਸੀ। ਗੌਰਤਲਬ ਹੈ ਕਿ ਦੋਵਾਂ ਮੁਲਕਾਂ ਵਿਚਕਾਰ ਲੇਟਸਟ ਟ੍ਰੇਡ war ਵਪਾਰ ਵਾਰਤਾ ਟੁੱਟਣ ਅਤੇ ਕੈਨੇਡਾ ਵਲੋਂ 8 ਸਤੰਬਰ ਨੂੰ ਜਵਾਬੀ ਟੈਰਿਫਸ ਲਗਾਏ ਜਾਣ ਮਗਰੋਂ ਸ਼ੁਰੂ ਹੋਈ ਸੀ।

ਇਸ ਦੇ ਪਲਟਵਾਰ ਵਿਚ ਰਾਸ਼ਟਰਪਤੀ ਡੌਨਲਡ ਟਰੰਪ ਨੇ ਕੈਨੇਡੀਅਨ ਸ਼ਰਾਬ, ਮੋਟਰਸਾਈਕਲ ਅਤੇ ਕੁਝ ਡੇਅਰੀ ਉਤਪਾਦ ਦੇ ਇੰਪੋਰਟਸ 'ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਦਿੱਤੇ ਸਨ, ਜੋ ਕਿ 29 ਸਤੰਬਰ ਤੋਂ ਲਾਗੂ ਹੋਣਗੇ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link